Wednesday, July 3, 2024

ਵਿਦਿਆਰਥੀਆਂ ਨੂੰ ਪੋਥੀ ਸਾਹਿਬ ਵੰਡ ਕੇ ਸਿੱਖੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ

ਪੱਟੀ, 22 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਨੈਸ਼ਨਲ ਪਬਲਿਕ ਸਕੂਲ ਵਿਖੇ ‘ਸ੍ਰੀ ਸਹਿਜ ਪਾਠ ਸੇਵਾ ਸੰਸਥਾ’ ਵੱਲੋਂ ਵਿਦਿਆਰਥੀਆਂ ਨੂੰ ਸਿੱਖੀ ਨਾਲ ਜੋੜਨ ਲਈ ਪੋਥੀ ਸਾਹਿਬ ਵੰਡੇ ਗਏ। ਇਸ ਮੌਕੇ ਸੰਸਥਾ ਦੇ ਗੁਲਜ਼ਾਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਮਹੱਤਤਾ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਵਿਦਿਆਰਥੀਆਂ ਨੂੰ ਪੋਥੀ ਸਾਹਿਬ ਵੰਡਣ ਦਾ ਮੁੱਖ ਉਦੇਸ਼ ਇਹ ਹੈ ਕਿ ਜੋ ਵਿਦਿਆਰਥੀ ਸਿੱਖ ਮਰਿਆਦਾ ਵਿੱਚ ਨਹੀਂ ਰਹੇ ਉਨ੍ਹਾਂ ਨੂੰ ਸਿੱਖੀ ਨਾਲ ਜੋੜਿਆ ਜਾ ਸਕੇ। ਇਸ ਮੌਕੇ ਸੰਸਥਾ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿੀਹਾਸ ਤੋਂ ਵੀ ਜਾਣੂ ਕਰਵਾਇਆ ਅਤੇ ਨੈਤਿਕ ਮੁੱਲਾ ਸਬੰਧੀ ਵੀ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸੰਸਥਾ ਵੱਲੋਂ ਦਿੱਤੇ ਗਿਆਨ ਨੂੰ ਬੜੇ ਉਤਸ਼ਾਹ ਨਾਲ ਗ੍ਰਹਿਣ ਕੀਤਾ ਅਤੇ ਉਸਨੂੰ ਆਪਣੇ ਅਸਲ ਜੀਵਨ ਵਿੱਚ ਉਤਾਰਨ ਦਾ ਪ੍ਰਣ ਲਿਆ। ਸੰਸਥਾ ਵੱਲੋਂ ਸਕੂਲ ਦੇ ਪ੍ਰਿੰਸੀਪਲ ਵਨੀਤ ਕੌਰ ਨੂੰ ਵੀ ਪੋਥੀ ਸਾਹਿਬ ਭੇਂਟ ਕੀਤਾ ਗਿਆ। ਇਸ ਮੌਕੇ ਸਕੂਲ ਦੇ ਪ੍ਰਧਾਨ ਪ੍ਰਸ਼ੋਤਮ ਸਿੰਘ ਮੈਣੀ ਵੀ ਹਾਜ਼ਿਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply