Thursday, March 26, 2026

ਪੁਰਾਣੀ ਰੰਜਿਸ਼ ਦੇ ਚੱਲਦਿਆਂ ਅਕਾਲੀ ਵਰਕਰ ‘ਤੇ ਚਲਾਈਆਂ ਗੋਲੀਆਂ – ਗੰਭੀਰ ਜ਼ਖਮੀ

PPN1902201601

ਪੱਟੀ, 19 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਬੀਤੀ ਦੇਰ ਸ਼ਾਮ ਨੂੰ ਅਕਾਲੀ ਵਰਕਰ ਤੇ ਫਾਇਨਾਂਸਰ ਰਸ਼ਪਾਲ ਸਿੰਘ ਬਾਓ ਪੁੱਤਰ ਹਰਦੀਪ ਸਿੰਘ ਵਾਸੀ ਗੁਰੁ ਨਾਨਕ ਕਾਲੋਨੀ ਨੂੰ ਉਸਦੇ ਰਿਸ਼ਤੇਦਾਰਾਂ ਵੱਲੋਂ ਘਾਤ ਲਗਾ ਕੇ ਮਾਰਨ ਦੀ ਨੀਅਤ ਨਾਲ ਗੋਲੀਆਂ ਚਲਾ ਕੇ ਗੰਭੀਰ ਜ਼ਖਮੀ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ।ਸਿਵਲ ਹਸਪਤਾਲ ਪੱਟੀ ਵਿਖੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਰਸ਼ਪਾਲ ਸਿੰਘ ਨੇ ਦੱਸਿਆ ਕਿ ਆਪਣੇ ਕਿਸੇ ਰਿਸ਼ਤੇਦਾਰ ਨੂੰ ਪਿੰਡ ਚੁਸਲੇਵੜ੍ਹ ਤੋਂ ਮਿਲ ਕੇ ਵਾਪਿਸ ਪੱਟੀ ਆ ਰਿਹਾ ਸੀ ਕਿ ਗੁਰਦੁਆਰਾ ਬਾਬਾ ਗੁਜਰ ਸਿੰਘ ਨੇੜੇ ਉਸਦੇ ਚਾਚਿਆਂ ਮਨਜੀਤ ਸਿੰਘ, ਸੁਰਜੀਤ ਸਿੰਘ ਤੇ ਦਿਲਬਾਗ ਸਿੰਘ ਪੁਤਰਾਨ ਕਰਤਾਰ ਸਿੰਘ ਵਾਸੀ ਅਕਬਰਪੁਰਾ ਤੇ 2-3 ਹੋਰ ਅਣਪਛਾਤੇ ਵਿਅਕਤੀਆਂ ਵੱਲੋਂ ਉਸਦਾ ਮੋਟਰਸਾਈਕਲ ਰੋਕ ਕੇ ਉਸ ਨਾਲ ਧੱਕਾ ਮੁੱਕੀ ਕੀਤੀ ਤੇ ਉਸ ਤੇ ਗੋਲੀਆਂ ਚਲਾ ਦਿੱਤੀਆਂ ਉਸਨੇ ਬੜੀ ਮੁਸ਼ਕਿਲ ਨਾਲ ਭੱਜ ਕੇ ਜਾਨ ਬਚਾਈ।ਇਕ ਗੋਲੀ ਉਸਦੀ ਸੱਜੀ ਲੱਤ ਤੇ ਵੱਜੀ ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ।ਉਪਰੰਤ ਉਸੇ ਨੇ ਫੋਨ ਕਰਕੇ ਆਪਣੇ ਪਰਿਵਾਰ ਨੂੰ ਸੂਚਿਤ ਕੀਤਾ ਤੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾ ਦਿੱਤਾ ਤੇ ਘਟਨਾ ਦੀ ਸੂਚਨਾ ਪੱਟੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਐਸ.ਐਚ.ਓ ਪੱਟੀ ਰਾਜਵਿੰਦਰ ਕੌਰ ਬਾਜਵਾ ਮੌਕੇ ਤੇ ਪੁੱਜੇ ਤੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।ਥਾਣਾ ਮੁੱਖੀ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਸਖਤ ਕਾਰਵਾਈ ਕੀਤੀ ਜਾਵੇਗੀ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply