
ਅਮ੍ਰਿਤਸਰ, ੨੨ ਫਰਵਰੀ (ਜਗਦੀਪ ਸਿੰਘ ਸ’ਗੂ)ੁ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਪ੍ਰਾਇਮਰੀ ਵਿੰਗ ਦੇ ਪੰਜਾਬੀ ਕਲੱਬ ਵੱਲੋਂ ਮਾਤ ਭਾਸ਼ਾ ਦਿਵਸ ਮਨਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਵੱਲੋਂ ਮਾਤ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦੀਆ ਹੋਈਆ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਸੋਹਣੇ ਅਤੇ ਭਾਵਪੂਰਤ ਚਾਰਟ ਬਣਾਏ ਗਏ ਅਤੇ ਵਿਦਿਆਰਥੀਆਂ ਵੱਲੋਂ ਇੱਕ ਰੈਲੀ ਦਾ ਆਯੋਜਨ ਵੀ ਕੀਤਾ ਗਿਆ ਜਿਸ ਦਾ ਮਨੋਰਥ ਸਾਰੇ ਸਕੂਲ ਦੇ ਵਿਦਿਆਰਥੀਆਂ ਵਿੱਚ ਮਾਤ ਭਾਸ਼ਾ ਪ੍ਰਤੀ ਜਾਗਰੁਕਤਾ ਪੈਦਾ ਕਰਨਾ ਸੀ। ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੀ ਖੂਬ ਹੌਸਲਾ ਅਫਜਾਈ ਕੀਤੀ। ਉਹਨਾਂ ਕਿਹਾ ਕਿ ਵਿਦਿਆਰਥੀ ਬੇਸ਼ਕ ਵੱਧ ਤੋਂ ਵੱਧ ਭਾਸ਼ਾਵਾਂ ਸਿੱਖਣ ਪਰ ਆਪਣੀ ਮਾਂ ਬੋਲੀ ਨੰ ਕਦੀ ਨਾ ਭੁੱਲਣ। ਇਸ ਸਮਾਗਮ ਵਿੱਚ ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ, ਸ਼੍ਰੀਮਤੀ ਰਵਿੰਦਰ ਕੌਰ, ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਭਾਗ ਲਿਆ।
Punjab Post Daily Online Newspaper & Print Media