Wednesday, July 3, 2024

ਬੀ. ਬੀ. ਕੇ. ਡੀ. ਏ. ਵੀ ਕਾਲਜ ਫ਼ਾਰ ਵੂਮੈਨ ਵਲੋਂ ਅੰਮ੍ਰਿਤਸਰ ਦੀ ਵਿਰਾਸਤੀ ਸੈਰ ਦਾ ਆਯੋਜਨ

PPN1802201609

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ) – ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੇ ਟੂਰੀਜ਼ਮ ਅਤੇ ਟਰੈਵਲ ਮੈਨੇਜਮੈਂਟ ਵਿਭਾਗ ਵਲੋਂ ਅੰਮ੍ਰਿਤਸਰ ਦੀਆਂ ਵਿਰਾਸਤੀ ਥਾਵਾਂ ਦੀ ਸੈਰ ਦਾ ਆਯੋਜਨ ਕੀਤਾ ਗਿਆ।ਇਹ ਸੈਰ ਵਿਭਾਗ ਵਲੋਂ ਵਿਦਿਆਰਥੀਆਂ ਵਿੱਚ ਅੰਮ੍ਰਿਤਸਰ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਪੈਦਾ ਕਰਨ ਲਈ ਆਯੋਜਿਤ ਕੀਤੀ ਗਈ। ਜਿਸ ਵਿੱਚ ਅੰਮ੍ਰਿਤਸਰ ਦੇ 12 ਵਿਰਾਸਤੀ ਸਥਾਨਾਂ ਦੀ ਸੈਰ ਕਰਵਾਈ ਗਈ। ਵਿਦਿਆਰਥੀਆਂ ਨੂੰ ਦਿਹਾਤੀ ਟੂਰੀਜ਼ਮ ਸਮਝਾਉਣ ਦੀ ਖਾਤਿਰ ‘ਵਿਰਾਸਤ ਹਵੇਲੀ’ ਲਿਜਾਇਆ ਗਿਆ। ਇਸ ਸੈਰ ਵਿੱਚ ਵਿਭਾਗ ਦੇ ਮੁਖੀ ਪ੍ਰੋਫੈਸਰ ਨਰੇਸ਼ ਕੁਮਾਰ ਦੇ ਨਾਲ ਹੋਰ ਅਧਿਆਪਕ ਸ਼੍ਰੀਮਤੀ ਰੁਪਾਲੀ, ਸ਼੍ਰੀਮਤੀ ਪ੍ਰੀਤੀ ਵਿਦਿਆਰਥੀਆਂ ਦੇ ਨਾਲ ਰਹੇ। ਇਸ ਸੈਰ ਵਿੱਚ ਵਿਦਿਆਰਥੀਆਂ ਨੂੰ 400 ਸਾਲ ਪੁਰਾਣੇ ਅੰਮ੍ਰਿਤਸਰ ਸ਼ਹਿਰ ਦੀ ਪ੍ਰਸਿੱਧੀ ਨੂੰ ਜਾਨਣ ਦਾ ਮੌਕਾ ਮਿਲਿਆ।ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਵਿਭਾਗ ਦੇ ਇਹਨਾਂ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਵੋਕੇਸ਼ਨਲ ਕੋਰਸਾਂ ਵਿੱਚ ਵਿਦਿਆਰਥੀਆਂ ਦੇ ਵਿਹਾਰਕ ਗਿਆਨ ਲਈ ਅਜਿਹੀ ਸੈਰ ਲੋੜੀਂਦੀ ਹੈ। ਉਹਨਾਂ ਅੱਗੇ ਦੱਸਿਆ ਕਿ ਕਾਲਜ ਵਲੋਂ ਲਗਾਤਾਰ ਵਿਦਿਆਰਥੀਆਂ ਨੂੰ ਸਭਿਆਚਾਰਕ ਵਿਰਾਸਤ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਮੌਕੇ ਪ੍ਰਦਾਨ ਕੀਤੇ ਜਾਂਦੇ ਹਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply