Friday, July 5, 2024

ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਵਿੱਚ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ

PPN2402201618

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਚੇਅਰਮੈਨ ਰਾਮਇਕਬਾਲ ਸ਼ਰਮਾ, ਐਮਡੀ ਰਾਜੇਸ਼ ਭਾਰਦਵਾਜ, ਐਗਜ਼ੀਕਿਉਟਿਵ ਮੈਨੇਜਿੰਗ ਡਾਇਰੈਕਟਰ ਮਰਿਦੁਲਾ ਭਾਰਦਵਾਜ ਅਤੇ ਪ੍ਰਿੰਸੀਪਲ ਡਾ: ਸਰਿਤਾ ਨਾਰਦ ਦੀ ਯੋਗ ਅਗਵਾਈ ਹੇਠ ਚੱਲ ਰਹੇ ਸ਼ਹੀਦ ਭਗਤ ਸਿੰਘ ਕਾਲਜ ਆਫ ਐਜੂਕੇਸ਼ਨ ਕੈਰੋਂ (ਪੱਟੀ) ਵਿਖੇ ਕੌਮਾਂਤਰੀ ਮਾਂ ਬੋਲੀ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ: ਸਰਿਤਾ ਨਾਰਦ ਨੇ ਆਪਣੇ ਪ੍ਰਭਾਵਸ਼ਾਲੀ ਭਾਸ਼ਨ ਨਾਲ ਕੀਤੀ, ਜਿਸ ਵਿੱਚ ਉਨ੍ਹਾਂ ਨੇ ਇਸ ਦਿਵਸ ਨੂੰ ਮਨਾਉਣ ਦਾ ਉਦੇਸ਼ ਸਪਸ਼ਟ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਂ ਬੋਲੀ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਮਾਂ ਬੋਲੀ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ, ਇਸਦੀ ਵਰਤੋਂ ਨਾਲ ਅਸੀਂ ਆਪਣੇ ਉਦੇਸ਼ਾਂ ਦੀ ਸਰਲਤਾ ਨਾਲ ਪ੍ਰਾਪਤੀ ਕਰ ਸਕਦੇ ਹਾਂ। ਇਸ ਮੌਕੇ ਕਾਲਜ ਦੇ ਡੀਐਲਐਡ ਅਤੇ ਬੀਐਡ ਦੇ ਵਿਦਿਆਰਥੀਆਂ ਵਿਚਕਾਰ ਮਾਂ ਬੋਲੀ ਦਿਵਸ ਦੀ ਮਹੱਤਤਾ ਨਾਲ ਸੰਬਧਿਤ ਕਵਿਤਾ ਅਤੇ ਭਾਸ਼ਨ ਮੁਕਾਬਲੇ ਵੀ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ‘ਤੇ ਕਾਲਜ ਦੇ ਵਿਦਿਆਰਥੀ ਅਤੇ ਸਟਾਫ ਹਾਜ਼ਰ ਸੀ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply