Friday, July 5, 2024

ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਡੈਲਸਿਸ ਯੂਨਿਟ ਵੀ ਬਣ ਕੇ ਤਿਆਰ- ਅਸ਼ਵਨੀ ਸ਼ਰਮਾ

Ashwani Sharma

ਪਠਾਨਕੋਟ, 24 ਫਰਵਰੀ (ਪ.ਪ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆਂ ਸਿਹਤ ਸੇਵਾਵਾਂ ਦੇਣ ਦੇ ਲਈ ਉਪਰਲੇ ਕੀਤੇ ਜਾ ਰਹੇ ਹਨ। ਜਿਸ ਦੇ ਤਹਿਤ ਹੁਣ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਡੈਲਸਿਸ ਯੂਨਿਟ ਵੀ ਬਣ ਕੇ ਤਿਆਰ ਹੋਗਿਆ ਹੈ ਅਤੇ ਜਲਦੀ ਹੀ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਇਸ ਸੇਵਾ ਦੇ ਸ਼ੁਰੂ ਹੋਣ ਨਾਲ ਲੋਕਾਂ ਨੂੰ ਕਿਡਨੀ ਦਾ ਇਲਾਜ ਕਰਵਾਉਣ ਲਈ ਜ਼ਿਲ੍ਹੇ ਤੋਂ ਬਾਹਰ ਜਾਣ ਦੀ ਜ਼ਰੂਰਤ ਨਹੀਂ ਰਹੇਗੀ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਇਸ ਤੋਂ ਪਹਿਲਾਂ ਪਠਾਨਕੋਟ ਦੇ ਸਰਕਾਰੀ ਹਸਪਤਾਲ ਵਿੱਚ ਨਸ਼ਾ ਛੁਡਾਉ ਕੇਂਦਰ ਖੋਲ ਕੇ ਲੋਕਾਂ ਨੂੰ ਰਾਹਤ ਪ੍ਰਦਾਨ ਕੀਤੀ ਹੈ। ਜਿਸ ਤੋਂ ਹੁਣ ਨਸ਼ਾ ਦੇ ਆਦੀ ਹੋ ਚੁੱਕੇ ਨੋਜਵਾਨ ਇਲਾਜ ਕਰਵਾ ਕੇ ਲਾਭ ਉਠਾ ਰਹੇ ਹਨ।
ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰਾਂ ਦੇ ਲਈ ਕਈ ਤਰ੍ਹਾਂ ਦੀਆਂ ਸਿਹਤ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਜਿਸ ਦੇ ਚੱਲਦੇ ਕੁਝ ਸਮੇਂ ਤੋਂ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਮਹਿਲਾਵਾਂ ਦੀ ਡਿਲਵਰੀ ਕਰਵਾਉਣ ਦੇ ਕੇਸਾਂ ਵਿੱਚ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਜਨਨੀ ਸੁਰੱਖਿਆ ਯੋਜਨਾ ਦੇ ਤਹਿਤ ਸਰਕਾਰੀ ਹਸਪਤਾਲ ਵਿੱਚ ਡਿਲਵਰੀ ਕਰਵਾਉਣ ਵਾਲੀਆਂ ਪੇਂਡੂ ਅਤੇ ਬੀ.ਪੀ.ਐਲ. ਦੇ ਤਹਿਤ ਮਹਿਲਾਵਾਂ ਨੂੰ 700 ਰੁਪਏ ਅਤੇ ਸ਼ਹਿਰੀ ਮਹਿਲਾਵਾਂ ਨੂੰ 600 ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸz.ਪਰਕਾਸ਼ ਸਿੰਘ ਬਾਦਲ ਦੀ ਯੋਗ ਅਗਵਾਈ ਹੇਠ ਅਕਾਲੀ ਭਾਜਪਾ ਸਰਕਾਰ ਦੇ ਉਪਰਲਿਆਂ ਸਦਕਾ ਹੀ ਸਰਕਾਰੀ ਹਸਪਤਾਲਾਂ ਵਿੱਚ ਡਿਲਵਰੀ ਕਰਵਾਉਣ ਵਾਲੀਆਂ ਮਹਿਲਾਵਾਂ ਲਈ ਵਿਸ਼ੇਸ਼ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਤਹਿਤ ਸਰਕਾਰੀ ਹਸਪਤਾਲ ਵਿੱਚ ਜਨਮ ਲੈਣ ਵਾਲਾ ਬੱਚਾ ਜੇਕਰ ਬੇਟਾ ਹੈ ਤਾਂ 1 ਸਾਲ ਅਤੇ ਜੇਕਰ ਬੇਟੀ ਹੈ ਤਾਂ 5 ਸਾਲ ਤੱਕ ਲਈ ਹਰੇਕ ਬੀਮਾਰੀ ਦਾ ਇਲਾਜ਼ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਅੰਕੜਿਆਂ ਦੇ ਅਨੁਸਾਰ ਜ਼ਿਲ੍ਹਾ ਪਠਾਨਕੋਟ ਵਿੱਚ 92 ਪ੍ਰਤੀਸ਼ਤ ਗਰਭਵਤੀ ਮਹਿਲਾਵਾਂ ਦੀ ਡਿਲਵਰੀ ਸਰਕਾਰੀ ਹਸਪਤਾਲਾਂ ਵਿੱਚ ਹੋਈ ਹੈ।
ਉਨ੍ਹਾਂ ਦੱਸਿਆ ਕਿ ਸਰਕਾਰੀ ਹਸਪਤਾਲ ਪਠਾਨਕੋਟ ਵਿੱਚ ਮਿਲਣ ਵਾਲੀਆਂ ਵਧੀਆਂ ਸਿਹਤ ਸੇਵਾਵਾਂ ਸਦਕਾ ਸੂਬੇ ਭਰ ਵਿੱਚ ਪਠਾਨਕੋਟ ਦੂਸਰੇ ਨੰਬਰ ਤੇ ਰਿਹਾ ਹੈ । ਉਨ੍ਹਾਂ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਦਾ ਲਾਭ ਉਠਾਉਣ ਦੇ ਲਈ ਸਰਕਾਰੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply