Sunday, June 30, 2024

ਧਰਮ ਪ੍ਰਚਾਰ ਕਮੇਟੀ ਦੇ ਗੁਰਮਤਿ ਸਮਾਗਮਾਂ ਵਿੱਚ 5215 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ – ਮਨਜੀਤ ਸਿੰਘ

PPN1902201620

ਅੰਮ੍ਰਿਤਸਰ, 19 ਫਰਵਰੀ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਉਪਰਾਲੇ ਜਾਰੀ ਹਨ।ਸ. ਮਨਜੀਤ ਸਿੰਘ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਰਹਿਨੁਮਾਈ ਹੇਠ ਪਿੰਡ ਮਲਕਪੁਰ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ, ਗੁਰਦੁਆਰਾ ਬਾਬਾ ਧਰਮ ਸਿੰਘ ਹਜ਼ੂਰੀ ਪਿੰਡ ਮਿਹੋਕਾ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ, ਗੁਰਦੁਆਰਾ ਸੰਤਸਰ ਸਾਹਿਬ ਪਿੰਡ ਬੇਗੇਵਾਲ ਅੰਮ੍ਰਿਤਸਰ, ਪਿੰਡ ਸ਼ੇਖ ਤਹਿਸੀਲ ਤੇ ਜ਼ਿਲ੍ਹਾ ਤਰਨ ਤਾਰਨ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤਹਿਸੀਲ ਪੱਟੀ ਜ਼ਿਲ੍ਹਾ ਤਰਨਤਾਰਨ, ਸਿੱਖ ਮਿਸ਼ਨ ਹਰਿਆਣਾ ਵੱਲੋਂ ਗੁਰਦੁਆਰਾ ਮਰਦੋਂ ਸਾਹਿਬ, ਸਿੱਖ ਮਿਸ਼ਨ ਹਾਪੁੜ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ, ਸਿੱਖ ਮਿਸ਼ਨ ਜੰਮੂ-ਕਸ਼ਮੀਰ ਵੱਲੋਂ ਪਿੰਡ ਤੱਲਾ ਟਾਂਡਾ ਸੁੰਦਰਬਾਨੀ ਨੌਸ਼ਹਿਰਾ ਜ਼ਿਲ੍ਹਾ ਰਜੌਰੀ, ਸਿੱਖ ਮਿਸ਼ਨ ਕਲੱਕਤਾ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਰਦਾਰ ਨਗਰ ਲਛਮੀਪੁਰ, ਤਖ਼ਤ ਸ੍ਰੀ ਦਮਦਮਾ ਸਾਹਿਬ (ਗੁਰੂ ਕਾਂਸ਼ੀ) ਤਲਵੰਡੀ ਸਾਬ੍ਹੋ (ਬਠਿੰਡਾ), ਗੁਰਦੁਆਰਾ ਸਾਹਿਬ ਪਿੰਡ ਜੋਪੇ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ, ਗੁਰਦੁਆਰਾ ਲੋਹਗੜ੍ਹ ਸਾਹਿਬ (ਮੋਗਾ), ਗੁਰਦੁਆਰਾ ਸਾਹਿਬ ਪਿੰਡ ਚੱਕਰ, ਲੁਧਿਆਣਾ, ਗੁਰਦੁਆਰਾ ਗੁਰੂਸਰ ਸਾਹਿਬ ਪਾਤਸ਼ਾਹੀ ਛੇਵੀਂ ਮਾਧੋਕੇ ਬਰਾੜ ਤਹਿਸੀਲ ਅਜਨਾਲਾ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਪਿੰਡ ਕਾਮਲਪੁਰਾ ਤਹਿਸੀਲ ਅਜਨਾਲਾ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸਾਹਿਬ ਛੋਟੀ ਮਰੜੀ ਸ੍ਰੀ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ, ਗੁਰਦੁਆਰਾ ਸਾਹਿਬ ਪਿੰਡ ਖਾਨਪੁਰ ਢੱਡਾ ਜ਼ਿਲ੍ਹਾ ਜਲੰਧਰ, ਗੁਰਦੁਆਰਾ ਸਿੰਘ ਸਭਾ ਲੋਹੀਆ ਜਲੰਧਰ, ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਕਾਦੀਆਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ।ਇਨ੍ਹਾਂ ਵੱਖ-ਵੱਖ ਸਥਾਨਾਂ ਪੁਰ ਹੋਏ ਗੁਰਮਤਿ ਸਮਾਗਮ ਸਮੇਂ 5215 ਪ੍ਰਾਣੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ), ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ, ਗੁਰਦੁਆਰਾ ਬਾਬਾ ਬੁੱਢਾ ਸਾਹਿਬ (ਤਰਨ ਤਾਰਨ) ਤੇ ਜਮਸ਼ੇਦਪੁਰ (ਟਾਟਾਨਗਰ) ਤੋਂ ਪਹੁੰਚੇ ਪੰਜ ਪਿਆਰਿਆਂ ਪਾਸੋਂ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ।
ਗੁਰਮਤਿ ਸਮਾਗਮਾਂ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀਸ਼ਨਲ ਹੈੱਡ ਗ੍ਰੰਥੀ ਤੇ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ, ਭਾਈ ਮਨਜੀਤ ਸਿੰਘ, ਜਥੇਦਾਰ ਸੁਰਜੀਤ ਸਿੰਘ ਭਿੱਟੇਵਡ, ਜਥੇਦਾਰ ਗੁਰਿੰਦਰਪਾਲ ਸਿੰਘ ਗੋਰਾ ਤੇ ਸ. ਹਰਸੁਰਿੰਦਰ ਸਿੰਘ ਗਿੱਲ ਮੈਂਬਰ ਸ਼ੋ੍ਰਮਣੀ ਕਮੇਟੀ ਤੇ ਸ. ਗੁਰਦੀਪ ਸਿੰਘ ਭਾਨੋ ਖੈੜੀ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਨੇ ਅੰਮ੍ਰਿਤਪਾਨ ਕਰਨ ਵਾਲੀਆਂ ਸੰਗਤਾਂ ਨੂੰ ਵਧਾਈ ਦਿੰਦਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸਾਏ ਮਾਰਗ ‘ਤੇ ਚੱਲਣ ਲਈ ਕਿਹਾ।ਉਨ੍ਹਾਂ ਸੰਗਤਾਂ ਨੂੰ ਰਹਿਤ ਮਰਿਯਾਦਾ ਦੀ ਪਾਲਣਾ ਕਰਨ ਲਈ ਵੀ ਪ੍ਰੇਰਿਆ।ਇਸ ਮੌਕੇ ਭਾਈ ਰਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਲਖਵਿੰਦਰ ਸਿੰਘ, ਭਾਈ ਜਗਤਾਰ ਸਿੰਘ ਤੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਭਾਈ ਜਗਦੀਸ਼ ਸਿੰਘ ਵਡਾਲਾ ਢਾਡੀ ਤੇ ਭਾਈ ਭਗਤ ਸਿੰਘ ਕਵੀਸ਼ਰੀ ਦੇ ਜਥਿਆ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਅਤੇ ਬੀਰ-ਰਸੀ ਵਾਰਾਂ ਰਾਹੀਂ ਗੁਰ ਇਤਿਹਾਸ ਨਾਲ ਜੋੜਿਆ।
ਇਸ ਮੌਕੇ ਸ. ਲਖਬੀਰ ਸਿੰਘ ਮੈਨੇਜਰ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਜੀ ਕੱਥੂਨੰਗਲ ਸ੍ਰੀ ਅੰਮ੍ਰਿਤਸਰ, ਸ. ਗੁਰਤਿੰਦਰਪਾਲ ਸਿੰਘ ਮੈਨੇਜਰ ਗੁਰਦੁਆਰਾ ਕੰਧ ਸਾਹਿਬ ਸ. ਬੰਤਾ ਸਿੰਘ ਮੈਨੇਜਰ ਗੁਰਦੁਆਰਾ ਲੋਹਗੜ੍ਹ ਸਾਹਿਬ, ਸ. ਬ੍ਰਿਜਪਾਲ ਸਿੰਘ ਇੰਚਾਰਜ ਸਿੱਖ ਮਿਸ਼ਨ ਹਾਪੁੜ, ਸ. ਜਗਮੋਹਨ ਸਿੰਘ ਇੰਚਾਰਜ ਸਿੱਖ ਮਿਸ਼ਨ ਕੋਲਕਾਤਾ, ਭਾਈ ਰਵਿੰਦਰਪਾਲ ਸਿੰਘ, ਭਾਈ ਬਲਵੰਤ ਸਿੰਘ, ਭਾਈ ਜੱਜ ਸਿੰਘ, ਭਾਈ ਮਲਕੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਦਿਲਬਾਗ ਸਿੰਘ ਭੰਗਾਲੀ, ਭਾਈ ਗੁਰਬਚਨ ਸਿੰਘ ਕਲਸੀਆ, ਭਾਈ ਜਸਪਾਲ ਸਿੰਘ, ਭਾਈ ਹਰਵਿੰਦਰ ਸਿੰਘ, ਭਾਈ ਮਨਜੀਤ ਸਿੰਘ ਕਾਦੀਆਂ ਤੇ ਭਾਈ ਹਰਜੀਤ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply