Wednesday, July 3, 2024

ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਕੀਤੀ ਜ਼ਿਲ੍ਹੇ ਵਿਚ ਵਧੀ ਹੋਈ ਬੁਢਾਪਾ ਪੈਨਸ਼ਨ ਵੰਡਣ ਦੀ ਸ਼ੁਰੂਆਤ

PPN1902201603

ਪੱਟੀ, 19 ਫਰਵਰੀ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ)- ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਦੁਗਣੀ ਕੀਤੀ ਬੁਢਾਪਾ ਪੈਨਸ਼ਨ ਦੀ ਰਾਸ਼ੀ ਤਹਿਤ ਕੁੱਲ 17,29,739 ਲਾਭਪਾਤਰੀਆਂ ਨੂੰ 86.25 ਕਰੋੜ ਰੁਪਏ ਦੀ ਰਕਮ ਪ੍ਰਤੀ ਮਹੀਨਾ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਬਿਨਾ ਕਿਸੇ ਖੱਜਲ-ਖੁਆਰੀ ਵੰਡੀ ਜਾਇਆ ਕਰੇਗੀ। ਇਹ ਪ੍ਰਗਟਾਵਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪੰਜਾਬ ਨੇ ਜ਼ਿਲ੍ਹੇ ਵਿਚ ਵਧੀ ਹੋਈ ਬੁਢਾਪਾ ਪੈਨਸ਼ਨ ਵੰਡਣ ਦੀ ਸ਼ੁਰੂਆਤ ਕਰਨ ਸਮੇਂ ਪੁਲੀਸ ਲਾਈਨ ਦੀ ਗਰਾਊਾਡ ਵਿਚ ਇਕ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਸਮਾਗਮ ਵਿਚ ਜ਼ਿਲ੍ਹੇ ਦੀਆਂ ਵਿਧਾਨ ਸਭਾ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਦੇ ਪੈਨਸ਼ਨਾਂ ਹਾਸਲ ਕਰਨ ਵਾਲੇ ਲੋਕ ਤਾਂ ਪਹੁੰਚੇ ਹੋਏ ਸਨ ਪਰ ਪੱਟੀ ਹਲਕੇ ਤੋਂ ਇਲਾਵਾ ਬਾਕੀ ਵਿਧਾਨ ਸਭਾ ਹਲਕਿਆਂ ਦੀ ਉਪਰਲੀ ਲੀਡਰਸ਼ਿਪ ਦੇ ਨਾਲ-ਨਾਲ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਇਸ ਸਮਾਗਮ ਵਿਚ ਗ਼ੈਰ ਹਾਜ਼ਰ ਦਿਖਾਈ ਦਿੱਤੇ। ਚੇਅਰਪਰਸਨ ਬੀਬੀ ਰਜਵੰਤ ਕੌਰ ਝਬਾਲ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਮਾਗਮ ਵਿਚ ਪਹੁੰਚਣ ਲਈ ਪ੍ਰਸ਼ਾਸਨ ਵੱਲੋਂ ਕੋਈ ਸੱਦਾ ਪੱਤਰ ਨਹੀਂ ਦਿੱਤਾ ਗਿਆ। ਸਮਾਗਮ ਦੌਰਾਨ ਹਾਜ਼ਰ ਪੈਨਸ਼ਨਰਾਂ ਨੂੰ ਸੰਬੋਧਨ ਕਰਦਿਆਂ ਸ. ਕੈਰੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਰੇ ਜ਼ਿਲ੍ਹਿਆਂ ਅਤੇ ਸਬ ਡਵੀਜਨਾਂ ਵਿਚ ਇਸ ਵਧੀ ਹੋਈ ਬੁਢਾਪਾ ਪੈਨਸ਼ਨ ਦੀ ਵੰਡ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਪਰਕਾਸ਼ ਸਿੰਘ ਬਾਦਲ ਵੱਲੋਂ ਬਜੁਰਗਾਂ ਨੂੰ ਮਿਲਦੀ ਪੈਨਸ਼ਨ ਦੀ 250 ਰੁਪਏ ਦੀ ਰਾਸ਼ੀ ਦੁਗਣੀ ਕਰਦੇ ਹੋਏ 500 ਰੁਪਏ ਕਰ ਦਿੱਤੀ ਗਈ ਹੈ । ਉਨ੍ਹਾਂ ਇਸ ਮੌਕੇਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਨਿਰਦੇਸ਼ ਦਿੱਤੇ ਕਿ 60 ਸਾਲ ਤੱਕ ਦੀ ਉਮਰ ਪੂਰੀ ਕਰਨ ਵਾਲੇ ਹਰੇਕ ਬਜ਼ੁਰਗ ਦੀ ਪਿੰਡ-ਪਿੰਡ ਜਾ ਕੇ ਪੈਨਸ਼ਨ ਲਗਾਈ ਜਾਵੇ। ਸ. ਕੈਰੋਂ ਨੇ ਇਸ ਮੌਕੇ ‘ਤੇ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਬੁਢਾਪਾ ਪੈਨਸ਼ਨ ਦੇ ਕੁੱਲ 71104 ਲਾਭਪਾਤਰੀ ਹਨ ਜਿਨ੍ਹਾਂ ਨੂੰ 500 ਰੁਪਏ ਦੇ ਹਿਸਾਬ ਨਾਲ ਹਰ ਮਹੀਨੇ ਪਿੰਡ ਦੀ ਪੰਚਾਇਤ ਵੱਲੋਂ ਨਕਦ ਪੈਨਸ਼ਨ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ। ਇਸਤੋਂ ਪਹਿਲਾਂ ਬਲਵਿੰਦਰ ਸਿੰਘ ਧਾਲੀਵਾਲ ਡਿਪਟੀ ਕਮਿਸ਼ਨਰ ਨੇ ਕੈਬਨਿਟ ਮੰਤਰੀ ਸ. ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਵਿਸ਼ਵਾਸ ਦਵਾਇਆ ਕਿ ਜ਼ਿਲ੍ਹੇ ਵਿਚ ਬੁਢਾਪਾ ਪੈਨਸ਼ਨ ਦੀ ਵੰਡ ਪੂਰੀ ਪਾਰਦਰਸ਼ਤਾ ਨਾਲ ਕੀਤੀ ਜਾਵੇਗੀ। ਇਸ ਮੌਕੇ ਮਨਮੋਹਨ ਕੁਮਾਰ ਸ਼ਰਮਾ ਐੱਸ.ਐੱਸ.ਪੀ., ਰਣਬੀਰ ਸਿੰਘ ਮੂਧਲ ਵਧੀਕ ਡਿਪਟੀ ਕਮਿਸ਼ਨਰ, ਅਜੇਪਾਲ ਸਿੰਘ ਮੀਰਾਕੋਟ ਸਾਬਕਾ ਵਿਧਾਇਕ, ਗੁਰਮੁੱਖ ਸਿੰਘ ਘੁੱਲ੍ਹਾ ਚੇਅਰਮੈਨ, ਗੁਰਸੰਦੀਪ ਸਿੰਘ ਸੰਨੀ ਅਤੇ ਹੋਰ ਜ਼ਿਲ੍ਹਾ ਅਧਿਕਾਰੀ ਵੀ ਮੌਜੂਦ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply