Friday, July 5, 2024

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਤੇ ਕੰਟਰੈਕਟਰ ਵਰਕਰਜ਼ ਯੂਨੀਅਨ ਵੱਲੋ ਰੈਲੀ

PPN2502201610

ਮਾਲੇਰਕੋਟਲਾ, 25 ਫਰਵਰੀ (ਹਰਮਿੰਦਰ ਸਿੰਘ ਭੱਟ)- ਜਲ ਸਪਲਾਈ ਅਤੇ ਸੈਨੀਟੇਸਨ ਵਿਭਾਗ ਬਚਾਓ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਕਾਰਜਕਾਰੀ ਇੰਜਨੀਅਰ ਜ/ਸ ਅਤੇ ਸੈਨੀਟੇਸਨ ਮੰਡਲ ਦਫਤਰ ਅੱਗੇ ਪੀ.ਡਬਲਯੂ.ਡੀ. ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਅਤੇ ਕੰਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਪ੍ਰਧਾਨ ਪ੍ਰੇਮ ਸਿੰਘ ਖੁਰਦ ਅਤੇ ਗੁਰਪ੍ਰੀਤ ਸਿੰਘ ਬਾਲੇਵਾਲ ਦੀ ਪ੍ਰਧਾਨਗੀ ਹੇਠ ਵਿਸ਼ਾਲ ਰੈਲੀ ਕੀਤੀ ਗਈ। ਜਿਸ ਨੂੰ ਸੰਬੋਧਨ ਕਰਦਿਆਂ ਨਰਿੰਦਰਜੀਤ ਸਿੰਘ ਸਲਾਰ ਅਤੇ ਜੀਵਨ ਕੁਮਾਰ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਦੀ ਨਿੰਦਾਂ ਕਰਦਿਆਂ ਕਿਹਾ ਕਿ ਆਪਣੀਆਂ ਜਿੰਮੇਵਾਰੀਆਂ ਤੋਂ ਭੱਜ ਰਹੀ ਸੂਬਾ ਸਰਕਾਰ ਜ਼ਰੂਰੀ ਸੇਵਾਵਾਂ ਵਾਲੇ ਮਹਿਕਮੇ ਜਿਵੇਂ ਕਿ ਸਿਹਤ ਵਿਭਾਗ, ਸਿੱਖਿਆ, ਅਤੇ ਪਾਣੀ ਆਦਿ ਨੂੰ ਨਿੱਜੀ ਹੱਥਾਂ ‘ਚ ਦੇ ਕੇ ਵਪਾਰੀਕਰਨ ਕਰਨ ਵੱਲ ਜਾ ਰਹੀ ਹੈ। ਰਣਜੀਤ ਸਿੰਘ ਈਸਾਪੁਰ ਅਤੇ ਪ੍ਰਕਾਸ਼ ਸਿੰਘ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਰਾਜ ਸਰਕਾਰ ਵਾਟਰ ਸਪਲਾਈ ਸਕੀਮਾਂ ਪੰਚਾਇਤਾਂ ਹਵਾਲੇ ਕਰਕੇ ਇੱਕ ਤਾਂ ਵਰਲਡ ਬੈਂਕ ਵੱਲੋਂ ਆਈ 2200 ਕਰੋੜ ਰੁਪੈ ਦੀ ਰਾਸ਼ੀ ਨੂੰ ਹੜੱਪ ਕਰਨਾ ਚਾਹੁੰਦੀ ਹੈ ਅਤੇ ਦੂਜੇ ਪਾਸੇ ਲੱਖਾਂ ਮੁਲਾਜ਼ਮਾਂ ਦੀਆਂ ਨੌਕਰੀਆਂ ਨੂੰ ਖਤਰੇ ‘ਚ ਪਾਇਆ ਜਾ ਰਿਹਾ ਹੈ। ਜਿਸ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਬੁਲਾਰਿਆਂ ਨੇ ਅਗਲੇ ਦਿਨਾਂ ‘ਚ ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਐਲਾਨ ਵੀ ਕੀਤਾ। ਇਸ ਰੈਲੀ ਨੂੰ ਹੋਰਨਾਂ ਤੋਂ ਇਲਾਵਾ ਪ੍ਰਕਾਸ਼ ਸਿੰਘ ਬਾਠਾਂ, ਹਰਵਿੰਦਰ ਸਿੰਘ ਅਲੀਪੁਰ, ਜਗਤਾਰ ਸਿੰਘ, ਮੁਹੰਮਦ ਯਾਸੀਨ, ਜਗਸੀਰ ਸਿੰਘ ਬੂੱਲਾਪੁਰ, ਅਜੈਬ ਸਿੰਘ ਕੁਠਾਲਾ, ਮਲਕੀਤ ਸਿੰਘ ਅਤੇ ਬਿੱਕਰ ਸਿੰਘ ਚੀਮਾਂ ਆਦਿ ਨੇ ਵੀ ਸੰਬੋਧਨ ਕੀਤਾ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply