Friday, October 2, 2026

ਸ਼੍ਰੀ ਗੁਰੂ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਧੂਮ-ਧਾਮ ਨਾਲ ਮਨਾਇਆ ਗਿਆ

PPN2102201612

ਮਾਲੇਰਕੋਟਲਾ, 21 ਫਰਵਰੀ (ਹਰਮਿੰਦਰ ਸਿੰਘ ਭੱਟ)- ਸ਼੍ਰੀ ਗੁਰੂ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਉਤਸਵ ਬਹੁਤ ਹੀ ਸ਼ਰਧਾ ਅਤੇ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਸ.ਪਿਆਰਾ ਸਿੰਘ ਖਾਲਸਾ ਨੇ ਦੱਸਿਆ ਕਿ ਸ਼੍ਰੀ ਗੁਰੂ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਪੁਰਾਣਾ ਕਿਲ੍ਹਾ ਰਹਿਮਤਗੜ੍ਹ ਡੇਰਾ ਮੁਹੱਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਜਿਸ ਦੌਰਾਨ ਅਮ੍ਰਿਤ ਵੇਲੇ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ, ਉਸ ਤੋਂ ਬਾਅਦ ਰਾਗੀ ਜੱਥਾ ਭਾਈ ਨਰਿੰਦਰ ਪਾਲ ਸਿੰਘ ਅਤੇ ਮਹਿੰਦਰ ਸਿੰਘ ਠੇਕੇਦਾਰ ਦੇ ਜੱਥਿਆਂ ਵੱਲੋਂ ਕੀਰਤਨ ਕੀਤਾ ਗਿਆ। ਨਗਰ ਕੀਰਤਨ ਦਾ ਸਵਾਗਤ ਸੰਗਤਾਂ ਵੱਲੋਂ ਬੜੇ ਜੋਸ਼ ਖਰੋਸ਼ ਨਾਲ ਕੀਤਾ ਗਿਆ ਅਤੇ ਸੰਗਤਾਂ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਸ਼ਾਮ ਨੂੰ ਧਾਰਮਿਕ ਫਿਲਮ ਦਿਖਾਈ ਗਈ ਅਤੇ ਬੱਚਿਆਂ ਦੇ ਗੁਰਮਤਿ ਦੇ ਮੁਕਾਬਲੇ ਕਰਵਾਏ ਗਏ। ਜੇਤੂ ਬੱਚਿਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਰਿਟਾ. ਡੀ.ਈ.ਓ. ਸ.ਗੁਰਦੇਵ ਸਿੰਘ, ਰਾਮ ਸਿੰਘ, ਅਜਮੇਰ ਸਿੰਘ, ਜਗਰਾਜ ਸਿੰਘ ਵਾਲੀਆਂ, ਮੱਖਣ ਸਿੰਘ, ਰਿੰਕਲ ਸਿੰਘ, ਮੁਕੰਦ ਸਿੰਘ, ਗਗਨਦੀਪ ਸਿੰਘ, ਲੱਖੀ ਸਿੰਘ, ਜਸਵੀਰ ਸਿੰਘ, ਸਲਾਮਦੀਨ ਭੋਲਾ, ਜਗਦੇਵ ਸਿੰਘ ਆਦਿ ਪਤਵੰਤਿਆਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply