Monday, July 1, 2024

ਸ੍ਰੀ ਸੁਖਮਨੀ ਸਾਹਿਬ ਜੀ ਦੇ 40 ਰੋਜ਼ਾ ਪਾਠਾਂ ਦੇ ਭੋਗ ਪਾਏ ਗਏ

ਸੰਦੌੜ, 23 ਫਰਵਰੀ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਬਿਸਨਗੜ੍ਹ ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਸਰਬਤ ਦੇ ਭਲੇ ਲਈ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਜੀ ਦੀ ਰਹਿਨੁਮਾਈ ਹੇਠ 40 ਰੋਜ਼ਾ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੀ ਸਮਾਪਤੀ ਨੂੰ ਮੁੱਖ ਰੱਖਦੇ ਹੋਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ । ਭੋਗਾਂ ਉਪਰੰਤ ਬਲਿਹਾਰ ਸਿੰਘ ਅਤੇ ਪੰਥ ਪ੍ਰਸਿੱਧ ਪ੍ਰਚਾਰਕ ਗੁਰਦੁਆਰਾ ਗੁਰੂ ਸਰ ਪਾਤਸ਼ਾਹੀ ਛੇਵੀਂ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਵਿਸ਼ੇਸ਼ ਤੌਰ ਤੇ ਹਾਜਰੀ ਭਰ ਕੇ ਸੰਗਤਾਂ ਦੇ ਇਕੱਠ ਨੂੰ ਰੁਹਾਨੀ ਕੀਰਤਨ ਰਾਹੀ ਗੁਰੂ ਚਰਨਾਂ ਨਾਲ ਜੋੜਦਿਆਂ ਕਿਹਾ ਕਿ ਕੋਈ ਵੀ ਧਰਮ ਆਪਸੀ ਵੈਰ ਵਿਰੋਧ ਕਰਨਾ ਨਹੀਂ ਸਿਖਾਉਂਦਾ ਹਰੇਕ ਧਾਰਮਿਕ ਗ੍ਰੰਥਾਂ ਵਿਚ ਦਰਜ ਮਹਾਂ ਵਾਕਾਂ ਅਨੁਸਾਰ ਪ੍ਰਮਾਤਮਾ ਦਾ ਨਿਰਗੁਣ ਸਰੂਪ ਇੱਕ ਹੀ ਹੈ ਚਾਹੇ ਸਰਗੁਣ ਸਰੂਪ ਅਨੇਕਾਂ ਹਨ ਤੇ ਉਸ ਦੀ ਰਚੀ ਕੁਦਰਤ ਦੇ ਸਾਰੇ ਬੰਦੇ ਉਸ ਨੂੰ ਪਿਆਰੇ ਹਨ ਇਸ ਕਰ ਕੇ ਆਪਸ ਵਿਚ ਪ੍ਰੇਮ ਪਿਆਰ ਦੀ ਭਾਵਨਾ ਨੂੰ ਰਖਦੇ ਹੋਏ ਸਰਬਤ ਦੇ ਭਲੇ ਲਈ ਅਰਦਾਸ ਕਰਨੀ ਚਾਹੀਦੀ ਹੈ।ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵਲੋਂ ਬੀਤੇ 40 ਰੋਜ਼ ਤੋਂ ਸੇਵਾ ਨਿਭਾ ਰਹੇ ਪਾਠੀ ਸਿੰਘਾਂ ਅਤੇ ਸੇਵਾਦਾਰਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ। ਗੁਰਮਤਿ ਸਮਾਗਮ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਇਸ ਮੌਕੇ ਗੁਰੂ ਘਰ ਦੇ ਹੈੱਡ ਗ੍ਰੰਥੀ ਭਾਈ ਅਵਤਾਰ ਸਿੰਘ, ਪ੍ਰਧਾਨ ਬਾਬਾ ਚਮਕੌਰ ਸਿੰਘ, ਭਾਈ ਜੱਗ ਤਾਰ ਸਿੰਘ, ਭਾਈ ਰਣਧੀਰ ਸਿੰਘ, ਭਾਈ ਸੂਬੇਦਾਰ ਨਿਰਮਲ ਸਿੰਘ ਬਿਸਨਗੜ੍ਹ, ਭਾਈ ਸਾਹਿਬਜੋਤ ਸਿੰਘ ਤੋਂ ਇਲਾਵਾ ਸੰਗਤਾਂ ਨੇ ਹਾਜਰੀ ਭਰੀ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply