Wednesday, July 3, 2024

ਸਰਕਾਰੀ ਐਲੀਮੈਂਟਰੀ ਸਕੂਲ ਘਨ੍ਹਈਆ ਨਗਰ ਨੇ ਲਾੲਅਿਾ ਸਾਇੰਸ ਸਿਟੀ ਦਾ ਵਿਦਿਅਕ ਟੂਰ

PPN2302201603

ਬਠਿੰਡਾ, 23 ਫਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-‘ਮੁੱਖ ਮੰਤਰੀ ਵਿਗਿਆਨ ਵਿਦਿਆਰਥੀ ਯਾਤਰਾ’ ਪੰਜਾਬ ਸਰਕਾਰ ਵੱਲਂੋ ਸ਼ੁਰੂ ਕੀਤੇ ਪ੍ਰੋਗਰਾਮ ਅਧੀਨ ਜ਼ਿਲ੍ਹਾ ਸਿੱਖਿਆ ਅਫਸਰ (ਸ), ਬਠਿੰਡਾ ਡਾ. ਅਮਰਜੀਤ ਕੌਰ ਕੋਟਫੱਤਾ ਅਤੇ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਬਲਜੀਤ ਸਿੰਘ ਸੰਦੋਹਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਘਨ੍ਹਈਆ ਨਗਰ, ਬਠਿੰਡਾ ਦੇ 50 ਵਿਦਿਆਰਥੀਆਂ ਦਾ ਟੂਰ ਸਕੂਲ ਮੁਖੀ ਸ਼ੇਰ ਸਿੰਘ ਬਰਾੜ ਦੀ ਅਗਵਾਈ ਵਿੱਚ ਸਾਇੰਸ ਸਿਟੀ ਕਪੂਰਥਲਾ ਦਾ ਵਿਦਿਅਕ ਟੂਰ ਲਗਾਕੇ ਵਾਪਿਸ ਪਹੁੰਚ ਗਿਆ ਹੈ। ਟੂਰ ਦੌਰਾਨ ਵਿਦਿਆਰਥੀਆਂ ਨੇ ਸਾਇੰਸ ਵਿਸ਼ੇ ਪ੍ਰਤੀ ਭਰਪੂਰ ਜਾਣਕਾਰੀ ਪ੍ਰਾਪਤ ਕੀਤੀ। ਸਕੂਲ ਸਟਾਫ ਅਤੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਨੂੰ ਬਹੁਤ ਹੀ ਵਧੀਆ ਕਹਿੰਦੇ ਹੋਏ ਦਿਲੋਂ ਸਲਹਾਇਆ ਹੈ। ਇਸ ਟੂਰ ਪ੍ਰੋਗਰਾਮ ਦੌਰਾਨ ਸਕੂਲ ਸਟਾਫ ਵੱਲੋਂ ਮੈਡਮ ਸ੍ਰੀਮਤੀ ਕੰਵਲਦੀਪ ਕੌਰ, ਮੈਡਮ ਸ੍ਰੀਮਤੀ ਸੁਮਨ ਅਤੇ ਮੈਡਮ ਸ੍ਰੀਮਤੀ ਨਰਿੰਦਰਪਾਲ ਕੌਰ ਨੇ ਪੂਰਨ ਸਹਿਯੋਗ ਦਿੱਤਾ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply