
ਸੰਦੌੜ, 24 ਫਰਵਰੀ (ਹਰਮਿੰਦਰ ਸਿੰਘ ਭੱਟ)- ਪਿੰਡ ਬਾਪਲਾ ਵਿਖੇ ਭਗਤ ਰਵਿਦਾਸ ਜੀ ਦੇ 639ਵੇਂ ਅਵਤਾਰ ਦਿਹਾੜੇ ਨੂੰ ਸਮਰਪਿਤ ਵਿਸਾਲ ਨਗਰ ਕੀਰਤਨ ਦਾ ਆਯੋਜਿਨ ਕੀਤਾ ਗਿਆ।ਜਿਸਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ।ਨਗਰ ਕੀਰਤਨ ਵਿੱਚ ਗੁਰੂ ਜਸ ਦੀਆਂ ਸੁਨਿਹਰੀ ਧੁਨਾਂ ਨਾਲ ਸੰਗਤਾਂ ਨੂੰ ਮੁਗਧਮੰਧ ਕੀਤਾ ਅਤੇ ਸੰਗਤਾਂ ਨੇ ਵਾਹਿਗੁਰੂ ਦਾ ਜਾਪ ਕਰਦਿਆਂ ਸਾਮਲ ਹੋਈਆਂ।ਫੁੱਲਾਂ ਨਾਲ ਲੱਦੀ ਤੇ ਸਜੀ ਸੁੰਦਰ ਪਾਲਕੀ ਵਿੱਚ ਸੁਸੋਭਿਤ ਸਾਹਿਬ ਸੀz ਗੁਰੂ ਗਰੰਥ ਸਾਹਿਬ ਜੀ ਦੇ ਸੰਗਤਾਂ ਨੇ ਅੱਖਾਂ ਵਿਸਾ ਕੇ ਦਰਸਨ ਕੀਤੇ ਤੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਵੀ ਕੀਤੀ।ਨਗਰ ਕੀਰਤਨ ਦੇ ਰਸਤੇ ਵਿੱਚ ਨਗਰ ਨਿਵਾਸੀਆਂ ਵੱਲੋਂ ਸਿੱਖ ਸੰਗਤਾਂ, ਸਰਧਾਲੂਆਂ ਲਈ ਵੱਖ ਵੱਖ ਪੜਾਵਾਂ ਤੇ ਚਾਹ, ਪਕੋੜੇ, ਸਫਲ ਤੇ ਪੁਰੀ ਛੋਲਿਆਂ ਦੇ ਲੰਗਰ ਵੀ ਲਗਾਏ ਗਏ।ਸਾਮ ਨੂੰ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਗੁਜਰਦਾ ਹੋਇਆ। ਸ਼ਾਨੋ ਸ਼ੌਕਤ ਨਾਲ ਸਮਾਪਤ ਹੋਇਆ।ਇਸ ਮੋਕੇ ਨਗਰ ਕੀਰਤਨ ਵਿੱਚ ਰਾਗੀ, ਢਾਡੀ ਜੱਥੇ ਢਾਡੀ ਜਥੇ ਨੇ ਭਗਤ ਰਵਿਦਾਸ ਜੀ ਦੇ ਜੀਵਨ ਬਾਰੇ ਦੱਸਿਆ।ਇਸ ਸਮੇ ਪਿੰਡ ਨਿਵਾਸੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਬਾਹਰੋ ਆਈ ਸੰਗਤਾਂ ਨੇ ਸੇਵਾ ਕੀਤੀ।
Check Also
ਮੇਰੀ ਰਸੋਈ’ ਸਕੀਮ ਤਹਿਤ ਵੰਡੀਆਂ ਰਾਸ਼ਨ ਕਿੱਟਾਂ ਨੇ 27 ਲੱਖ ਦਾ ਅੰਕੜਾ ਕੀਤਾ ਪਾਰ – ਡਾ. ਜਸਬੀਰ ਸਿੰਘ
‘ਅੰਮ੍ਰਿਤਸਰ, 15 ਜੁਲਾਈ (ਸੁਖਬੀਰ ਸਿੰਘ) – ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਨੇ …
Punjab Post Daily Online Newspaper & Print Media