Friday, July 5, 2024

ਜੀ.ਐਨ.ਡੀ.ਯੂ ਕਾਲਜ ਪੱਟੀ ਦੇ ਅਭੀਜੀਤ ਸਿੰਘ ਨੇ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ

PPN2502201625

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵੱਲੋਂ ਐਲਾਨੇ ਗਏ ਸਮੈਸਟਰ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਪੱਟੀ ਦੇ ਬੀ.ਵੌਕ (ਆਟੋਮੋਬਾਇਲ) ਤੀਜੇ ਸਮੈਸਟਰ ਦੇ ਵਿਦਿਆਰਥੀ ਅਭੀਜੀਤ ਸਿੰਘ ਨੇ 66 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿੱਚ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ, ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਪ੍ਰਿੰਸੀਪਲ ਰਜਿੰਦਰ ਕੁਮਾਰ ਮਰਵਾਹਾ ਨੇ ਵਿਦਿਆਰਥੀ ਅਭੀਜੀਤ ਸਿੰਘ ਦੀ ਇਸ ਪ੍ਰਾਪਤੀ ‘ਤੇ ਉਸਦਾ ਮੂੰਹ ਮਿੱਠਾ ਕਰਵਾਇਆ ਅਤੇ ਅੱਗੇ ਤੋਂ ਹੋਰ ਵੀ ਲਗਣ ਮਿਹਨਤ ਨਾਲ ਪੜ੍ਹਾਈ ਕਰਕੇ ਜ਼ਿਲ੍ਹਾ ‘ਤੇ ਪੰਜਾਬ ਪੱਧਰ ‘ਤੇ ਪੁਜੀਸ਼ਨ ਹਾਸਿਲ ਕਰਨ ਲਈ ਪ੍ਰੇਰਿਆ। ਪ੍ਰਿੰਸੀਪਲ ਮਰਵਾਹਾ ਨੇ ਕਿਹਾ ਕਿ ਸਮੈਸਟਰ ਪ੍ਰੀਖਿਆਵਾਂ ਵਿੱਚ ਕਾਲਜ ਦੇ ਸਮੂਹ ਵਿਦਿਆਰਥੀਆਂ ਨੇ ਵਧੀਆ ਪ੍ਰਦਰਸ਼ਨ ਕਰਦਿਆਂ ਚੰਗੇ ਅੰਕ ਪ੍ਰਾਪਤ ਕੀਤੇ ਹਨ ਜੋ ਕਿ ਵਿਦਿਆਰਥੀਆਂ ਅਤੇ ਕਾਲਜ ਸਟਾਫ ਦੀ ਮਿਹਨਤ ਦਾ ਹੀ ਨਤੀਜਾ ਹੈ। ਇਸ ਮੌਕੇ ਅਨੂਪਮ ਸੂਦ, ਜਸਦੇਵ ਸਿੰਘ, ਗੁਰਜਿੰਦਰ ਕੌਰ, ਜਸਪਾਲ ਸਿੰਘ, ਹੇਮਰਾਜ, ਪਰਦੀਪ ਸਿੰਘ, ਅਭਿਨੰਦਨ ਛਾਬੜਾ, ਮਨਦੀਪ ਕੌਰ, ਜਗਦੇਵ ਸਿੰਘ, ਪਰਮਿੰਦਰ ਸਿੰਘ, ਗੁਰਭੇਜ ਸਿੰਘ, ਰਿੰਕੀ ਜੈਨ, ਗਗਨਦੀਪ ਸਿੰਘ, ਸਨਦੀਪ ਹਾਂਡਾ ਅਤੇ ਵਿਪਨ ਗੋਇਲ ਆਦਿ ਹਾਜ਼ਿਰ ਸਨ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply