ਬਠਿੰਡਾ, 20 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਦੀਪ ਸਿੰਘ ਜੀ 334ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਸ਼ਹੀਦ ਬਾਬਾ ਦੀਪ ਸਿੰਘ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਆਰੰਭ ਕੀਤਾ ਗਿਆ।ਨਗਰ ਕੀਰਤਨ ਸੁੰਦਰ ਪਾਲਕੀ ਵਿਚ ਸਸੋਭਿਤ ਕੀਤੇ ਹੋਏ ਸਨ ।ਨਗਰ ਕੀਰਤਨ ਵਿਖੇ ਹਜ਼ੂਰੀ ਰਾਗੀ ਜਥੇ ਵਲੋਂ ਸਬਦ ਕੀਰਤਨ ਦੀ ਸੇਵਾ ਕੀਤੀ ਗਈ। ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦੀਆਂ ਸੰਗਤਾਂ ਲਈ ਥਾਂ-ਥਾਂ ‘ਤੇ ਲੰਗਰ ਆਦਿ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਕੀਤਾ ਗਿਆ । ਇਸ ਮੌਕੇ ਰਣਜੀਤ ਗੱਤਕਾ ਅਖਾੜਾ ਦੇ ਨੌਜਵਾਨ ਵੀਰਾਂ ਵੱਲੋਂ ਗੱਤਕਾ ਰਾਹੀਂ ਪੁਰਾਤਨ ਸ਼ਸਤਰਾਂ ਨਾਲ ਯੁੱਧ ਕਲਾ ਦੇ ਜੋਹਰ ਵੀ ਵਿਖਾਏ । ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਨਗਰ ਦੀਆਂ ਗਲੀਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਅੰਤ ਵਿਚ ਸਮੂਹ ਸੰਗਤਾਂ ਦਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧੰਨਵਾਦ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਅੱਜ ਐਤਵਾਰ ਦੇ ਦਿਨ ਸ਼ਹੀਦ ਬਾਬਾ ਦੀਪ ਸਿੰਘ ਦੇ 334 ਵੇਂ ਜਨਮ ਦਿਹਾੜੇ ਦੀ ਵਧਾਈਆਂ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਚੜ੍ਹਤ ਸਿੰਘ ਨੇ ਸੰਗਤਾਂ ਨੂੰ ਸੰਬੋਧਣ ਕਰਦੇ ਕਿਹਾ ਕਿ ਭਾਈ ਗੁਰਇੰਦਰਦੀਪ ਸਿੰਘ ਜੀ ਪਾਤੜਾ ਵਾਲੇ ਗੁਰਮਤਿ ਵਿਚਾਰਾਂ ਅਤੇ ਜਥੇਦਾਰ ਅਮਰਜੀਤ ਸਿੰਘ ਪੰਜ ਗਰਾਈਆਂ ਵਾਲੇ ਬੀਬੀਆਂ ਦਾ ਢਾਡੀ ਜੱਥਾ ਵੀ ਸੰਗਤਾਂ ਨੂੰ ਸ਼ਹੀਦਾਂ ਦੀਆਂ ਵਾਰਾਂ ਨਾਲ ਨਿਹਾਲ ਕਰੇਗਾ। ਇਸ ਮੌਕੇ ਨਛੱਤਰ ਸਿੰਘ, ਗੁਰਚਰਨ ਸਿੰਘ, ਤੇਜਾ ਸਿੰਘ ਬਰਾੜ, ਜਸਵਿੰਦਰ ਸਿੰਘ, ਅਵਤਾਰ ਸਿੰਘ ਆਦਿ ਹਾਜ਼ਰ ਸਨ।
Check Also
ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …
Punjab Post Daily Online Newspaper & Print Media