Saturday, July 18, 2026

ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਸਲਾਨਾ ਅਰਦਾਸ ਦਿਵਸ ਮਨਾਇਆ

PPN2302201610

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ)- ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਭਗਤਾਂਵਾਲਾ ਵਿਖੇ ਸਲਾਨਾ ਅਰਦਾਸ ਦਿਵਸ ਬੜੀ ਸ਼ਰਧਾ ਨਾਲ ਮਨਾਇਆ ਗਿਆ।ਸਲਾਨਾ ਇਮਤਿਹਾਨਾਂ ਵਿੱਚੋਂ ਸਫ਼ਲਤਾ ਪ੍ਰਾਪਤੀ ਲਈ ਸਕੂਲ ਦੇ ਬੱਚਿਆਂ ਤੇ ਸਟਾਫ਼ ਵਲੋਂ ਰ’ਖੇ ਗਏ ਸ੍ਰੀ ਸਹਿਜ ਪਾਠ ਦੀ ਸੰਪੂ੍ਰਰਨਤਾ ਉਪਰੰਤ ਸਕੂਲ ਦੇ ਬ’ਚਿਆਂ ਵਲੋਂ ਸ਼ਬਦ ਕੀਰਤਨ ਕੀਤੇ ਗਏ।ਇਸ ਸ਼ੁ’ਭ ਅਵਸਰ ‘ਤੇ ਸਕੂਲ ਦੇ ਮੈਂਬਰ ਇੰਚਾਰਜ ਅਜੀਤ ਸਿੰਘ ਬਸਰਾ, ਨਵਤੇਜ ਸਿੰਘ ਨਾਰੰਗ, ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਬੱਚਿਆਂ ਨੂੰ ਅਸ਼ੀਰਵਾਦ ਦਿ’ਤਾ।ਵਿਦਿਆਰਥੀਆਂ ਨੇ ਮਨੋਹਰ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ।ਇਸ ਮੌਕੇ ਤੇ ਧਨਰਾਜ ਸਿੰਘ ਮੀਤ ਪ੍ਰਧਾਨ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ, ਨਿਰਮਲ ਸਿੰਘ ਸਥਾਨਕ ਪ੍ਰਧਾਨ ਨੇ ਵਿਸ਼ੇਸ਼ ਤੌਰ ‘ਤੇ ਹਾਜਰੀ ਭਰੀ।ਉਹਨਾਂ ਵਿਦਿਆਰਥੀਆਂ ਨੂੰ ਆਉਣ ਵਾਲੀ ਪ੍ਰੀਖਿਆ ਦੀ ਤਿਆਰੀ ਪੂਰੀ ਇਮਾਨਦਾਰੀ, ਮਿਹਨਤ, ਲਗਨ ਅਤੇ ਇਕਾਰਗਤਾ ਨਾਲ ਕਰਨ ਦੀ ਪ੍ਰੇਰਣਾ ਦਿੱਤੀ।ਸੰਤੋਖ ਸਿੰਘ ਸੇਠੀ ਅਤੇ ਕੁਲਜੀਤ ਸਿੰਘ ਸਾਹਨੀ ਨੇ ਵੀ ਵਿਦਿਆਰਥੀਆਂ ਨੂੰ ਸਫਲਤਾ ਲਈ ਸ਼ੁਭ ਕਾਮਨਾਵਾਂ ਦਿੱਤੀਆਂ । ਸਕੂਲ ਪ੍ਰੰਸੀਪਲ ਸ੍ਰੀਮਤੀ ਜਸਪਾਲ ਕੌਰ ਨੇ ਆਈਆਂ ਹੋਈਆਂ ਸੰਗਤਾਂ ਦਾ ਧੰਨਵਾਦ ਕੀਤਾ ਤੇ ਬੱਚਿਆਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ।ਇਸ ਮੌਕੇ ਪਿਛਲੇ ਸੈਸ਼ਨ ‘ਚ ਮੈਰਿਟ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।

Check Also

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …

Leave a Reply