Wednesday, July 3, 2024

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜੇਲ੍ਹ ਦਾ ਦੌਰਾ

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ)- ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਜੇਲ੍ਹ ਸੁਪਰਡੈਂਟ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਮੈਡਮ ਗਿਰੀਸ਼ ਬਾਂਸਲ ਨੇ ਜੇਲ੍ਹ ਵਿਚ ਲੇਡੀਜ਼ ਬੈਰਕ ਦੀਆਂ ਔਰਤਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਜੇਲ੍ਹ ਸੁਪਰਡੈਂਟ ਨੂੰ ਉਨ੍ਹਾਂ ਦਾ ਤੁਰੰਤ ਹੱਲ ਕਰਨ ਲਈ ਕਿਹਾ। ਇਸ ਦੌਰਾਨ ਉਨ੍ਹਾਂ ਔਰਤਾਂ ਵੱਲੋਂ ਆਪ ਤਿਆਰ ਕੀਤੇ ਗਏ ਕੱਪੜੇ ਵੇਖੇ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਸਿਲਾਈ-ਕਢਾਈ ਦਾ ਕੰਮ ਕਰਨ ਵਾਲੀਆਂ ਔਰਤਾਂ ਨੂੰ ਸ੍ਰੀ ਨਰੇਸ਼ ਮੋਡਗਿੱਲ ਨੇ ਸਿਲਾਈ-ਕਢਾਈ ਦੇ ਨਵੇਂ ਤਰੀਕੇ ਵੀ ਦੱਸੇ।
ਇਸ ਤੋਂ ਬਾਅਦ ਮੈਡਮ ਬਾਂਸਲ ਨੇ ਜੇਲ੍ਹ ਦੀਆਂ ਬਾਕੀ ਬੈਰਕਾਂ ਦਾ ਮੁਆਇਨਾ ਵੀ ਕੀਤਾ ਅਤੇ ਉਥੋਂ ਦੇ ਕੈਦੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਜਿਹੜੇ ਕੈਦੀਆਂ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਸੀ, ਇਸ ਮੌਕੇ ਉਨ੍ਹਾਂ ਦੇ ਫਾਰਮ ਵੀ ਭਰੇ ਗਏ। ਇਸ ਤੋਂ ਇਲਾਵਾ ਉਨ੍ਹਾਂ ਜੇਲ੍ਹ ਵਿਚ ਸਫ਼ਾਈ ਅਤੇ ਖਾਣੇ ਦੀ ਵੀ ਜਾਂਚ ਕੀਤੀ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply