Friday, July 5, 2024

ਡਿਪਟੀ ਕਮਿਸ਼ਨਰ ਵੱਲੋਂ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ-ਵੱਖ-ਵੱਖ ਸੇਵਾਵਾਂ ਦਾ ਲਿਆ ਜਾਇਜ਼ਾ

PPN2502201617

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਅੱਜ ਮੁੱਖ ਸੁਵਿਧਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਉਥੇ ਲੋਕਾਂ ਨੂੰ ਮਿਲ ਰਹੀਆਂ ਵੱਖ-ਵੱਖ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਸ੍ਰੀ ਰੂਜਮ ਸੁਵਿਧਾ ਕੇਂਦਰ ਦੇ ਵੱਖ-ਵੱਖ ਕਾਊਂਟਰਾਂ ‘ਤੇ ਗਏ ਅਤੇ ਉਥੋਂ ਦੇ ਕੰਮਕਾਜ਼ ਦੀ ਬਾਰੀਕੀ ਨਾਂਲ ਜਾਂਚ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕੇਂਦਰ ਵਿਚਲੇ ਬੁਨਿਆਦੀ ਢਾਂਚੇ ਅਤੇ ਹੋਰਨਾਂ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਆਪਣਾ ਕੰਮ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸੁਵਿਧਾ ਕੇਂਦਰ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਨੂੰ ਸਮਾਂਬੱਧ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਉਣ ਤਾਂ ਜੋ ਇਨ੍ਹਾਂ ਕੇਂਦਰਾਂ ਦਾ ਅਸਲ ਮਨੋਰਥ ਪੂਰਾ ਹੋ ਸਕੇ।
ਇਸ ਮੌਕੇ ਸ੍ਰੀ ਰੂਜਮ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਅਧਿਕਾਰ ਕਾਨੂੰਨ ਤਹਿਤ ਵੱਖ-ਵੱਖ ਸੇਵਾਵਾਂ ਨਿਰਧਾਰਿਤ ਸਮੇਂ ਵਿਚ ਦੇਣ ਅਤੇ ਲੋਕਾਂ ਦੀ ਖੱਜਲ-ਖੁਆਰੀ ਰੋਕਣ ਲਈ ਜ਼ਿਲ੍ਹੇ ਅੰਦਰ ਮੁੱਖ ਸੁਵਿਧਾ ਕੇਂਦਰ ਸਮੇਤ 10 ਸੁਵਿਧਾ ਕੇਂਦਰ ਸਥਾਪਿਤ ਕੀਤੇ ਹਨ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਇਨ੍ਹਾਂ ਵਿਚ ਸਬ-ਡਵੀਜ਼ਨਾਂ ਅਜਨਾਲਾ ਅਤੇ ਬਾਬਾ ਬਕਾਲਾ ਤੋਂ ਇਲਾਵਾ ਸੀ. ਐਮ. ਓ, ਡੀ. ਟੀ. ਓ ਦਫ਼ਤਰਾਂ ਅਤੇ ਸਬ-ਤਹਿਸੀਲਾਂ ਅਟਾਰੀ, ਰਮਦਾਸ, ਲੋਪੋਕੇ, ਮਜੀਠਾ ਅਤੇ ਤਰਸਿੱਕਾ ਵਿਚ ਸੁਵਿਧਾ ਕੇਂਦਰ ਸਥਾਪਿਤ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵਲੋਂ ਉਨ੍ਹਾਂ ਦੀ ਸਹੂਲਤ ਚਲਾਏ ਜਾ ਰਹੇ ਵੱਖ-ਵੱਖ ਸੁਵਿਧਾ ਕੇਂਦਰਾਂ ਤੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਵੱਖ-ਵੱਖ ਸੇਵਾਵਾਂ ਦਾ ਲਾਭ ਉਠਾਉਣ ਅਤੇ ਜੇਕਰ ਉਨ੍ਹਾਂ ਨੂੰ ਕੇਂਦਰਾਂ ਤੋਂ ਕੋਈ ਸੇਵਾ ਲੈਣ ਸਬੰਧੀ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਹ ਸਬੰਧਿਤ ਅਧਿਕਾਰੀਆਂ ਦੇ ਧਿਆਨ ਵਿਚ ਲਿਆਉਣ ਤਾਂ ਜੋ ਉਨ੍ਹਾਂ ਨੂੰ ਮਿੱਥੇ ਸਮੇਂ ਵਿਚ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply