Friday, July 5, 2024

ਪ੍ਰਾਈਵੇਟ ਏਅਰਲਾਈਨਜ਼ ਕੰਪਨੀਆਂ ਵੱਲੋਂ ਸਵਾਰੀਆਂ ਦੀ ਲੁੱਟ ਦੀ ਉੱਚ ਪੱਧਰੀ ਜਾਂਚ ਹੋਵੇ – ਪੱਟੀ

Hardeep S Patti

ਪੱਟੀ, 24 ਫਰਵਰੀ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ)- ਪੰਜਾਬ ਕਾਂਗਰਸ ਰਿਟਾਇਰਡ ਇੰਪਲਾਈਜ਼ ਐਂਡ ਪੈਨਸ਼ਨਰਜ਼ ਵੈਲਫੇਅਰ ਸੈੱਲ ਪੰਜਾਬ ਦੇ ਚੇਅਰਮੈਨ ਪ੍ਰਿੰਸੀਪਲ ਹਰਦੀਪ ਸਿੰਘ ਪੱਟੀ ਨੇ ਮੋਦੀ ਸਰਕਾਰ ਦੀ ਨਿਖੇਪੀ ਕਰਦਿਆਂ ਕਿਹਾ ਕਿ ਹਰਿਆਣਾ ਵਿਖੇ ਜਾਟਾਂ ਦੇ ਰਾਖਵਾਂਕਰਨ ਅੰਦੋਲਣ ਦੌਰਾਨ ਪ੍ਰਾਈਵੇਟ ਏਅਰਲਾਈਨਜ਼ ਕੰਪਨੀਆਂ ਨੇ ਹਵਾਈ ਜਹਾਜ ਵਿੱਚ ਸਫਰ ਕਰਨ ਵਾਲੀਆਂ ਸਵਾਰੀਆਂ ਦੀ ਰੱਜ ਕੇ ਲੁੱਟ ਕੀਤੀ, ਪਰ ਮੋਦੀ ਸਰਕਾਰ ਮੂਕ ਦਰਸ਼ਕ ਬਣੀ ਰਹੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੋਂ ਦਿੱਲੀ ਤੱਕ ਦਾ ਕਿਰਾਇਆ 4000 ਰੁਪਏ ਹੈ, ਪਰ ਏਅਰਲਾਈਨਜ਼ ਕੰਪਨੀਆਂ ਨੇ ਜਾਟਾਂ ਦੇ ਬੰਦ ਦੌਰਾਨ ਯਾਤਰੀਆਂ ਕੋਲੋਂ ਇੱਕ ਟਿਕਟ ਦਾ 40,000 ਤੋਂ 70,000 ਰੁਪਏ ਤੱਕ ਕਿਰਾਇਆ ਵਸੂਲਿਆ, ਜੋ ਮੁਸੀਬਤ ਵਿੱਚ ਫਸੇ ਯਾਤਰੀਆਂ ਦੀ ਅੰਨੀ ਲੁੱਟ ਹੈ। ਪਰ ਬੜੇ ਦੁੱਖ ਦੀ ਗੱਲ ਹੈ ਕਿ ਕਿਸੇ ਵੀ ਕੇਂਦਰੀ ਵਜ਼ੀਰ ਜਾਂ ਪ੍ਰਧਾਨ ਮੰਤਰੀ ਨੇ ਇਸ ਲੁੱਟ ਨੂੰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਪ੍ਰਿੰਸੀਪਲ ਪੱਟੀ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਕਤ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply