Wednesday, July 3, 2024

ਸੰਤ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਦੁੱਬਲੀ ਦੀਆਂ ਸੰਗਤਾਂ ਲਾਇਆ ਲੰਗਰ

PPN2202201614 PPN2202201615

ਪੱਟੀ, 22 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) -ਸੰਤ ਰਵੀਦਾਸ ਜੀ ਦੇ ਜਨਮ ਦਿਹਾੜੇ ਮੌਕੇ ਪਿੰਡ ਦੁੱਬਲੀ ਦੀਆਂ ਸੰਗਤਾਂ ਵੱਲੋਂ ਬੱਸ ਅੱਡਾ ਦੁੱਬਲੀ ਵਿਖੇ ਰਾਹਗੀਰਾਂ ਲਈ ਲੰਗਰ ਲਗਾਇਆ ਗਿਆ। ਇਸ ਮੌਕੇ ਸੰਤ ਰਵੀਦਾਸ ਜੀ ਦੀ ਜੀਵਨੀ ‘ਤੇ ਚਾਨਣਾ ਪਾਉਂਦਿਆਂ ਹਰਮੇਸ਼ ਲਾਲ ਫੌਜੀ ਨੇ ਦੱਸਿਆ ਕਿ ਸੰਤ ਰਵੀਦਦਾਸ ਜੀ ਭਾਰਤ ਦੇ ਮਹਾਨ ਕਵੀ ਸਨ, ਜਿਨ੍ਹਾਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਅਤੇ ਲੋਕਾਂ ਵਿੱਚ ਭਾਈਚਾਰਕ ਸਾਂਝ ਨੂੰ ਵਧਾਉਣ ਲਈ ਵੱਡਮੁੱਲਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸਾਨੂੰ ਸੰਤ ਜੀ ਦੇ ਰਸਾਏ ਮਾਰਗ ‘ਤੇ ਚੱਲਦਿਆਂ ਹੋਇਆਂ ਸਮਾਜ ਵਿੱਚ ਫੈਲੀਆਂ ਸਮਾਜਿਕ ਬੁਰਾਈਆਂ ਜਿਵੇਂ ਭਰੂਣ ਹੱਤਿਆ, ਭ੍ਰਿਸ਼ਟਾਚਾਰ, ਰਿਸ਼ਵਤਖੋਰੀ, ਦਹੇਜ ਪ੍ਰਥਾ ‘ਤੇ ਨਸ਼ਿਆਂ ਆਦਿ ਨੂੰ ਜੜੋਂ ਖਤਮ ਕਰਨ ਲਈ ਇੱਕਜੁੱਟ ਹੋ ਕੇ ਹਮਲਾ ਮਾਰਨਾ ਚਾਹੀਦਾ ਹੈ ਅਤੇ ਆਪਣੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਬਣਾਉਣ ਲਈ ਹਰ ਸੰਭਵ ਯਤਨ ਕਰਦੇ ਚਾਹੀਦੇ ਹਨ। ਇਸ ਮੌਕੇ ਹਰਮੇਸ਼ ਲਾਲ ਫੌਜੀ, ਡਾਕਟਰ ਜਸਵੀਰ, ਸੋਨੂੰ ਅਵਤਾਰ, ਐਡਵੋਕੇਟ ਨਿਰਮਲ, ਬਾਬਾ ਅਵਤਾਰ, ਬਿੰਦਰ ਸ਼ੀਲਾ ਵੈਲਡਿੰਗ ਸਟੋਰ ਆਦਿ ਹਾਜ਼ਿਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply