Saturday, September 19, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਵਿਖੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

PPN1902201609

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਸਕੂਲ਼ ਦੇ ਮੈਂਬਰ ਇੰਚਾਰਜ਼ ਸ: ਪ੍ਰਿਤਪਾਲ ਸਿੰਘ ਸੇਠੀ, ਸ੍ਰ: ਗੁਰਿੰਦਰ ਸਿੰਘ ਚਾਵਲਾ ਤੇ ਸ੍ਰ: ਸੁਰਜੀਤ ਸਿੰਘ ਪਧਾਰੇ ।ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਇਸ ਮੌਕੇ ਤੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ।ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਮਾਡਲਿੰਗ ਕੀਤੀ ਗਈ ।ਜੱਜਾਂ ਵੱਲੋਂ ਇਹਨਾਂ ਵਿਦਿਆਰਥੀਆਂ ਨੂੰ ਸਵਾਲ ਪੁੱਛੇ ਗਏ ।ਮਾਸਟਰ ਹੈਂਡਸਮ ਦਾ ਖਿਤਾਬ ਸਾਹਿਲ ਦਿਵੇਦੀ ਨੂੰ ਮਿਲਿਆ । ਮਿਸ ਚਾਰਮਿੰਗ ਦਾ ਖਿਤਾਬ ਮੰਨਤ ਕੌਰ ਨੂੰ ਮਿਲਿਆ । ਮਾਸਟਰ ਸਕੂਲ ਦਾ ਖਿਤਾਬ ਸੁਮੇਸ਼ ਸਿੰਘ ਅਤੇ ਮਿਸ ਸਕੂਲ ਦਾ ਖਿਤਾਬ ਦਿਵਜੋਤ ਕੌਰ ਨੂੰ ਮਿਲਿਆ। ਸਕੂਲ ਦੇ ਮੈਂਬਰ ਇੰਚਾਰਜ਼ਾਂ ਤੇ ਮੈਡਮ ਪਿ੍ਰੰਸੀਪਲ ਨੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਲਾਨਾ ਇਮਤਿਹਾਨਾਂ ਵਿੱਚੋਂ ਵੱਧ ਤੋਂ ਵੱਧ ਅੰਕ ਪ੍ਰਾਪਤ ਕਰਨ ਲਈ ਪ੍ਰੇਰਿਆ ।ਸਕੂਲ ਦੇ ਪਿ੍ਰੰਸੀਪਲ ਸ੍ਰੀਮਤੀ ਅਮਰਜੀਤ ਕੌਰ ਤੇ ਵਾਈਸ ਪ੍ਰਿੰਸੀਪਲ ਸ੍ਰੀਮਤੀ ਗੁਰਪ੍ਰੀਤ ਕੌਰ ਸੇਠੀ ਨੇ ਉਨ੍ਹਾਂ ਦਾ ਬੁੱਕੇ ਦੇ ਕੇ ਹਾਰਦਿਕ ਸੁਆਗਤ ਕੀਤਾ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …

Leave a Reply