
ਅੰਮ੍ਰਿਤਸਰ, 19 ਫਰਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਪਰਦੂਮਨ ਨਿੰਬਲੇ ਆਈ.ਪੀ.ਐਸ ਟਰੈਫਿਕ ਅੰਮ੍ਰਿਤਸਰ ਦੇ ਨਿਰਦੇਸ਼ਾਂ ਹੇਠ ਸਕੂਲ ਵਿਦਿਆਰਥੀਆਂ ਅਤੇ ਡਰਾਈਵਰਾਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਅਰੰਭ ਕੀਤੀ ਗਈ ਮੁੰਹਿਮ ਤਹਿਤ ਅੱਜ ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਿਖੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਟਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਪਰਮਜੀਤ ਸਿੰਘ, ਟਰੈਫਿਕ ਮਾਰਸ਼ਲ ਗੁਰਿੰਦਰਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਬਾਰੇ ਜਾਣਕਾਰੀ ਦਿਤੀ।ਵਿਦਿਆਰਥੀਆਂ ਨੂੰ ਕੀਤੇ ਸਵਾਲਾਂ ਦੇ ਸਹੀ ਜੁਆਬ ਦੇਣ ਵਾਲਿਆਂ ਨੂੰ ਇਨਾਮ ਵੀ ਦਿਤੇ ਗਏ। ਇਸ ਮੌਕੇ ਪਿ੍ਰੰਸੀਪਲ ਸ਼੍ਰੀਮਤੀ ਰਵਿੰਦਰ ਕੌਰ ਬਮਰਾ ਅਤੇ ਸਟਾਫ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media