Thursday, July 4, 2024

ਧੁੱਗਾ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਵਧੀ ਹੋਈ ਬੁਢਾਪਾ ਪੈਨਸ਼ਨ ਵੰਡਣ ਦੀ ਕੀਤੀ ਸ਼ੁਰੂਆਤ

PPN1802201603

ਬਟਾਲਾ, 18 ਫਰਵਰੀ (ਨਰਿੰਦਰ ਸਿੰਘ ਬਰਨਾਲ)–ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਦੁਗਣੀ ਕੀਤੀ ਗਈ ਬੁਢਾਪਾ ਪੈਨਸ਼ਨ ਦੀ ਰਾਸ਼ੀ ਤਹਿਤ ਕੁੱਲ 17,29,739 ਲਾਭਪਾਤਰੀਆਂ ਨੂੰ 86.25 ਕਰੋੜ ਰੁਪਏ ਦੀ ਰਕਮ ਪ੍ਰਤੀ ਮਹੀਨਾ ਪਿੰਡਾਂ ਦੀਆਂ ਪੰਚਾਇਤਾਂ ਰਾਹੀਂ ਬਿਨਾ ਕਿਸੇ ਖੱਜਲ ਖੁਆਰੀ ਵੰਡੀ ਜਾਇਆ ਕਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਨੇ ਅੱਜ ਸ੍ਰੀ ਹਰਗੋਬਿੰਦਪੁਰ ਵਿਖੇ ਵਧੀ ਹੋਈ ਬੁਢਾਪਾ ਪੈਨਸ਼ਨ ਵੰਡਣ ਦੀ ਸ਼ੁਰੂਆਤ ਕਰਨ ਸਮੇਂ ਇਕ ਵਿਸ਼ੇਸ਼ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸ. ਧੁੱਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅੱਜ ਸਾਰੇ ਜ਼ਿਲ੍ਹਿਆਂ ਅਤੇ ਸਬ ਡਵੀਜਨਾਂ ਵਿਚ ਇਸ ਵਧੀ ਹੋਈ ਬੁਢਾਪਾ ਪੈਨਸ਼ਨ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਬਜੁਰਗਾਂ ਨੂੰ ਮਿਲਦੀ ਪੈਨਸ਼ਨ ਦੀ 250 ਰੁਪਏ ਦੀ ਰਾਸ਼ੀ ਦੁਗਣੀ ਕਰਦੇ ਹੋਏ 500 ਰੁਪਏ ਕਰ ਦਿੱਤੀ ਗਿਆ ਹੈ ਜੋ ਰਾਜ ਸਰਕਾਰ ਦਾ ਲੋਕ ਪੱਖੀ ਫੈਸਲਾ ਹੈ।
ਸ. ਧੁੱਗਾ ਨੇ ਕਿਹਾ ਕਿ ਵਧੀ ਹੋਈ ਪੈਨਸ਼ਨ ਦੀ ਰਾਸ਼ੀ ਪਿੰਡਾਂ ਦੀਆਂ ਪੰਚਾਇਤਾਂ ਦੇ ਜਰੀਏ ਸਿੱਧਾ ਬਜੁਰਗਾਂ ਨੂੰ ਦਿੱਤੀ ਜਾਇਆ ਕਰੇਗੀ ਤਾਂ ਜੋ ਬਜੁਰਗਾਂ ਨੂੰ ਬੈਂਕਾਂ ਵਿਚ ਖੱਜਲ ਖੁਆਰ ਨਾ ਹੋਣਾ ਪਵੇ। ਉਨ੍ਹਾਂ ਕਿਹਾ ਕਿ 60 ਸਾਲ ਤੱਕ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਬਜੁਰਗ ਦੀ ਪਿੰਡ-ਪਿੰਡ ਜਾ ਕੇ ਪੈਨਸ਼ਨ ਲਗਾਈ ਜਾਵੇਗੀ। ਸ. ਧੁੱਗਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 33 ਲੱਖ ਪਰਿਵਾਰਾਂ ਨੂੰ ਨੀਲੇ ਕਾਰਡ ਧਾਰਕ ਬਣਾ ਕੇ ਸਸਤੀ ਆਟਾ ਦਾਲ ਸਕੀਮ ਦੇ ਘੇਰੇ ਵਿਚ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਹੁਣ ਹਰ ਨੀਲਾ ਕਾਰਡ ਧਾਰਕ ਪਰਿਵਾਰ ਦਾ ਭਗਤ ਪੂਰਨ ਸਿੰਘ ਸਿਹਤ ਬੀਮਾ ਤਹਿਤ 50 ਹਜ਼ਾਰ ਰੁਪਏ ਤੱਕ ਦਾ ਮੁਫਤ ਸਿਹਤ ਬੀਮਾ ਕੀਤਾ ਗਿਆ ਹੈ ਤਾਂ ਜੋ ਕਿਸੇ ਬੀਮਾਰੀ ਦੀ ਸੂਰਤ ‘ਚ ਗਰੀਬ ਪਰਿਵਾਰ ਸਰਕਾਰ ਦੇ ਖਰਚੇ ‘ਤੇ ਆਪਣਾ ਇਲਾਜ ਕਰਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਗਰੀਬ ਵਰਗ ਦੀ ਸਰਕਾਰ ਹੈ ਜਿਸਨੇ ਗਰੀਬ ਵਰਗ ਦੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਕੰਮ ਕੀਤਾ ਹੈ।ਇਸ ਮੌਕੇ ਮੁੱਖ ਸੰਸਦੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਬੁਢਾਪਾ ਪੈਨਸ਼ਨ ਅਤੇ ਹੋਰ ਆਸ਼ਰਤ ਪੈਨਸ਼ਨਾਂ ਦੇ ਲਾਭਪਾਤਰੀ ਨੂੰ ਵਧੀ ਹੋਈ ਪੈਨਸ਼ਨ ਦੀ ਰਾਸ਼ੀ ਵੀ ਵੰਡੀ। ਇਸ ਮੌਕੇ ਹਲਕੇ ਦੇ ਮੋਹਤਬਰ ਆਗੂ ਅਤੇ ਵੱਡੀ ਗਿਣਤੀ ‘ਚ ਬਜ਼ੁਰਗ ਪੈਨਸ਼ਨਧਾਰਕ ਵੀ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply