Friday, July 5, 2024

ਕਿਡਜੀ ਸਕੂਲ ਦਾ ਸਾਲਾਨਾ ਸਮਾਰੋਹ ਕਰਵਾਇਆ ਗਿਆ

PPN2102201605

ਬਠਿੰਡਾ, 21 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸ਼ਹਿਰ ਦੇ ਪ੍ਰਸਿੱਧ ਕਿਡਜੀ ਸਕੂਲ ਦਾ ਸਾਲਾਨਾ ਸਮਾਰੋਹ ਹੋਇਆ,ਜਿਸ ਵਿੱਚ ਬੱਚਿਆਂ ਨੇ ਆਪਣੀ ਕਲਾ ਦਾ ਖੂਬ ਪ੍ਰਦਰਸ਼ਨ ਕਰਕੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਇਸ ਸਮਾਗਮ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਰਿਜਨਲ ਸੈਂਟਰ ਦੇ ਪ੍ਰੋ: ਕਮਲਜੀਤ ਸਿੰਘ ਸਿੱਧੂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੀ ਸ਼ੁਰੂਆਤ ਜੀ ਆਇਆ ਗੀਤ ਨਾਲ ਕੀਤੀ ਗਈ ਜਿਸ ਤੋਂ ਬਾਅਦ ਸਕੂਲ ਦੇ ਨੰਨ੍ਹੇ ਮੁੰਨ੍ਹੇ ਬੱਚਿਆਂ ਨੇ ਸਟੇਜ ਉੱਪਰ ਆਪਣੀ ਕਲਾ ਦੇ ਰੰਗ ਬਿਖੇਰੇ। ਬੱਚਿਆਂ ਨੇ ਰਾਧਾ ਕੈਸੇ ਨਾ ਜਲੇ, ਟੇਕ ਵਨ ਡੂ ਉੱਪਰ ਡਾਂਸ ਕਰਕੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਬੱਚਿਆ ਵੱਲੋਂ ਖੇਡਿਆ ਗਿਆ ਨਾਟਕ ਸਨੋਅ ਵਾਈਟ ਤੇ ਸੈਵਨ ਡਵਾਰਫਸ ਖੂਬ ਪਸੰਦ ਕੀਤਾ ਗਿਆ। ਇਸ ਤੋਂ ਇਲਾਵਾ ਬੱਚਿਆਂ ਵੱਲੋਂ ਹੋਰਨਾਂ ਕਈ ਗੀਤਾਂ ‘ਤੇ ਡਾਂਸ ਕਰਕੇ ਖੂਬ ਵਾਹ ਵਾਹ ਖੱਟੀ। ਇਸ ਮੌਕੇ ਪ੍ਰੋ: ਕਮਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਜਿੱਥੇ ਬੱਚਿਆਂ ਦੀ ਸਖਸੀਅਤ ਉਸਾਰੀ ਹੁੰਦੀ ਹੈ, ਉੱਥੇ ਹੀ ਬੱਚਿਆਂ ਦੀ ਪ੍ਰਤੀਭਾ ਵੀ ਉੱਭਰ ਕੇ ਸਾਹਮਣੇ ਆਉਦੀ ਹੈ। ਉਨ੍ਹਾਂ ਪੜ੍ਹਾਈ ਦੇ ਨਾਲ ਨਾਲ ਅਜਿਹੇ ਪ੍ਰੋਗਰਾਮ ਅਤੇ ਖੇਡਾਂ ਵੱਲ ਵੀ ਧਿਆਨ ਦੇਣ ਤੇ ਜੋਰ ਦਿੱਤਾ।
ਸਕੂਲ ਦੇ ਐਮਡੀ ਡਾ. ਰਵਿੰਦਰ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਸਕੂਲ ਦਾ ਕੰਮ ਸਿਰਫ ਪੈਸਾ ਕਮਾਉਣਾ ਨਹੀਂ ਸਗੋਂ ਸਾਡੇ ਦੇਸ਼ ਦਾ ਭਵਿੱਖ ਬੱਚਿਆਂ ਨੂੰ ਸਮੇਂ ਦਾ ਹਾਣੀ ਬਨਾਉਣ ਲਈ ਸਕੂਲ ਅੰਦਰ ਹਰ ਤਰ੍ਹਾਂ ਦੀਆਂ ਸਹੂਲਤਾਂ ਉੱਪਲੱਬਧ ਹਨ। ਸਕੂਲ ਦੀ ਪ੍ਰਿੰਸੀਪਲ ਅਮਨਦੀਪ ਬਰਾੜ ਨੇ ਸਮਾਗਮ ਵਿੱਚ ਆਏ ਹੋਏ ਮਹਿਮਾਨਾਂ ਅਤੇ ਬੱਚਿਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਸਮਾਗਮ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੋ: ਜੀਤ ਸਿੰਘ ਜੋਸ਼ੀ, ਤਸਵਿੰਦਰ ਸਿੰਘ ਮਾਨ, ਦੀਪਕਮਲ ਕੌਰ ਬਰਾੜ, ਚੰਨਦਪ੍ਰੀਤ ਕੌਰ ਮਾਨ,ਜੱਗਾ ਸਿੰਘ ਬਰਾੜ, ਗੁਰਦਿਆਲ ਸਿੰਘ ਮਲੂਕਾ ਕਨੇਡਾ ਉਚੇਚੇ ਤੌਰ ਤੇ ਪਹੁੰਚੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply