Friday, July 5, 2024

ਪੰਥ ਦੋਖੀ ਅਫਵਾਹਾਂ ਫੈਲਾ ਕੇ ਪੰਥ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ- ਗਿ: ਗੁਰਬਚਨ ਸਿੰਘ

PPN2502201621

ਅੰਮ੍ਰਿਤਸਰ, 25 ਫਰਵਰੀ (ਗੁਰਪ੍ਰੀਤ ਸਿੰਘ)- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਬੋਲਦਿਆਂ ਕਿਹਾ ਕਿ ਪੱਛਮੀ ਬੰਗਾਲ ਦੀਆਂ ਸੰਗਤਾਂ ਅਤੇ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ, ਕਲਕੱਤਾ ਦੇ ਮੁੱਖ ਸੇਵਾਦਾਰ ਭਾਈ ਹਰਪਾਲ ਸਿੰਘ ਜੌਹਲ ਵੱਲੋਂ ਉਦਮ ਕਰਕੇ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਵਿਚ ਪੰਥ ਦੀਆਂ ਮਹਾਨ ਸਖਸ਼ੀਅਤਾਂ, ਤਖ਼ਤ ਸਾਹਿਬਾਨ ਦੇ ਜਥੇਦਾਰਾਂ ਨੂੰ ਵਿਸ਼ੇਸ਼ ਤੌਰ ‘ਤੇ ਬੁਲਾਇਆ ਗਿਆ, ਜਿੰਨਾਂ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੇ ਚਾਨਣਾ ਪਾਇਆ ਗਿਆ ਓਥੇ ਸਮੂੰਹ ਸੰਗਤ ਨੂੰ ਪੰਥ ਦੋਖੀਆਂ ਤੋਂ ਸੁਚੇਤ ਰਹਿ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲੜ ਲੱਗਣ ਅਤੇ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਬਾਬਾ ਦੀਪ ਸਿੰਘ ਜੀ ਦੇ ਲਕਸ਼ੇ ਕਦਮਾਂ ਉਪਰ ਚੱਲਣ ਲਈ ਪ੍ਰੇਰਿਆ ਗਿਆ।
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਸੰਗਤਾਂ ਨੂੰ ਇਹ ਵੀ ਕਿਹਾ ਕਿ ਅੱਜ ਦੇ ਸਮੇਂ ਵਿਚ ਕਈ ਪੰਥ ਦੋਖੀ ਤਰਾਂ ਤਰਾਂ ਦੀਆਂ ਅਫਵਾਹਾਂ ਫੈਲਾ ਕੇ ਪੰਥ ਨੂੰ ਵੰਡਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ, ਜਿਸ ਦਾ ਸਮੂੰਹ ਸੰਗਤਾਂ ਡੱਟ ਕੇ ਮੁਕਾਬਲਾ ਕਰਨ ਤਾਂ ਕਿ ਪੰਥ ਇਕਮੁੱਠ ਹੋ ਸਕੇ। ਜਿਸ ਨਾਲ ਪੰਥਕ ਰਹਿਤ ਮਰਿਯਾਦਾ ਨੂੰ ਕਮਜੋਰ ਕਰਨ ਲਈ ਜੋ ਅੱਡੀ ਚੋਟੀ ਦਾ ਜੋਰ ਲਗਾ ਰਹੇ ਹਨ ਉਨ੍ਹਾਂ ਨੂੰ ਨੱਥ ਪਾਈ ਜਾ ਸਕੇ।
ਸਿੰਘ ਸਾਹਿਬ ਜੀ ਨੇ ਬੋਲਦਿਆਂ ਕਿਹਾ ਕਿ ਅਮਰੀਕਾ ਦੇ ਸਾਨਫਰਾਂਨਿਸਕੋ ਦੇ ਹਵਾਈ ਅੱਡੇ ਤੇ ਫਿਰ ਭਾਈ ਜਸਮੀਤ ਸਿੰਘ ਨਾਲ ਬਦਸਲੂਕੀ ਕਰਦਿਆਂ ਉਨ੍ਹਾਂ ਨੂੰ ਦਸਤਾਰ ਉਤਾਰਨ ਲਈ ਮਜ਼ਬੂਰ ਕੀਤਾ ਗਿਆ। ਇਸ ਦੀ ਭਰਪੂਰ ਨਿਦਾ ਕਰਦਿਆਂ ਕਿਹਾ ਕਿ ਅਮਰੀਕਾ ਸਰਕਾਰ ਵੱਲੋਂ ਇਸ ਤਰ੍ਹਾਂ ਦੀਆਂ ਕਾਰਵਾਈਆਂ ਕਰਕੇ ਸਿੱਖ ਦੇ ਧਾਰਮਿਕ ਮਸਲਿਆਂ ਵਿਚ ਦਖਲਅੰਦਾਜੀ ਕੀਤੀ ਜਾ ਰਹੀ ਹੈ ਜੋ ਉਚਿਤ ਨਹੀਂ ਹੈ। ਸਿੱਖ ਸੰਗਤਾਂ ਇਸ ਹੋਈ ਘਟਨਾ ਦਾ ਡੱਟ ਕੇ ਵਿਰੋਧ ਕਰਨ।
ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵੱਸਦੀਆਂ ਸਮੂੰਹ ਸਿੱਖ ਸੰਗਤਾਂ ਆਪਸੀ ਮੱਤਭੇਦ ਭੁਲਾ ਕੇ ਇਕੱਠੇ ਹੋ ਕੇ ਸਰਕਾਰਾਂ ਨੂੰ ਸੁਚੇਤ ਕਰਨ ਕਿ ਸਿੱਖ ਇੱਕ ਵੱਖਰੀ ਕੌਮ ਹੈ ਅਤੇ ਦਸਤਾਰ ਸਿੱਖ ਦੀ ਸ਼ਾਨ ਹੈ। ਇਸ ਸਬੰਧੀ ਸਰਕਾਰਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਸਰਕਾਰ ਇਮੀਗ੍ਰੇਸ਼ਨ ਵਿਭਾਗ ਨੂੰ ਸੂਚਿਤ ਕਰੇ ਤਾਂ ਜੋ ਸਿੱਖਾਂ ਉਪਰ ਹੋ ਰਹੀ ਵਧੀਕੀ ਰੁਕ ਸਕੇ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply