
ਅੰਮ੍ਰਿਤਸਰ, 2 ਮਈ (ਪੰਜਾਬ ਪੋਸਟ ਬਿਊਰੋ)- ਗੁਰੂ ਨਗਰੀ ਅੰਮ੍ਰਿਤਸਰ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਸ਼੍ਰੀ ਅਰੁਣ ਜੇਤਲੀ ਦੀ ਚੋਣ ਮੁਹਿੰੰਮ ਤੋਂ ਗੈਰ ਹਾਜਰ ਰਹਿਣ ਵਾਲੇ ਨਵਜੋਤ ਸਿੰਘ ਸਿੱਧੂ ਨੇ ਅੱਜ ਅੰਮ੍ਰਿਤਸਰ ਆ ਕੇ ਆਪਣੇ ਨਵੇਂ ਘਰ ਗ੍ਰਹਿ ਪ੍ਰਵੇਸ਼ ਕਰਨ ਲਈ ਧਾਰਮਿਕ ਰਸਮਾਂ ਪੂਰੀਆਂ ਕੀਤੀਆਂ।ਏਅਰਪੋਰਟ ਰੋਡ ਸਥਿਤ ਹੋਲੀ ਸਿਟੀ ਵਿੱਚ ਬਣਾਏ ਆਪਣੇ ਨਵੇਂ ਘਰ ਵਿਚ ਪ੍ਰਵੇਸ਼ ਕਰਨ ਲਈ ਜਿਥੇ ਉਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅਖੰਡ ਪਾਠ ਅਰੰਭ ਕਰਵਾਇਆ ਉਥੇ ਘਰ ਵਿੱਚ ਦੂਸਰੇ ਪਾਸੇ ਪੂਜਾ ਲਈ ਸ਼ਿਵਲਿੰਗ ਦੀ ਸਥਾਪਨਾ ਵੀ ਕੀਤੀ ਦੱਸੀ ਜਾਂਦੀ ਹੈ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸਿੱਧੂ ਨੇ ਕਿਹਾ ਕਿ ਸ੍ਰੀ ਜੇਤਲੀ ਦੀ ਚੋਣ ਮੁਹਿੰਮ ਦੌਰਾਨ ਅੰਮ੍ਰਿਤਸਰ ਤੋਂ ਬਾਹਰ ਰਹਿ ਕੇ ਉਨਾਂ ਨੇ ਚੋਣਾਂ ਬਿਹਤਰ ਢੰਗ ਨਾਲ ਨੇਪਰੇ ਚਾੜਣ ਵਿੱਚ ਮਦਦ ਕੀਤੀ ਹੈ।ਉਨਾਂ ਕਿਹਾ ਕਿ ਅੰਮ੍ਰਿਤਸਰ ਨਾਲ ਉਨਾਂ ਦਾ ਰਿਸ਼ਤਾ ਹਮੇਸ਼ਾਂ ਕਾਇਮ ਰਹੇਗਾ, ਜਿਸ ਲਈ ਕਿਸੇ ਅਹੁਦੇ ਦੀ ਲੋੜ ਨਹੀ ਹੈ। ਜਿਕਰਯੋਗ ਹੈ ਕਿ ਬੇੱਸ਼ੱਕ ਸ੍ਰ. ਸਿੱਧੂ ਦੇ ਗੁਰੂ ਸ਼੍ਰੀ ਅਰੁਣ ਜੇਤਲੀ ਅੰਮ੍ਰਿਤਸਰ ਵਿੱਚ ਮੌਜੂਦ ਸਨ, ਪ੍ਰੰਤੂ ਇਸਦੇ ਬਾਵਜੂਦ ਵੀ ਸਿੱਧੂ ਨੇ ਨਾ ਤਾਂ ਉਨਾਂ ਨਾਲ ਕੋਈ ਗੱਲ ਕੀਤੀ ਤੇ ਨਾ ਹੀ ਉਨਾਂ ਨੂੰ ਗ੍ਰਹਿ ਪ੍ਰਵੇਸ਼ ਮੌਕੇ ਸੱਦਾ ਦਿਤਾ। ਸ੍ਰ. ਸਿੱਧੂ ਨੇ ਆਪਣੀ ਪਤਨੀ ਦੇ ਨਾਲ ਸਨਾਤਨ ਧਰਮ ਅਨੁਸਾਰ ਗ੍ਰਹਿ ਪ੍ਰਵੇਸ਼ ਦੀਆਂ ਰਸਮਾਂ ਅਦਾ ਕੀਤੀਆਂ।
Check Also
ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ
ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …
Punjab Post Daily Online Newspaper & Print Media