Friday, July 5, 2024

ਚੇਅਰਮੈਨ ਬੁਰਜ਼ ਨੇ ਪੱਟੀ ਹਲਕੇ ਨਾਲ ਸੰਬਧਿਤ ਐਸ.ਸੀ ਸੈਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ

PPN2402201617

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੰਜਾਬ ਪ੍ਰਦੇਸ਼ ਪੰਚਾਇਤੀ ਰੂਰਲ ਡਿਵਲਪਮੈਂਟ ਸੈੱਲ ਪੰਜਾਬ ਦੇ ਚੇਅਰਮੈਨ ਜਗਤਾਰ ਸਿੰਘ ਬੁਰਜ ਨੇ ਪੱਟੀ ਹਲਕੇ ਨਾਲ ਸੰਬਧਿਤ ਐਸਸੀ ਸੈੱਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਮੌਕੇ ਚੇਅਰਮੈਨ ਬੁਰਜ ਨੇ ਦੱਸਿਆ ਕਿ ਪੰਜਾਬ ਕਾਂਗਰਸ ਵੱਲੋਂ 15-16 ਫਰਵਰੀ ਨੂੰ ਲੁਧਿਆਣਾ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੇ 125ਵੇਂ ਜਨਮ ਦਿਹਾੜੇ ਮੌਕੇ ਕਰਵਾਏ ਸਮਾਗਮ ਦੌਰਾਨ ਪੰਜਾਬ ਭਰ ਤੋਂ ਆਏ ਐਸਸੀ ਸੈੱਲ ਦੇ ਅਹੁਦੇਦਾਰਾਂ ਦੀ ਕਾਨਫਰੰਸ ਪੰਜਾਬ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੱਟੀ ਹਲਕੇ ਤੋਂ ਵੀ ਐਸਸੀ ਸੈੱਲ ਦੇ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ ਅਤੇ ਦੋ ਦਿਨਾਂ ਦੀ ਟ੍ਰੇਨਿੰਗ ਲਈ ਜੋ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਕਾਨਫਰੰਸ ਵਿੱਚ ਹਿੱਸਾ ਲੈਣ ਵਾਲਿਆਂ ਜੋਗਿੰਦਰ ਸਿੰਘ ਪ੍ਰਧਾਨ, ਬਲਦੇਵ ਸਿੰਘ ਜਨਰਲ ਸਕੱਤਰ, ਗਿਆਨ ਸਿੰਘ ਸਕੱਤਰ, ਮੇਜਰ ਸਿੰਘ ਮੀਤ ਪ੍ਰਧਾਨ ਅਤੇ ਕੰਵਰਜੀਤ ਸਿੰਘ ਸਕੱਤਰ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਕਤ ਸਮੂਹ ਅਹੁਦੇਦਾਰਾਂ ਨੇ ਜਗਤਾਰ ਸਿੰਘ ਬੁਰਜ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪ੍ਰੇਰਨਾ ਸਦਕਾ ਹੀ ਅਸੀਂ ਉਕਤ ਕਾਨਫਰੰਸ ਵਿੱਚ ਹਿੱਸਾ ਲਿਆ, ਜੋ ਸਾਡੇ ਲਈ ਬਹੁਤ ਵਧੀਆ ਸਾਬਿਤ ਹੋਈ। ਇਸ ਮੌਕੇ ਬੁਰਜ ਨੇ ਕਾਨਫਰੰਸ ਵਿੱਚ ਮਿਲੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸਸੀ ਸੈੱਲ ਦੇ ਅਹੁਦੇਦਾਰਾਂ ਨੂੰ ਇਲਾਕੇ ਦੇ ਐਸਸੀ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਕਮੇਟੀਆਂ ਗਠਿਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜਗਤੇਸ਼ਵਰ ਸਿੰਘ ਬੁਰਜ ਜਨਰਲ ਸਕੱਤਰ ਜਿਲ੍ਹਾ ਕਾਂਗਰਸ ਤਰਨਤਾਰਨ, ਸੁਰਿੰਦਰਪਾਲ ਸਿੰਘ ਬੁਰਜ, ਧਰਮਿੰਦਰ ਸਿੰਘ ਬੁਰਜ, ਹਰਭਜਨ ਸਿੰਘ ਸਭਰਾਂ, ਲਵਦੀਪ ਸਿੰਘ, ਗਗਨਪ੍ਰੀਤ ਸਿੰਘ, ਲਖਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਜਤਿੰਦਰ ਪ੍ਰਤਾਪ ਸਿੰਘ, ਹੁਸਨ ਬੁਰਜ ਅਤੇ ਕਰਨ ਬੁਰਜ ਆਦਿ ਹਾਜ਼ਿਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply