Wednesday, July 3, 2024

ਭਲਾਈ ਕੇਂਦਰ ਵਿਖੇ ਕਰਵਾਇਆ ਗਿਆ 11ਵਾਂ ਅਰਦਾਸ ਸਮਾਗਮ

PPN2202201606
ਅੰਮ੍ਰਿਤਸਰ, 22 ਫਰਵਰੀ (ਜਗਦੀਪ ਸਿੰਘ ਸੱਗੂ) – ਸਥਾਨਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਤਖਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਜੀ ਦੀ ਅਸੀਸ ਨਾਲ ਪੰਜਵੀਂ ਲਹਿਰ ‘350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ’ ਨੂੰ ਸਮਰਪਿਤ 11ਵਾਂ ਜਪ-ਤਪ ਅਰਦਾਸ ਸਮਾਗਮ ਭਲਾਈ ਕੇਂਦਰ ਵਿਖੇ ਕਰਵਾਇਆ ਗਿਆ।
ਸਮਾਗਮ ਦੀ ਆਰੰਭਤਾ ਸੌ ਦਰੁ ਰਹਿਰਾਸ ਸਾਹਿਬ ਜੀ ਦੇ ਪਾਠ ਨਾਲ ਕੀਤੀ ਗਈ।ਉਪਰੰਤ ਭਾਈ ਅਮਨਦੀਪ ਸਿੰਘ, ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਤੇਜਪਾਲ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਮਨਿੰਦਰ ਸਿੰਘ ਸ੍ਰੀ ਨਗਰ ਵਾਲੇ, ਭਾਈ ਅੰਤਰਪ੍ਰੀਤ ਸਿੰਘ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਬੀਬੀ ਪਰਮਜੀਤ ਕੌਰ ਪੰਮਾਂ ਭੈਣ ਜੀ, ਭਾਈ ਮਹਿਤਾਬ ਸਿੰਘ ਜਲੰਧਰ ਵਾਲੇ, ਮਾਤਾ ਵਿਪਨਪ੍ਰੀਤ ਕੌਰ ਲੁਧਿਆਣੇ ਵਾਲੇ ਨਾਲ ਬੱਚੀਆਂ ਦਾ ਜੱਥਾ, ਭਾਈ ਸੁਰਿੰਦਰ ਸਿੰਘ ਮਨੀ, ਭਾਈ ਨਰਿੰਦਰ ਸਿੰਘ ਛੇਹਰਟੇ ਵਾਲਿਆਂ ਨੇ ਕੀਰਤਨ ਦੀ ਹਾਜਰੀ ਭਰੀ।ਉਪਰੰਤ ਭਾਈ ਗੁਰਇਕਬਾਲ ਸਿੰਘ ਨੇ ਜਿੱਥੇ ਸੰਗਤਾਂ ਨੂੰ ਅੰਮ੍ਰਿਤਮਈ ਕਥਾ ਕੀਰਤਨ ਨਾਲ ਨਿਹਾਲ ਕਰਦਿਆਂ ਕਿਹਾ ਕਿ ਵਾਹਿਗੁਰੂ ਸਿਮਰਨ ਸਾਡਾ ਹਿਰਦਾ ਪਵਿੱਤਰ ਕਰਦਾ ਹੈ ਤੇ ਸਾਡੇ ਯਮਾਂ ਦੇ ਬੰਧਨ ਵੀ ਕੱਟਦਾ ਹੈ, ਕਿਉਕਿ ਇੱਕ ਮਨੁੱਖਾ ਦੇਹੀ ਹੀ ਸਾਨੂੰ ਵਾਹਿਗੁਰੂ ਸਿਮਰਨ ਦਾ ਮੌਕਾ ਦਿੰਦੀ ਹੈ । ਭਾਈ ਸਾਹਿਬ ਨੇ ਕਿਹਾ ਕਿ ਦੇਸ਼ ਵਿਦੇਸ਼ ਦੀਆਂ ਜਿੰਨਾਂ ਸੰਗਤਾਂ ਨੇ 11ਵੇਂ ਜਪ-ਤਪ ਸਮਾਗਮ ਵਿੱਚ ਵਾਹਿਗੁਰੂ ਸਿਮਰਨ, ਜਪੁਜੀ ਸਾਹਿਬ, ਜਾਪੁ ਸਾਹਿਬ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠ ਅਤੇ ਹੋਰ ਬਾਣੀਆਂ ਦੀ ਹਾਜਰੀ ਭਰੀ।ਉਹ ਸਾਰੀਆਂ ਸੰਗਤਾਂ ਕਲਗੀਧਰ ਪਾਤਸ਼ਾਹ ਦੀਆਂ ਖੁਸ਼ੀਆਂ ਦੇ ਪਾਤਰ ਹਨ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸਿੰਘ ਸਾਹਿਬ ਗਿਆਨੀ ਰਵੇਲ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਕਿਹਾ ਕਿ ਬਾਣੀ ਸੰਗਤਾਂ ਦੇ ਕਾਰਜ਼ ਸਵਾਰਦੀ ਹੈ ਤੇ ਸਭ ਵੱਧ ਤੋਂ ਵੱਧ ਬਾਣੀ ਪੜਣੀ ਚਾਹੀਦੀ ਹੈ।ਉਨਾਂ ਕਿਹਾ ਕਿ ਗੁਰੂ ਘਰ ਦੇ ਨਿਸ਼ਕਾਮ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਜੋ ਆਪਿ ਜਪਹੁ ਅਵਰਹ ਨਾਮੁ ਜਪਾਵਹੁ ਦਾ ਉਪਰਾਲਾ ਕਰਦੇ ਹਨ, ਉਹ ਬੁਹੁਤ ਵੱਡੀ ਸੇਵਾ ਹੈ।ਇਸ ਮੌਕੇ ਜਿੱਥੇ ਹੌਰ ਸ਼ਹਿਰਾਂ ਦੀਆਂ ਸੰਗਤਾਂ ਤੋਂ ਇਲਾਵਾ ਵਿਸ਼ੇਸ਼ ਤੌਰ ਤੇ ਬਾਬਾ ਹਰਮਿੰਦਰ ਸਿੰਘ ਕਾਰ ਸੇਵਾ ਵਾਲਿਆਂ ਦੇ ਉਪਰਾਲੇ ਨਾਲ ਪਿੰਡਾਂ ਦੀਆਂ ਸੰਗਤਾਂ ਨੇ ਵੀ ਹਾਜਰੀ ਭਰੀ ਅਤੇ ਕਥਾ ਕੀਰਤਨ ਦਾ ਆਨੰਦ ਮਾਣਿਆ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply