Wednesday, July 3, 2024

ਨਸ਼ਾ-ਮੁਕਤ ਸਮਾਜ ਸਿਰਜਨਾ ਲਹਿਰ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ ਸ਼ਨੀਵਾਰ

Rana Paramjit  Singhਨਵੀਂ ਦਿੱਲੀ, 18 ਫਰਵਰੀ (ਅੰਮ੍ਰਿਤ ਲਾਲ ਮੰਨਣ) -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਨ ਫਾਂਊਡੇਸ਼ਨ ਵਲੋਂ ਸ਼ਨੀਵਾਰ 20 ਫਰਵਰੀ ਸ਼ਾਮ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਇੱਕ ਵਿਸ਼ੇਸ਼ ਕੀਰਤਨ ਸਮਾਗਮ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਸਨ ਫਾਂਉਡੇਸ਼ਨ ਵਲੋਂ ਨਸ਼ਾਮੁਕਤ ਸਮਾਜ ਦੀ ਸਿਰਜਨਾ ਲਈ ਵਿਢੀ ਹੋਈ ਮੁਹਿੰਮ ਨੂੰ ਸਮਰਪਿਤ ਇਸ ਵਿਸ਼ੇਸ਼ ਕੀਰਤਨ ਸਮਾਗਮ ਵਿੱਚ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਭਾਈ ਪ੍ਰੇਮ ਸਿੰਘ ਬੰਧੂ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ), ਭਾਈ ਅਮਰਜੀਤ ਸਿੰਘ (ਪਟਿਆਲਾ), ਭਾਈ ਨਿਰਮਲ ਸਿੰਘ (ਸ੍ਰੀ ਦਰਬਾਰ ਸਾਹਿਬ), ਭਾਈ ਤੇਜਿੰਦਰ ਸਿੰਘ (ਖੰਨਾ), ਭਾਈ ਲਖਵਿੰਦਰ ਸਿੰਘ (ਸ੍ਰੀ ਦਰਬਾਰ ਸਾਹਿਬ) ਅਤੇ ਭਾਈ ਹਰਜਿੰਦਰ ਸਿੰਘ (ਸ੍ਰੀ ਨਗਰ) ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਤੇ ਪੰਥ ਦੀਆਂ ਪ੍ਰਮੁਖ ਸ਼ਖਸੀਅਤਾਂ ਵੀ ਗੁਰੂ ਦਰਬਾਰ ਵਿੱਚ ਹਾਜ਼ਰੀਆਂ ਭਰ ਸੰਗਤਾਂ ਦੇ ਦਰਸ਼ਨ ਕਰ ਉਨ੍ਹਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੀਆਂ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ 26 ਸਾਲਾ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

ਅੰਮ੍ਰਿਤਸਰ, 21 ਜੂਨ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਆਪਣੇ ਨਿਵੇਕਲੇ ਸੇਵਾ ਕਾਰਜ਼ਾਂ ਕਾਰਨ ਜਾਣੇ …

Leave a Reply