Monday, August 10, 2026

ਵਿਕਟਿਮ ਮੁਆਵਜ਼ਾ ਕਮੇਟੀ ਦੀ ਮੀਟਿੰਗ ‘ਚ ਪੰਜਾਹ-ਪੰਜਾਹ ਹਜ਼ਾਰ ਮੁਆਵਜ਼ੇ ਦੇ ਅਵਾਰਡ ਪਾਸ

ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ)- ਮਾਨਯੋਗ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀ ਰਹਿਨੁਮਾਈ ਵਿੱਚ ਵਿਕਟਿਮ ਮੁਆਵਜ਼ਾ ਕਮੇਟੀ ਦੀ ਮੀਟਿੰਗ ਕਰਾਈ ਗਈ ਜਿਸ ਵਿੱਚ ਕੁੱਲ 13 ਬਲਾਤਕਾਰ ਪੀੜ੍ਹਤਾਂ ਦੇ ਹੱਕ ਵਿੱਚ ਸਭ ਨੂੰ ਪੰਜਾਹ-ਪੰਜਾਹ ਹਜ਼ਾਰ ਮੁਆਵਜ਼ੇ ਵਜ਼ੋਂ ਅਵਾਰਡ ਪਾਸ ਕੀਤੇ ਗਏ। ਇਸ ਸੰਬੰਧ ਵਿੱਚ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋਂ ਪੰਜਾਬ ਸਰਕਾਰ ਤੋਂ ਬਜਟ ਦੀ ਮੰਗ ਕੀਤੀ ਗਈ ਤਾਂ ਜ਼ੋ ਉਕਤ ਪੀੜ੍ਹਤਾਂ ਨੂੰ ਜਲਦੀ ਤੋਂ ਜਲਦੀ ਮੁਆਵਜੇ ਵਜ਼ੋਂ ਅਲਾਟ ਕੀਤੀ ਗਈ ਰਕਮ ਦਿੱਤੀ ਜਾ ਸਕੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ‘ਵਿਕਲਪਿਕ ਵਿਵਾਦ ਨਿਪਟਾਰਾ ਪ੍ਰਣਾਲੀ’ ‘ਤੇ ਅੰਤਰਰਾਸ਼ਟਰੀ ਸੈਮੀਨਾਰ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ਆਧੁਨਿਕ ਕਾਨੂੰਨੀ ਯੁੱਗ …

Leave a Reply