Friday, July 5, 2024

ਜੀ.ਐਨ.ਡੀ.ਯੂ ਸਮੈਸਟਰ ਪ੍ਰੀਖਿਆਵਾਂ ਵਿੱਚ ਪੱਟੀ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

PPN2402201616

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੀਆਂ ਵਿਦਿਆਰਥਣਾਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਨੇ ਦੱਸਿਆ ਕਿ ਪ੍ਰੀਖਿਆਵਾਂ ਵਿੱਚ ਐਮਕਾਮ ਤੀਜੇ ਸਮੈਸਟਰ ਦੀ ਵਿਦਿਆਰਥਣ ਪ੍ਰਭਜੋਤ ਕੌਰ 74 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੇ ਸਥਾਨ ‘ਤੇ ਰਹੀ ਅਤੇ ਯੂਨੀਵਰਸਿਟੀ ਵਿੱਚ ਵੀ ਪੁਜੀਸ਼ਨ ਹਾਸਿਲ ਕੀਤੀ ਹੈ। ਇਸੇ ਤਰ੍ਹਾਂ ਐਮਐਸਸੀ ਕੰਪਿਊਟਰ ਸਾਇੰਸ ਦੀ ਵਿਦਿਆਰਥਣ ਨਰਪਿੰਦਰ ਕੌਰ ਨੇ ਵੀ 66 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਮਰਵਾਹਾ ਨੇ ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਅੱਗੇ ਤੋਂ ਹੋਰ ਵੀ ਲਗਣ ਮਿਹਨਤ ਨਾਲ ਪੜ੍ਹਾਈ ਕਰਕੇ ਸੂਬਾ ਪੱਧਰ ‘ਤੇ ਪੁਜੀਸ਼ਨਾ ਹਾਸਿਲ ਕਰਨ ਲਈ ਪ੍ਰੇਰਿਆ। ਇਸ ਮੌਕੇ ਪਰਮਿੰਦਰ ਸਿੰਘ, ਗਗਨਦੀਪ ਸਿੰਘ, ਅਨੂਪਮ ਸੂਦ, ਜਸਦੇਵ ਸਿੰਘ, ਗੁਰਜਿੰਦਰ ਕੌਰ, ਜਸਪਾਲ ਸਿੰਘ, ਮਨਦੀਪ ਕੌਰ, ਪਰਦੀਪ ਸਿੰਘ, ਅਭਿਨੰਦਨ ਛਾਬੜਾ, ਜਗਦੇਵ ਸਿੰਘ, ਸਨਦੀਪ ਹਾਂਡਾ, ਵਿਪਨ ਗੋਇਲ, ਗੁਰਭੇਜ ਸਿੰਘ ਅਤੇ ਰਿੰਕੀ ਜੈਨ ਆਦਿ ਹਾਜ਼ਿਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply