Friday, July 5, 2024

ਸਰਕਾਰੀ ਰਿਹਾਇਸ਼ੀ ਸਕੂਲ ਸੇਖਵਾਂ ‘ਚ ਹੋਇਆ ਸਲਾਨਾ ਇਨਾਮ ਵੰਡ ਸਮਾਗਮ

PPN2402201603

ਬਟਾਲਾ, 24 ਫਰਵਰੀ (ਨਰਿੰਦਰ ਬਰਨਾਲ)- ਸੇਖਵਾਂ ਪਿੰਡ ਦੇ ਸਰਕਾਰੀ ਰਿਹਾਇਸ਼ੀ ਸਕੂਲ ਵਿੱਚ ਅੱਜ ਸਲਾਨਾ ਇਨਾਮ ਵੰਡ ਸਮਾਗਮ ਕਰਾਇਆ ਗਿਆ। ਸਮਾਗਮ ਦੌਰਾਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ, ਜ਼ਿਲ੍ਹਾ ਸਿੱਖਿਆ ਅਫਸਰ (ਪ੍ਰਾ.) ਸਲਵਿੰਦਰ ਸਿੰਘ ਸਮਰਾ, ਸਰਪੰਚ ਬਲਦੇਵ ਸਿੰਘ ਅਤੇ ਨਰਿੰਦਰ ਸਿੰਘ ਸੇਖਵਾਂ ਵੱਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ।
ਸਮਾਗਮ ਦੀ ਪ੍ਰਧਾਨਗੀ ਕਰਦਿਆਂ ਐਡਵੋਕੇਟ ਜਗਰੂਪ ਸਿੰਘ ਨੇ ਆਪਣੇ ਸੰਬੋਧਨ ਵਿੱਚ ਬੱਚਿਆਂ ਨੂੰ ਮਿਹਨਤ ਅਤੇ ਇਮਾਨਦਾਰੀ ਨਾਲ ਪੜ੍ਹਾਈ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਉਹ ਸੁਨਿਹਰੀ ਸਮਾਂ ਹੈ ਜਿਸ ਦੌਰਾਨ ਅਸੀਂ ਆਪਣੇ ਪੂਰੇ ਜੀਵਨ ਦੀ ਕਾਮਯਾਬੀ ਦੀ ਨੀਂਹ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਅਧਿਆਪਕਾਂ ਅਤੇ ਆਪਣੇ ਮਾਪਿਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ।
ਸ. ਜਗਰੂਪ ਸਿੰਘ ਸੇਖਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਸੇਖਵਾਂ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਛੇਵੀ ਤੋਂ ਅੱਠਵੀਂ ਜਮਾਤ ‘ਚ ਪੜ੍ਹਦੇ ਬੱਚਿਆਂ ਲਈ ਉਸਾਰਿਆ ਗਿਆ ਰਿਹਾਇਸ਼ੀ ਸਕੂਲ (ਹੋਸਟਲ) ਗਰੀਬ ਤੇ ਬੇਸਹਾਰਾ ਬੱਚਿਆਂ ਲਈ ਵੱਡਾ ਸਹਾਰਾ ਬਣਿਆ ਹੈ। ਉਨ੍ਹਾਂ ਕਿਹਾ ਕਿ ਇਸ ਰਿਹਾਇਸ਼ੀ ਸਕੂਲ ਵਿੱਚ ਗਰੀਬ, ਯਤੀਮ ਤੇ ਬੇਸਹਾਰਾ ਬੱਚਿਆਂ ਨੂੰ ਸੂਬਾ ਸਰਕਾਰ ਵੱਲੋਂ ਮੁਫਤ ਸਿੱਖਿਆ ਦੇਣ ਦੇ ਨਾਲ ਉਨ੍ਹਾਂ ਦੇ ਰਹਿਣ-ਸਹਿਣ ਅਤੇ ਖਾਣ-ਪੀਣ ਦਾ ਵੀ ਮੁਫਤ ਪ੍ਰਬੰਧ ਕੀਤਾ ਜਾ ਰਿਹਾ ਹੈ। ਇਸ ਮੌਕੇ ਸ. ਜਗਰੂਪ ਸਿੰਘ ਸੇਖਵਾਂ ਨੇ ਸਿੱਖਿਆ ਦੇ ਖੇਤਰ ‘ਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਤਕਸੀਮ ਕੀਤੇ।
ਇਸ ਮੌਕੇ ਹੋਰਨਾ ਤੋਂ ਇਲਾਵਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਦੇ ਪ੍ਰਿਸੀਪਲ ਅਮਰਜੀਤ ਸਿੰਘ, ਹੈੱਡ ਟੀਚਰ ਵੀਨਾ ਕੁਮਾਰੀ, ਰਿਹਾਇਸ਼ੀ ਸਕੂਲ ਦੇ ਅਕਾਉਂਟੈਂਟ ਹਰਮੋਹਨ ਸਿੰਘ, ਵਾਰਡਨ ਅੰਮ੍ਰਿਤਪਾਲ ਸਿੰਘ, ਚੇਅਰਪਰਸਨ ਸੰਦੀਪ ਕੌਰ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply