Friday, March 20, 2026

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ

PPN2102201630

ਅੰਮ੍ਰਿਤਸਰ, 21 ਫਰਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਬਾਵਾ ਦੇ ਜਥੇ ਵੱਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।ਅਰਦਾਸ ਭਾਈ ਸ਼ਲਵਿੰਦਰ ਸਿੰਘ ਨੇ ਕੀਤੀ।ਹੁਕਮਨਾਮਾ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਲਿਆ।ਉਪਰੰਤ ਸਜੇ ਦੀਵਾਨ ਵਿੱਚ ਭਾਈ ਨਿਰਮਲ ਸਿੰਘ ਜੇਠੂਵਾਲ ਤੇ ਭਾਈ ਅਜੈਬ ਸਿੰਘ ਦੇ ਢਾਡੀ ਜਥਿਆ ਨੇ ਸੰਗਤਾਂ ਨੂੰ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ।
ਇਸ ਸਮੇਂ ਗਿਆਨੀ ਜਸਵੰਤ ਸਿੰਘ ਕਥਾਵਾਚਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਿਹੜੇ ਲੋਕ ਧਰਮ ਵਿੱਚ ਪਰਪੱਕ ਰਹਿ ਕੇ ਗੁਰਧਾਮਾਂ ਦੀ ਰੱਖਿਆ ਲਈ ਸ਼ਹੀਦੀਆਂ ਪ੍ਰਾਪਤ ਕਰਦੇ ਹਨ, ਕੌਮ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਦੀ ਹੈ।ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿੱਚ ਮਹੰਤ ਨਰੈਣੂ ਤੇ ਉਸ ਦੇ ਸਾਥੀਆਂ ਵੱਲੋਂ ਦੁਰਵਿਵਹਾਰ ਕਰਨ ਤੋਂ ਰੋਕਣ ਤੇ ਗੁਰਦੁਆਰਾ ਸਾਹਿਬ ਵਿੱਚ ਮਰਯਾਦਾ ਅਨੁਸਾਰ ਸੰਗਤੀ ਪ੍ਰਬੰਧ ਦੀ ਬਹਾਲੀ ਲਈ ਸੂਰਮਿਆਂ ਵੱਲੋਂ ਦਿੱਤੀਆਂ ਅਦੁੱਤੀ ਸ਼ਹਾਦਤਾਂ ਗੁਰੂ-ਘਰਾਂ ਦੀ ਅਜ਼ਾਦੀ ਲਈ ਮਾਰਗ ਦਰਸ਼ਨ ਸਿੱਧ ਹੋਈਆਂ ਹਨ।ਉਨ੍ਹਾਂ ਕਿਹਾ ਕਿ ਸ੍ਰੀ ਨਨਕਾਣਾ ਸਾਹਿਬ ਦਾ ਸ਼ਹੀਦੀ ਸਾਕਾ ਸੂਰਬੀਰ ਬਹਾਦਰ ਸਿੱਖਾਂ ਦੀ ਹਿੰਮਤ ਅਤੇ ਦਲੇਰੀ ਦੀ ਅਦੁੱਤੀ ਗਾਥਾ ਹੈ ਜੋ ਇਤਿਹਾਸ ਦੇ ਸੁਨਹਿਰੀ ਪੰਨਿਆਂ ਵਿੱਚ ਦਰਜ ਹੈ।ਉਨ੍ਹਾਂ ਕਿਹਾ ਕਿ ਲੋੜ ਹੈ ਸਿੱਖ ਪੰਥ ਅੰਦਰ ਜਾਗ੍ਰਿਤੀ ਆਏ ਤੇ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਤਿ ਰਹਿ ਕੇ ਆਪਣਾ ਜੀਵਨ ਬਤੀਤ ਕਰਨ।  ਇਸ ਮੌਕੇ ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ, ਸ: ਗੁਰਮੀਤ ਸਿੰਘ ਮੀਤ ਸਕੱਤਰ, ਸ: ਸੁਲੱਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ: ਇੰਦਰ ਮੋਹਣ ਸਿੰਘ ‘ਅਨਜਾਣ’ ਇੰਚਾਰਜ ਪਹਲੀਸਿਟੀ, ਸ: ਮਲਕੀਤ ਸਿੰਘ ਬਹਿੜਵਾਲ ਸਹਾਇਕ ਸੁਪ੍ਰਿੰਟੈਂਡੈਂਟ, ਸ: ਇੰਦਰਪਾਲ ਸਿੰਘ ਅਕਾਊਂਟੈਂਟ, ਸ: ਜਤਿੰਦਰ ਸਿੰਘ, ਸz: ਹਰਜਿੰਦਰ ਸਿੰਘ, ਸ. ਭੂਪਿੰਦਰ ਸਿੰਘ, ਸ: ਸੁਖਰਾਜ ਸਿੰਘ, ਸ: ਲਖਬੀਰ ਸਿੰਘ ਵਧੀਕ ਮੈਨੇਜਰ, ਸ਼ੋ੍ਰਮਣੀ ਕਮੇਟੀ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੁੱਚੇ ਸਟਾਫ਼ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

Check Also

ਅਧਿਆਪਕਾਂ ਦੀ ਇਕ ਰੋਜ਼ਾ ਬਲਾਕ ਪੱਧਰੀ ਜਾਦੂਈ ਪਿਟਾਰਾ ਅਤੇ ਐਚ.ਪੀ.ਸੀ ਵਰਕਸ਼ਾਪ ਆਯੋਜਿਤ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਕੂੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਰਾਜ ਵਿਦਿਅਕ ਖੋਜ਼ …

Leave a Reply