Friday, December 27, 2024

 ਡਿਪਟੀ ਕਮਿਸ਼ਨਰ ਵੱਲੋਂ ਦਫ਼ਤਰਾਂ ਦਾ ਅਚਨਚੇਤ ਨਿਰੀਖਣ

PPN1902201614
ਸਫ਼ਾਈ, ਫਾਈਲਾਂ ਦੇ ਰੱਖ-ਰਖਾਅ ਅਤੇ ਬੁਨਿਆਦੀ ਸਹੂਲਤਾਂ ਦਾ ਲਿਆ ਜਾਇਜ਼ਾ

ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੇ ਅੱਜ ਡੀ. ਸੀ ਦਫ਼ਤਰ ਅਤੇ ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ ਵਿਚਲੇ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਹ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ, ਰਿਕਾਰਡ ਸ਼ਾਖਾ, ਐਮ. ਏ ਸ਼ਾਖਾ, ਪੰਚਾਇਤ ਭਵਨ, ਸੁਪਰਡੈਂਟ ਏ. ਸੀ. ਆਰ ਆਦਿ ਦਫ਼ਤਰਾਂ ਵਿਚ ਗਏ।ਇਸ ਮੌਕੇ ਉਨ੍ਹਾਂ ਸਾਫ਼-ਸਫਾਈ, ਫਾਈਲਾਂ ਦੇ ਰੱਖ-ਰਖਾਅ, ਕੰਮ ਦੀ ਵੰਡ ਅਤੇ ਬੁਨਿਆਦੀ ਸਹੂਲਤਾਂ ਦਾ ਜਾਇਜ਼ਾ ਲਿਆ।
ਇਸ ਮੌਕੇ ਉਨ੍ਹਾਂ ਦਫ਼ਤਰਾਂ ਦੇ ਸਟਾਫ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵੀ ਪੁੱਛਿਆ ਅਤੇ ਉਨ੍ਹਾਂ ਦੇ ਫੌਰੀ ਹੱਲ ਦੇ ਆਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਕਿਹਾ ਕਿ ਲੋਕਾਂ ਦੇ ਕੰਮ ਪਹਿਲ ਦੇ ਆਧਾਰ ‘ਤੇ ਕੀਤੇ ਜਾਣ ਅਤੇ ਸਮੇਂ ਸਿਰ ਦਫ਼ਤਰ ਆਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੰਮ ਦੌਰਾਨ ਜੇਕਰ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਤੁਰੰਤ ਉਨ੍ਹਾ ਦੇ ਧਿਆਨ ਵਿਚ ਲਿਆਉਣ।
ਸ੍ਰੀ ਰੂਜਮ ਨੇ ਇਸ ਮੌਕੇ ਆਮ ਜਨਤਾ ਨਾਲ ਸਬੰਧਤ ਬੁਨਿਆਦੀ ਸਹੂਲਤਾਂ ਦਾ ਵੀ ਬਾਰੀਕੀ ਨਾਲ ਜਾਇਜ਼ਾ ਲਿਆ ਅਤੇ ਮੌਕੇ ‘ਤੇ ਹੀ ਹਾਜ਼ਰ ਅਧਿਕਾਰੀਆਂ ਨੂੰ ਕਮੀਆਂ-ਪੇਸ਼ੀਆਂ ਨੂੰ ਦੂਰ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ ਆਂਗਰਾ, ਸਹਾਇਕ ਕਮਿਸ਼ਨਰ ਸ੍ਰੀਮਤੀ ਅਮਨਦੀਪ ਕੌਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਪ੍ਰਕਾਸ਼ ਗੁਰਪੁਰਬ ਸਬੰਧੀ ਬਾਲ ਕਵੀ ਦਰਬਾਰ 5 ਜਨਵਰੀ ਨੂੰ

ਸੰਗਰੂਰ, 26 ਦਸੰਬਰ (ਜਗਸੀਰ ਲੌਂਗੋਵਾਲ) – ਸਥਾਨਕ ਗੁਰਦੁਆਰਾ ਸਾਹਿਬ ਨਾਨਕਪੁਰਾ ਵਿਖੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ …

Leave a Reply