Wednesday, July 3, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ‘ਅਰਦਾਸ ਦਿਵਸ’ ਮਨਾਇਆ ਗਿਆ

PPN1902201608

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ (ਗੋਲਡਨ ਐਵੀਨਿਊ ਅੰਮ੍ਰਿਤਸਰ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਲਾਨਾ ਪ੍ਰੀਖਿਆ ਵਿੱਚ ਸਫ਼ਲਤਾ ਲਈ ਪਰਮਾਤਮਾ ਦਾ ਓਟ ਆਸਰਾ ਲੈਣ ਲਈ ‘ਅਰਦਾਸ ਦਿਵਸ’ ਨੂੰ ਸਮਰਪਿਤ ਸਮਾਗਮ ਕੀਤਾ ਗਿਆ। ਇਹਸ ਮੌਕੇ ‘ਤੇ ਸਕੂਲ ਦੇ ਮੈਂਬਰ ਇੰਚਾਰਜ਼ ਸ. ਸੰਤੋਖ ਸਿੰਘ ਸੇਠੀ, ਸ. ਜਸਵਿੰਦਰ ਸਿੰਘ ਐਡਵੋਕੇਟ ਅਤੇ ਸ. ਕੁਲਜੀਤ ਸਿੰਘ ਸਾਹਨੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਦੇ ਆਰੰਭ ਵਿੱਚ ਧੁਰ ਕੀ ਬਾਣੀ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਸਾਰੇ ਬੱਚਿਆਂ ਵੱਲੋਂ ਕੀਤਾ ਗਿਆ। ਉਪਰੰਤ ਇਲਾਹੀ ਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ। ਇਸ ਮੌਕੇ ‘ਤੇ ਜਮਾਤ ਦੂਸਰੀ ਤੋਂ ਨੌਵੀਂ ਤੱਕ ਵਿਦਿਅਕ ਸੈਸ਼ਨ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਇਨਾਮ ਵੰਡੇ ਗਏ। ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਨੇ ਵਿਦਿਆਰਥੀਆਂ ਦੀ ਸਫ਼ਲਤਾ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਉਨਾਂ੍ਹ ਨੂੰ ਉੱਚੇ ਸੁਪਨੇ ਲੈਣ ਅਤੇ ਉਨਾਂ੍ਹ ਨੂੰ ਮਿਹਨਤ ਅਤੇ ਲਗਨ ਨਾਲ ਪੂਰਾ ਕਰਨ ਦੀ ਪ੍ਰੇਰਣਾ ਦਿੱਤੀ। ਸਕੂਲ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨਾਂ੍ਹ ਬੱਚਿਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚੇ ਕੌਮ ਦਾ ਭਵਿੱਖ ਹਨ ਅਤੇ ਉਹ ਵਿੱਦਿਆ ਦੇ ਖੇਤਰ ਵਿੱਚ ਮੱਲਾਂ ਮਾਰ ਕੇ ਕੌਮ ਦੀ ਤਰੱਕੀ ਵਿੱਚ ਯੋਗਦਾਨ ਪਾ ਸਕਦੇ ਹਨ। ਉਨਾਂ੍ਹ ਅਰਦਾਸ ਕੀਤੀ ਕਿ ਵਾਹਿਗੁਰੂ! ਆਪਣਾ ਮਿਹਰ ਭਰਿਆ ਹੱਥ ਬੱਚਿਆਂ ਤੇ ਰੱਖਣ ਅਤੇ ਬੱਚੇ ਪ੍ਰੀਖਿਆ ਵਿੱਚ ਚੰਗੀ ਕਾਰਗੁਜ਼ਾਰੀ ਵਿਖਾ ਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੋਸ਼ਨ ਕਰਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply