Wednesday, July 3, 2024

ਦੁਬਈ ਵਿੱਚ ਫਸੇ 11 ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਕਾਰਵਾਈ ਸ਼ੁਰੂ- ਰਾਜੇਸ਼ ਬਾਘਾ

PPN1902201613

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ)- ਦੁਬਈ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਫਸੇ 11 ਪੰਜਾਬੀ ਨੌਜਵਾਨਾਂ ਦੀ ਰਿਹਾਈ ਸੰਭਵ ਬਣਾਉਣ ਲਈ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਦੇ ਦਸਤਾਵੇਜ਼ ਇਕੱਤਰ ਕਰਕੇ ਕੇਂਦਰ ਸਰਕਾਰ ਨੂੰ ਸੌਂਪੇ ਜਾ ਰਹੇ ਹਨ। ਇਹ ਪ੍ਰਗਟਾਵਾ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਅੱਜ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਨੌਜਵਾਨਾਂ ਦੇ ਪਰਿਵਾਰਾਂ ਦੀ ਮੁਲਾਕਾਤ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਕਰਵਾਈ ਜਾਵੇਗੀ।
ਸ੍ਰੀ ਬਾਘਾ ਨੇ ਦੱਸਿਆ ਕਿ ਪਿਛਲੇ ਦਿਨੀਂ ਇਹ ਮਾਮਲਾ ਕਮਿਸ਼ਨ ਦੇ ਧਿਆਨ ਵਿਚ ਆਇਆ ਸੀ ਜਿਸ ਨੂੰ ਗੰਭੀਰਤਾ ਨਾਲ ਲੈਂਦਿਆਂ ਕਮਿਸ਼ਨ ਨੇ ਮੌਕੇ ਸਿਰ ਪੀੜਤ ਪਰਿਵਾਰਾਂ ਦੀ ਮਦਦ ਯਕੀਨੀ ਬਣਾਉਣ ਲਈ ਭਾਰਤ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਤਾਲਮੇਲ ਕਰਨ ਲਈ ਪੱਤਰ ਭੇਜਿਆ ਸੀ। ਉਨ੍ਹਾਂ ਕਿਹਾ ਕਿ ਇਹ ਮਸਲਾ ਕੌਮਾਂਤਰੀ ਪੱਧਰ ਦਾ ਹੋਣ ਕਰਕੇ ਨੌਜਵਾਨਾਂ ਬਾਰੇ ਦਸਤਾਵੇਜ਼ ਵਿਦੇਸ਼ ਮੰਤਰਾਲੇ ਦੇ ਸਪੁਰਦ ਕਰਕੇ ਨਵੀਂ ਦਿੱਲੀ ਸਥਿਤ ਯੂ. ਏ. ਈ ਦੇ ਦੂਤਾਵਾਸ ਰਾਹੀਂ ਦੁਬਈ ਨਾਲ ਚਰਚਾ ਕਰਕੇ ਨੌਜਵਾਨਾਂ ਦੀ ਰਿਹਾਈ ਸੰਭਵ ਬਣਾਈ ਜਾਵੇਗੀ। ਸ੍ਰੀ ਬਾਘਾ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਸ੍ਰੀ ਵਿਜੇ ਕੁਮਾਰ ਸਾਂਪਲਾ ਵੀ ਇਸ ਮਸਲੇ ਪ੍ਰਤੀ ਗੰਭੀਰਤਾ ਨਾਲ ਯਤਨ ਕਰ ਰਹੇ ਹਨ ਅਤੇ ਇਸ ਸਬੰਧੀ ਸਰਬੱਤ ਦਾ ਭਲਾ ਟਰੱਸਟ ਵੱਲੋਂ ਵੀ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਦਾ ਯਕੀਨੀ ਦਿਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਇਹ ਮਾਮਲਾ ਬੀਤੇ ਦਿਨੀਂ ਭਾਜਪਾ ਪੰਜਾਬ ਦੇ ਉਪ ਪ੍ਰਧਾਨ ਸ੍ਰੀ ਕੇਵਲ ਕੁਮਾਰ ਨੇ ਲਿਆ ਕੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਵੀ ਕਰਵਾਈ ਸੀ।
ਸ੍ਰੀ ਬਾਘਾ ਨੇ ਦੱਸਿਆ ਕਿ ਦੁਬਈ ਵਿਖੇ ਰੋਜ਼ੀ-ਰੋਟੀ ਕਮਾਉਣ ਗਏ ਇਨ੍ਹਾਂ 11 ਨੌਜਵਾਨਾਂ ‘ਤੇ ਇਕ ਨੌਜਵਾਨ ਦੀ ਮੌਤ ਦਾ ਝੂਠਾ ਦੋਸ਼ ਲਗਾ ਕੇ ਉਨ੍ਹਾਂ ਦੇ ਜੇਲ੍ਹ ਵਿਚ ਬੰਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਪੰਜਾਬੀ ਕਾਨੂੰਨੀ ਤਰੀਕੇ ਨਾਲ ਦੁਬਈ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਹੋਰ ਵੀ ਕਿਸੇ ਦਾ ਅਜਿਹਾ ਮਾਮਲਾ ਹੋਵੇ ਤਾਂ ਉਹ ਕਮਿਸ਼ਨ ਦੇ ਚੰਡੀਗੜ੍ਹ ਦਫ਼ਤਰ ਦੇ ਫੋਨ ਅਤੇ ਫੈਕਸ ਨੰਬਰ 0172-2741342 ‘ਤੇ ਸੰਪਰਕ ਕਰ ਸਕਦਾ ਹੈ। ਇਸ ਮੌਕੇ ਭਾਜਪਾ ਦੇ ਉਪ ਪ੍ਰਧਾਨ ਸ੍ਰੀ ਕੇਵਲ ਕੁਮਾਰ, ਐਸ. ਡੀ. ਐਮ ਸ੍ਰੀ ਰਾਜੇਸ਼ ਸ਼ਰਮਾ, ਜ਼ਿਲ੍ਹਾ ਭਲਾਈ ਅਫ਼ਸਰ ਸ੍ਰੀ ਸੰਜੀਵ ਮੰਨਣ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply