Tuesday, August 11, 2026

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਵਿਦਾਇਗੀ ਸਮਾਰੋਹ

PPN2502201614

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ (ਚੀ.ਖਾ.ਦੀ.ਚੈ.ਸੁ) ਅੰਮ੍ਰਿਤਸਰ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਦਾਇਗੀ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ‘ਤੇ ਸਕੂਲ ਦੇ ਮੈਂਬਰ ਇੰਚਾਰਜ ਸ. ਸੰਤੋਖ ਸਿੰਘ ਜੀ ਸੇਠੀ, ਸ. ਕੁਲਜੀਤ ਸਿੰਘ ਜੀ ਸਾਹਨੀ ਅਤੇ ਸ. ਜ਼ਸਵਿੰਦਰ ਸਿੰਘ ਜੀ ਐਡਵੋਕੇਟ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ਵਿੱਚ ਨੌਵੀਂ ਜਮਾਤ ਦੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਿਸ ਵਿੱਚ ਪੰਜਾਬੀ ਲੋਕ ਗੀਤ, ਨਾਚ, ਭਾਸ਼ਣ ਅਤੇ ਭੰਗੜਾ ਸ਼ਾਮਲ ਸਨ। ਦਸਵੀਂ ਜਮਾਤ ਦੇ ਬੱਚਿਆਂ ਨੇ ਮਾਡਲਿੰਗ ਵਿੱਚ ਵੀ ਹਿੱਸਾ ਲਿਆ ਜਿਸ ਵਿਚ ਮਿਸਟਰ ਅਤੇ ਮਿਸ ਐਸ.ਜੀ.ਐਚ.ਪੀ ਕ੍ਰਮਵਾਰ ਜ਼ਸਕਰਨ ਸਿੰਘ ਅਤੇ ਸੁਰਵੀਨ ਕੌਰ, ਮਿਸਟਰ ਹੈਂਡਸਮ ਅਤੇ ਮਿਸ ਐਲੀਗੈਂਟ ਕ੍ਰਮਵਾਰ ਗੁਰਅਸੀਸ ਸਿੰਘ ਅਤੇ ਨਵਰੀਤ ਕੌਰ, ਪ੍ਰਿੰਸ ਚਾਰਮਿੰਗ ਅਤੇ ਪ੍ਰਿੰਸਿਸ ਚਾਰਮਿੰਗ ਕ੍ਰਮਵਾਰ ਅੰਮ੍ਰਿਤਪਾਲ ਸਿੰਘ ਅਤੇ ਹਰਏਕਮ ਕੌਰ ਚੁਣੇ ਗਏ। ਇਨਾਂ੍ਹ ਬੱਚਿਆਂ ਦੀਆਂ ਮਨੋਰੰਜਕ ਖੇਡਾਂ ਵੀ ਖਿਡਾਈਆਂ ਗਈਆਂ। ਰਣਦੀਪ ਸਿੰਘ ਅਤੇ ਜੋਬਨਪ੍ਰੀਤ ਸਿੰਘ ਨੂੰ ਵਿਸ਼ੇਸ਼ ਇਨਾਮ ਦਿੱਤੇ ਗਏ। ਦਸਵੀਂ ਜਮਾਤ ਦੇ ਸਾਰੇ ਬੱਚਿਆਂ ਨੂੰ ਸਕੂਲ ਵੱਲੋਂ ਯਾਦਗਾਰੀ ਤੋਹਫ਼ੇ ਦਿੱਤੇ ਗਏ। ਸਕੂਲ ਦੇ ਮੈਂਬਰ ਇੰਚਾਰਜ ਸਾਹਿਬਾਨ ਨੇ ਬੱਚਿਆਂ ਨੂੰ ਪ੍ਰੀਖਿਆ ਵਿੱਚ ਸਫ਼ਲਤਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਠਿਨ ਮਿਹਨਤ ਅਤੇ ਲਗਨ ਨਾਲ ਪ੍ਰੀਖਿਆ ਦੀ ਤਿਆਰੀ ਦੀ ਪ੍ਰੇਰਣਾ ਦਿੱਤੀ। ਸਕੂਲ ਦੇ ਪ੍ਰਿੰਸੀਪਲ ਸ੍ਰੀਮਤੀ ਸਤਿੰਦਰ ਕੌਰ ਮਰਵਾਹਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਨਾਂ੍ਹ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦਾ ਯੁਗ ਤੇਜ਼ ਰਫ਼ਤਾਰ ਅਤੇ ਮੁਕਾਬਲੇ ਦਾ ਯੁਗ ਹੈ ਅਤੇ ਸਖਤ ਘਾਲਣਾ ਤੇ ਚੇਤੰਨ ਦਿਮਾਗ ਨਾਲ ਹੀ ਬਾਹਰਲੇ ਜਗਤ ਦੀਆਂ ਚੁਣੋਤੀਆਂ ਦਾ ਸਾਹਮਣਾ ਕੀਤਾ ਜਾ ਸਕਦਾ ਹੈ ਤੇ ਬੱਚਿਆਂ ਨੂੰ ਮਿਹਨਤ ਨਾਲ ਪ੍ਰੀਖਿਆ ਵਿੱਚ ਚੰਗੇ ਗ੍ਰੇਡਸ ਪ੍ਰਾਪਤ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨਾਂ੍ਹ ਵਾਹਿਗੁਰੂ ਅੱਗੇ ਬੱਚਿਆਂ ਤੇ ਮਿਹਰ ਭਰਿਆ ਹੱਥ ਰੱਖਣ ਦੀ ਅਰਦਾਸ ਕੀਤੀ। ਬੱਚਿਆਂ ਨੇ ਇਸ ਪ੍ਰੋਗਰਾਮ ਦਾ ਖੂਬ ਅਨੰਦ ਮਾਣਿਆ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply