Friday, July 5, 2024

ਗੋਲਡੀ ਤੇ ਟਿੱਕਾ ਨੇ ਹਲਕਾ ਦੱਖਣੀ ‘ਚ ਕੀਤਾ 41 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

U

ਅੰਮ੍ਰਿਤਸਰ, 25 ਫਰਵਰੀ (ਜਗਦੀਪ ਸਿੰਘ ਸੱਗੂ)- ਵਿਧਾਨ ਸਭਾ ਹਲਕਾ ਦੱਖਣੀ ਦੇ ਸਰਵਪੱਖੀ ਵਿਕਾਸ ਲਈ ਭੇਜੀ 5 ਕਰੋੜ ਦੀ ਗਰਾਂਟ ਵਿੱਚੋਂ ਵਾਰਡ ਨੰ: 33 ਦੇ ਇਲਾਕਾ ਨਿਊ ਗੁਰਨਾਮ ਨਗਰ ਵਿਖੇ 41 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮਾਂ ਦਾ ਸ਼ੁਭ ਆਰੰਭ ਯੂਥ ਅਕਾਲੀ ਦਲ ਦੇ ਕੋਮੀ ਬੁਲਾਰੇ ਨਵਦੀਪ ਸਿੰਘ ਗੋਲਡੀ ਅਤੇ ਜਿਲਾ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਵਲੋਂ ਸਾਂਝੇ ਤੋਰ ਤੇ ਕੀਤਾ ਗਿਆ ।
ਇਸ ਸਮੇਂੇ ਸ਼੍ਰੀ ਗੋਲਡੀ ਅਤੇ ਸ਼੍ਰੀ ਟਿੱਕਾ ਨੇ ਕਿਹਾ ਕਿ ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸ੍ਰ: ਸੁਖਬੀਰ ਸਿੰਘ ਬਾਦਲ ਅਤੇ ਕੈਬਨਿਟ ਮੰਤਰੀ ਸ੍ਰ: ਬਿਕਰਮ ਸਿੰਘ ਮਜੀਠੀਆ ਦੀ ਅਗਵਾਈ ‘ਚ ਅਕਾਲੀ-ਭਾਜਪਾ ਸਰਕਾਰ ਪੰਜਾਬੀਆਂ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹਲਕਾ ਦੱਖਣੀ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਅਧੂਰਾ ਨਹੀਂ ਰਹੇਗਾ ਅਤੇ ਸਮੁੱਚੇ ਹਲਕੇ ਵਿੱਚ ਵਿਕਾਸ ਦੇ ਕੰਮ ਜੰਗੀ ਪੱਧਰ ਤੇ ਕਰਵਾ ਕੇ ਇਸ ਨੂੰ ਨਮੂਨੇ ਦਾ ਹਲਕਾ ਬਣਾਇਆ ਜਾਏਗਾ।
ਇਸ ਮੌਕੇ ਕੌਂਸਲਰ ਅਮਰੀਕ ਸਿੰਘ ਲਾਲੀ, ਮਨਜੀਤ ਸਿੰਘ ਕਾਲੇਕੇ, ਹਰਪ੍ਰੀਤ ਸਿੰਘ ਗਿੱਲ, ਟਹਿਲ ਸਿੰਘ, ਜਸਬੀਰ ਸਿੰਘ ਨਿਜਾਮਪੁਰ, ਪਲਵਿੰਦਰ ਸਿੰਘ ਡੇਅਰੀ ਵਾਲੇ, ਸੁਖਪਾਲ ਸਿੰਘ ਲਾਲੀ, ਸੁਖਰਾਵ ਸੈਹਮੀ, ਕੁਲਵਿੰਦਰ ਗਿੱਲ, ਪ੍ਰਿੰਸ ਲੁਥਰਾ, ਸ਼ੇਰਾ ਬਾਠ, ਬਿਕਰਮਜੀਤ ਸਿੰਘ, ਸਿਮਰਨਜੀਤ ਸਿੰਘ, ਬਲਵਿੰਦਰ ਸਿੰਘ, ਜਗਤਾਰ ਸਿੰਘ, ਕੇ.ਐਸ ਨਾਗੀ, ਕਿਰਪਾਲ ਸਿੰਘ, ਰਾਜਨ ਸਿੰਘ, ਦਲਜੀਤ ਸਿੰਘ, ਗੁਰਮੀਤ ਰਿੱਕੀ, ਸੰਦੀਪ ਸਿੰਘ, ਤੇਜਿੰਦਰ ਸਿੰਘ, ਮਹਿਲ ਸਿੰਘ ਗਿੱਲ, ਕੁਲਵੰਤ ਸਿੰਘ ਠੇਕੇਦਾਰ, ਹਰਜੀਤ ਸਿੰਘ ਠੇਕੇਦਾਰ, ਹਰਦੀਪ ਸਿੰਘ ਠੇਕੇਦਾਰ, ਬਲਵਿੰਦਰ ਸਿੰਘ ਵਾਲੀਆ, ਬਲਜੀਤ ਸਿੰਘ ਹੈਪੀ ਜਿਊਲਰ, ਅਵੀਪਾਲ ਸਿੰਘ, ਸੁਖਪਾਲ ਸਿੰਘ, ਰਣਜੀਤ, ਹਰਸ਼ਪ੍ਰੀਤ ਸਿੰਘ ਸੰਧੂ, ਇੰਡੀਅਨਜੀਤ ਸਿੰਘ, ਲਵਪ੍ਰੀਤ ਸਿੰਘ, ਸੋਰਵ ਕਪੂਰ, ਮਨੀਸ਼ ਖੋਸਲਾ, ਸਿਮਰਨਜੀਤ ਸਿੰਘ, ਸੁਰਜੀਤ ਸਿੰਘ, ਪ੍ਰਭਜੀਤ ਸਿੰਘ, ਅਰਵਿੰਦਰ ਸਿੰਘ, ਸਾਹਿਬ ਸਿੰਘ ਅਤੇ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ਅਕਾਲੀ ਵਰਕਰ ਮੌਜੂਦ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply