Monday, July 1, 2024

ਸੜਕ ਹਾਦਸੇ ‘ਚ ਮਾਰੇ ਗਏ ਸਾਬਕਾ ਕਾਂਗਰਸੀ ਕੌਂਸਲਰ ਅਨਿਲ ਕੁਮਾਰ ਮਿੰਨਾ ਦੀ ਪਤਨੀ ਨਾਲ ਡਾ. ਰਾਜ ਕੁਮਾਰ ਨਾਲ ਪ੍ਰਗਟਾਇਆ ਦੁੱਖ

PPN2002201609ਅੰਮ੍ਰਿਤਸਰ, 20 ਫਰਵਰੀ (ਜਗਦੀਪ ਸਿੰਘ ਸੱਗੂ) ਆਪਣੇ ਕੰਮ ਦੇ ਸਿਲਸਿਲੇ ਵਿੱਚ ਮੰਡੀ ਗੋਬਿੰਦਗੜ੍ਹ ਤੋਂ ਅੰਮ੍ਰਿਤਸਰ ਪਰਤਦਿਆਂ ਅੱਜ ਅਚਾਨਕ ਵਾਪਰੇ ਸੜਕ ਹਾਦਸੇ ‘ਚ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਨਿਲ ਕੁਮਾਰ ਮਿੰਨਾ ਦੀ ਮੌਤ ਹੋਣ ਜਾਣ ‘ਤੇ ਸਥਾਨਕ ਕਾਂਗਰਸੀ ਆਗੂਆਂ ਤੇ ਵਰਕਰਾਂ ਵਿੱਚ ਦੁੱਖ ਪਾਇਆ ਜਾ ਰਿਹਾ ਹੈ।ਅਨੁਸੂਚਿਤ ਜਾਤੀ ਕਮਿਸ਼ਨ ਦੇ ਉਪ ਚੇਅਰਮੈਨ ਡਾ. ਰਾਜ ਕੁਮਾਰ ਨੇ ਅਨਿਲ ਮਿੰਨਾ ਦੀ ਅਚਨਚੇਤ ਹੋਈ ਮੌਤ ‘ਤੇ ਉਨਾਂ ਦੀ ਪਤਨੀ ਨਾਲ ਉਨਾਂ ਦੇ ਘਰ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ। ਉਨਾਂ ਦੇ ਨਾਲ ਪ੍ਰੋ. ਦਰਬਾਰੀ ਲਾਲ, ਜੁਗਲ ਕਿਸ਼ੋਰ ਸ਼ਰਮਾ ਸਾਬਕਾ ਵਿਧਾਇਕ, ਅਸ਼ੋਕ ਚੌਧਰੀ, ਦਿਨੇਸ਼ ਬੱਸੀ, ਪ੍ਰਭਦਿਆਲ ਮਹਾਜਨ, ਬਲਬੀਰ ਸਿੰਘ ਬੱਬੀ ਪਹਿਲਵਾਨ, ਸੰਜੇ ਸ਼ਰਮਾ, ਪ੍ਰਮੋਦ ਬਬਲਾ ਤੇ ਸੰਜੀਵ ਅਰੋੜਾ ਆਦਿ ਵੀ ਮੌਜੂਦ ਸਨ। ਡਾ. ਰਾਜ ਕੁਮਾਰ ਨੇ ਇਸ ਸਮੇਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਸਵ: ਅਨਿਲ ਮਿੰਨਾ ਇੱਕ ਇਮਾਨਦਾਰ ਸ਼ਖਸ਼ੀਅਤ ਸਨ, ਜਿੰਨਾਂ ਦੇ ਚਲੇ ਜਾਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋਵੇਗਾ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply