Friday, July 5, 2024

ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਵੱਲੋਂ ਸਰਕਾਰ ਦੀ ਡੰਗ ਟਪਾਉ ਨੀਤੀ ਵਿਰੁੱਧ ਸੰਘਰਸ਼ ਦਾ ਐਲਾਨ

PPN2402201605

ਬਠਿੰਡਾ, 24 ਫ਼ਰਵਰੀ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) -ਸੂਬਾ ਸਰਕਾਰ ਵੱਲੋਂ ਵਾਰ ਵਾਰ ਲਗਾਏ ਜਾ ਰਹੇ ਲਾਰਿਆ ਤੋਂ ਤੰਗ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਵੱਲੋਂ ਸਰਕਾਰ ਤੇ ਵਿਭਾਗ ਦੀ ਡੰਗ ਟਪਾਉ ਨੀਤੀ ਵਿਰੁੱਧ ਸੰਘਰਸ਼ ਕਰਨ ਦਾ ਫੈਸਲਾ ਕੀਤਾ ਹੈ।ਪ੍ਰੈਸ ਬਿਆਨ ਦਿੰਦੇ ਹੋਏ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਦੀਪਕ ਬਾਂਸਲ ਅਤੇ ਸ਼ੇਰ ਸ਼ਿੰਘ ਢਿਲੋੰ ਨੇ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ ਮੁਲਾਜ਼ਮ ਸਾਲ 2004 ਤੋਂ ਲਗਾਤਾਰ ਕੰਮ ਕਰ ਰਹੇ ਹਨ।ਸਿੱਖਿਆ ਵਿਭਾਗ ਦਾ ਮੋਜੂਦਾ ਕੰਮ ਸਰਵ ਸਿੱਖਿਆ ਅਭਿਆਨ ਤਹਿਤ ਕੰਮ ਕਰਦੇ ਦਫਤਰੀ ਮੁਲਾਜ਼ਮਾਂ ਵੱਲੋਂ ਹੀ ਚਲਾਇਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਸਰਵ ਸਿੱਖਿਆ ਅਭਿਆਨ ਤਹਿਤ ਬਲਾਕ ਦਫਤਰ,ਜ਼ਿਲਾਂ੍ਹ ਦਫਤਰ ਅਤੇ ਮੁੱਖ ਦਫਤਰ ਮੋਹਲੀ ਵਿਖੇ ਕੰਮ ਕਰ ਰਹੇ ਹਨ।ਲਗਾਤਾਰ 11 ਸਾਲਾਂ ਤੋਂ ਕੰਮ ਕਰਨ ਦੇ ਬਾਵਜੂਦ ਵੀ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਲਈ ਕੋਈ ਠੋਸ ਉਪਰਾਲਾ ਨਹੀ ਕੀਤਾ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਕਰਮਚਾਰੀਆ ਦੀ ਪਿਛਲੇ ਦਿਨ ਮੁੱਖ ਸਕੱਤਰ ਪੰਜਾਬ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸ਼੍ਰੀ ਐਸ.ਕੇ ਸੰਧੂ ਨਾਲ ਮੀਟਿੰਗ ਹੋਈਆ ਸਨ ਪ੍ਰੰਤੂ ਮੀਟਿੰਗ ਵਿਚ ਮੁਲਾਜ਼ਮਾਂ ਨੂੰ ਰੈਗੁਲਰ ਕਰਨ ਲਈ ਕੋਈ ਸਮਾਂ ਸੀਮਾ ਬਾਰੇ ਸਪੱਸ਼ਟ ਨਹੀ ਦੱਸਿਆ ਗਿਆ।ਇਸ ਤੋਂ ਇਲਾਵਾ 3 ਨਵੰਬਰ 2015 ਨੁੰ ਸਿੱਖਿਆ ਮੰਤਰੀ ਨਾਲ ਹੋਈ ਮੀਟਿੰਗ ਵਿਚ ਸਿੱਖਿਆ ਮੰਤਰੀ ਵੱਲੋਂ ਫੀਜ਼ਿਉਥੈਰਪਿਸਟ ਨੂੰ ਪੇ ਸਕੇਲ ਲਾਗੂ ਕਰਵਾਉਣ ਲਈ ਫਾਈਲ ਜਲਦ ਵਿੱਤ ਵਿਭਾਗ ਤੋਂ ਪਾਸ ਕਰਵਾਉਣ ਦਾ ਭਰੋਸਾ ਦਿੱਤਾ ਸੀ ਪ੍ਰੰਤੂ ਕੇਂਦਰ ਸਰਕਾਰ ਵੱਲੋਂ ਬਜਟ ਜਾਰੀ ਕਰਨ ਦੇ ਬਾਵਜੂਦ ਵੀ ਲੰਬਾ ਸਮਾਂ ਬੀਤ ਜਾਣ ਤੇ ਕਰਮਚਾਰੀਆ ਨੂੰ ਪੇ ਸਕੇਲ ਦੀ ਤਨਖਾਹ ਨਹੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਦੀ ਪ੍ਰਵਾਨਗੀ ਦੇ ਬਾਵਜੂਦ ਵੀ ਵਿੱਤ ਵਿਭਾਗ ਵੱਲੋਂ ਮੁਲਾਜ਼ਮਾਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਖਜ਼ਾਨਾ ਭਰੇ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਮੁਲਾਜ਼ਮ ਪਿਛਲੇ 2 ਮਹੀਨਿਆ ਤੋਂ ਤਨਖਾਹਾਂ ਨੂੰ ਤਰਸ ਰਹੇ ਹਨ।ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਲਾਰਾ ਲਾਊ ਤੇ ਡੰਗ ਟਪਾਉ ਦੀ ਨੀਤੀ ਵਿਰੁੱਧ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵੱਲੋਂ 27 ਫਰਵਰੀ ਨੂੰ ਸੰਗਰੂਰ ਵਿਖੇ ਅਤੇ ਸਰਵ ਸਿੱਖਿਆ ਅਭਿਆਨ/ਰਮਸਾ ਮੁਲਾਜ਼ਮਾਂ ਵੱਲੋਂ 5 ਮਾਰਚ ਨੂੰ ਰੋਪੜ ਵਿਖੇ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਜੇਕਰ ਜਲਦ ਹੀ ਮੁਲਾਜ਼ਮਾਂ ਨੂੰ ਸਿੱਖਿਆ ਵਿਭਾਗ ਵਿਚ ਰੈਗੁਲਰ ਨਾ ਕੀਤਾ ਗਿਆ ਤਾਂ ਦਫਤਰੀ ਕਰਮਚਾਰੀ ਸੂਬੇ ਦੇ ਵੱਖ ਵੱਖ ਕੋਨਿਆ ਵਿਚ ਜਾ ਕੇ ਸਰਕਾਰ ਦੀਆ ਨੀਤੀਆ ਦਾ ਪ੍ਰਚਾਰ ਕਰਨਗੇ ।ਇਸ ਮੌਕੇ ਸਮੂਹ ਜਿਲ੍ਹਾ ਸਰਵ ਸਿੱਖਿਆ ਅਭਿਆਨ ਬਠਿੰਡਾ ਦਾ ਸਟਾਫ ਹਾਜਰ ਸੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply