Wednesday, August 12, 2026

ਸ਼ਹੀਦੇ ਆਜ਼ਮ ਭਗਤ ਸਿੰਘ ਫੈਨਸਿੰਗ ਚੈਂਪੀਅਨਸ਼ਿਪ ‘ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਨੇ ਜਿਤੇ ਤਗਮੇ

PPN2302201622

ਅੰਮ੍ਰਿਤਸਰ, 23 ਫਰਵਰੀ (ਜਗਦੀਪ ਸਿੰਘ ਸੱਗੂ) – 17 ਫਰਵਰੀ ਤੋਂ 19 ਫਰਵਰੀ ਤੱਕ ਪਟਿਆਲੇ ਵਿਖੇ ਹੋਈਆਂ ਸ਼ਹੀਦੇ ਆਜਮ ਭਗਤ ਸਿੰਘ ਖੇਡਾਂ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਫੈਨਸਿੰਗ ਚੈਂਪੀਅਨਸ਼ਿਪ ਦੇ ਸੀਨੀਅਰ ਟੂਰਨਾਮੈਂਟ ਵਿੱਚ ਭਾਗ ਲਿਆ ਜਿਸ ਵਿੱਚ ਦਾਨਿਸ਼ ਵਰਮਾ+1, ਅਕਾਸ਼ ਠਾਕੁਰ +2, ਨਵਜੋਤ ਸਿੰਘ +1, ਦਪਿੰਦਰ ਸਿੰਘ +1 ਅਤੇ ਪਰਮਸੁਖਪਾਲ ਸਿੰਘ ਨੇ ਕਾਂਸੇ ਦੇ ਤਗਮੇ ਜਿੱਤ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ।ਵਿਦਿਆਰਥੀਆਂ ਦੇ ਸਕੂਲ ਪਹੁੰਚਣ ਤੇ ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੀ ਇਸ ਜਿੱਤ ਤੇ ਵਧਾਈ ਦਿੰਦੇ ਹੋਏ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਕੂਲ ਦੇ ਖੇਡ ਇੰਚਾਰਜ ਸ਼੍ਰੀਮਤੀ ਅੰਮ੍ਰਿਤਪਾਲ ਕੌਰ ਅਤੇ ਕੋਚ ਸ਼ਰਦ ਕੁਮਾਰ ਵੀ ਹਾਜ਼ਰ ਸਨ।

Check Also

ਖ਼ਾਲਸਾ ਕਾਲਜ ਵਿਖੇ ਇੰਸਟਾਲੇਸ਼ਨ ਸੈਰੇਮਨੀ ਕਰਵਾਈ ਗਈ

ਅੰਮ੍ਰਿਤਸਰ, 12 ਅਗਸਤ (ਸੁਖਬੀਰ ਸਿੰਘ ਖੂਰਮਣੀਆਂ) ¸- ਖਾਲਸਾ ਕਾਲਜ ਦੇ ਰੋਟਾਰੈਕਟ ਕਲੱਬ ਵੱਲੋਂ ਸੈਸ਼ਨ 2026-27 …

Leave a Reply