Monday, July 1, 2024

ਬੁੱਧ ਧਰਮ ਦੇ ਸ੍ਰੀ ਵੇਨ ਲਾਚੁੰਗ ਰਿਨਪੋਚੇ ਤੇ ਕੈਨੇਡਾ ਦੇ ਮੰਤਰੀ ਅਮਰਜੀਤ ਸਿੰਘ ਸੋਹੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

PPN2002201614ਅੰਮ੍ਰਿਤਸਰ, 20 ਫਰਵਰੀ (ਗੁਰਪ੍ਰੀਤ ਸਿੰਘ) – ਬੁੱਧ ਧਰਮ ਦੇ ਸ੍ਰੀ ਵੇਨ ਲਾਚੁੰਗ ਰਿਨਪੋਚੇ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕੀਤਾ।ਇਨ੍ਹਾਂ ਨਾਲ ਸ. ਸੁਰਿੰਦਰ ਸਿੰਘ ਅਰੋੜਾ ਸਾਬਕਾ ਜਨਰਲ ਮੈਨੇਜਰ ਪੰਜਾਬ ਨੈਸ਼ਨਲ ਬੈਂਕ ਵੀ ਮੌਜੂਦ ਸਨ।ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ ਨੇ ਇਨ੍ਹਾਂ ਨੂੰ ਸਿੱਖ ਇਤਿਹਾਸ ਦੀ ਜਾਣਕਾਰੀ ਦਿੱਤੀ।ਉਪਰੰਤ ਸੂਚਨਾ ਕੇਂਦਰ ਵਿਖੇ ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਇਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਿਰੋਪਾਓ ਤੇ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਗੱਲਬਾਤ ਕਰਦਿਆਂ ਵੈਨ ਲਾਚੁੰਗ ਰਿਨਪੋਚੇ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸ਼ਾਂਤਮਈ ਮਾਹੌਲ ਵਿੱਚ ਦਰਸ਼ਨ ਕਰਕੇ ਉਨ੍ਹਾਂ ਨੂੰ ਬਹੁਤ ਖੁਸ਼ੀ ਮਿਲੀ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਦੇ ਦਰ ਤੇ ਸਭ ਨੂੰ ਬਰਾਬਰ ਦਾ ਦਰਜਾ ਮਿਲਦਾ ਹੈ ਜਿਸ ਨਾਲ ਭਾਈਚਾਰਕ ਸਾਂਝ ਦਾ ਸੁਨੇਹਾ ਮਿਲਦਾ ਹੈ ਇਹ ਬਹੁਤ ਵੱਡੀ ਗੱਲ ਹੈ।
ਅਮਰਜੀਤ ਸਿੰਘ ਸੋਹੀ ਇਨਫਰਾਸਟਰਕਚਰ ਤੇ ਕਮਿਊਨਿਟੀ ਮੰਤਰੀ ਕੈਨੇਡਾ ਨੇ ਵੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਇਲਾਹੀ ਬਾਣੀ ਦੇ ਕੀਰਤਨ ਦਾ ਅਨੰਦ ਮਾਣਿਆ।ਸ. ਗੁਰਬਚਨ ਸਿੰਘ ਮੁੱਖ ਸੂਚਨਾ ਅਧਿਕਾਰੀ ਨੇ ਇਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇਤਿਹਾਸ ਤੋਂ ਜਾਣੂ ਕਰਵਾਇਆ।ਉਪਰੰਤ ਸੂਚਨਾ ਕੇਂਦਰ ਵਿਖੇ ਸ. ਹਰਚਰਨ ਸਿੰਘ ਮੁੱਖ ਸਕੱਤਰ ਨੇ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਸਿਰੋਪਾਓ ਤੇ ਧਾਰਮਿਕ ਕਿਤਾਬਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ।ਗੱਲਬਾਤ ਦੌਰਾਨ ਸ. ਅਮਰਜੀਤ ਸਿੰਘ ਸੋਹੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਮਿਲੀ ਹੈ।ਉਨ੍ਹਾਂ ਕਿਹਾ ਕਿ ਮੈਂ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦਾ ਹਾਂ ਕਿ ਮੈਨੂੰ ਇਸ ਪਵਿੱਤਰ ਅਸਥਾਨ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ। ਇਸ ਮੌਕੇ ਸ. ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਬਲੀਸਿਟੀ ਤੇ ਸ. ਅੰਮ੍ਰਿਤਪਾਲ ਸਿੰਘ ਸਹਾਇਕ ਸੂਚਨਾ ਅਧਿਕਾਰੀ ਆਦਿ ਮੌਜੂਦ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply