Wednesday, July 3, 2024

ਮਾਲ ਅਧਿਕਾਰੀ ਸਮਾਂ ਸੀਮਾ ਵਿੱਚ ਦੇਣ ਲੋਕਾਂ ਨੂੰ ਸੇਵਾਵਾਂ- ਡੀ. ਸੀ

PPN1802201614

ਅੰਮ੍ਰਿਤਸਰ, 18 ਫਰਵਰੀ (ਜਗਦੀਪ ਸਿੰਘ ਸੱਗੂ)- ਜ਼ਿਲ੍ਹੇ ਦੇ ਮਾਲ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੈਂਡਿੰਗ ਪਏ ਕੇਸਾਂ ਦਾ ਪਹਿਲ ਦੇ ਅਧਾਰ ‘ਤੇ ਨਿਪਟਾਰਾ ਕਰਨ ਦੇ ਨਾਲ-ਨਾਲ ਲੋਕਾਂ ਨੂੰ ਆਰ.ਟੀ.ਐੱਸ. ਐੱਕਟ ਅਧੀਨ ਨਿਰਧਾਰਿਤ ਸਮਾਂ ਸੀਮਾਂ ਵਿਚ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਸ੍ਰੀ ਰੂਜਮ ਨੇ ਕਿਹਾ ਕਿ ਪਟਵਾਰੀਆਂ ਤੋਂ ਲੈ ਕੇ ਤਹਿਸੀਲਦਾਰ ਰੈਂਕ ਦੇ ਅਧਿਕਾਰੀਆਂ ਵੱਲੋਂ ਰੋਜਾਨਾ ਆਮ ਜਨਤਾ ਨਾਲ ਮੁਲਾਕਾਤ ਕੀਤੀ ਜਾਂਦੀ ਹੈ ਅਤੇ ਇਨ੍ਹਾਂ ਅਧਿਕਾਰੀਆਂ ਲਈ ਇਹ ਜਰੂਰੀ ਹੈ ਕਿ ਉਹ ਆਪਣਾ ਚੰਗਾ ਰਵੱਈਆ ਆਮ ਜਨਤਾ ਦੇ ਨਾਲ ਬਣਾ ਕੇ ਰੱਖਣ ਅਤੇ ਉਹ ਕੰਮ ਕਰਵਾਉਣ ਆਏ ਲੋਕਾਂ ਨਾਲ ਸਲੀਕੇ ਨਾਲ ਪੇਸ਼ ਆਉਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮਾਲ ਵਿਭਾਗ ਨਾਲ ਸੰਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਕਰਵਾਉਣ ਵਿਚ ਕਿਸੇ ਕਿਸਮ ਦੀ ਕੋਈ ਝਿਜਕ, ਡਰ ਜਾਂ ਪਰੇਸ਼ਾਨੀ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਉਹ ਆਪਣਾ ਕੰਮ ਪੂਰੀ ਪਾਰਦਰਸ਼ਤਾ ਨਾਲ ਕਰਨ।
ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮਜ਼ ਨੂੰ ਹਰ ਹਫਤੇ ਮਾਲ ਵਿਭਾਗ ਦੇ ਕੰਮਕਾਜ ਦੀ ਨਿੱਜੀ ਤੌਰ ‘ਤੇ ਮੌਨਟਰਿੰਗ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਰ.ਟੀ.ਐੱਸ. ਐਕਟ ਅਧੀਨ ਆਮ ਲੋਕਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਨਿਰਧਾਰਿਤ ਸਮਾਂ ਸੀਮਾ ਵਿਚ ਮੁਹੱਈਆ ਕਰਵਾਉਣਾ ਯਕੀਨੀ ਬਨਾਉਣ ਅਤੇ ਡਿਊਟੀ ਵਿਚ ਕੁਤਾਹੀ ਕਰਨ ਵਾਲਿਆਂ ਖਿਲਾਫ ਕਾਰਵਾਈ ਵੀ ਕਰਨ। ਆਮ ਜਨਤਾ ਦੇ ਸਰਕਾਰੀ ਕੰਮਕਾਜ ਨੂੰ ਪਹਿਲ ਦੇ ਅਧਾਰ ‘ਤੇ ਕਰਨ ਪ੍ਰਤੀ ਜੋਰ ਦਿੰਦਿਆਂ ਸ੍ਰੀ ਰੂਜਮ ਨੇ ਦੱਸਿਆ ਕਿ ਪ੍ਰਸ਼ਾਸਨ ਆਮ ਲੋਕਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਮਾਲ ਵਿਭਾਗ ਨਾਲ ਸੰਬੰਧਤ ਕੋਈ ਵੀ ਕੰਮ ਕਾਜ ਕਰਵਾਉਣ ਵਿਚ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਟੀ.ਪੀ.ਐੱਸ. ਸੰਧੂ, ਸ੍ਰੀ ਐੱਸ.ਪੀ. ਆਂਗਰਾ ਦੋਵੇਂ ਵਧੀਕ ਡਿਪਟੀ ਕਮਿਸ਼ਨਰ ਜਨਰਲ ਅਤੇ ਵਿਕਾਸ, ਸਹਾਇਕ ਕਮਿਸ਼ਨਰ ਅਮਨਦੀਪ ਕੌਰ, ਐੱਸ.ਡੀ.ਐੱਮਜ਼ ਸ੍ਰੀ ਰਾਕੇਸ਼ ਪੋਪਲੀ, ਸ੍ਰੀ ਐੱਚ.ਐੱਸ. ਧਾਲੀਵਾਲ, ਸ੍ਰੀ ਰਾਜੇਸ਼ ਸ਼ਰਮਾ, ਸ੍ਰੀ ਰੋਹਿਤ ਗੁਪਤਾ, ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਜੇ.ਜੇ. ਸਿੰਘ, ਤਹਿਸੀਲਦਾਰ ਅੰਮ੍ਰਿਤਸਰ-1, 2, ਤਹਿਸੀਲਦਾਰ ਬਾਬਾ ਬਕਾਲਾ, ਅਜਨਾਲਾ ਅਤੇ ਹੋਰ ਮਾਲ ਵਿਭਾਗ ਦੇ ਅਧਿਕਾਰੀ ਹਾਜਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply