Friday, July 5, 2024

ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆਏ ਪੰਜਾਬ ਵਾਸੀ – ਹਰਮਨ ਸੇਖੋਂ

PPN2502201626

ਪੱਟੀ, 25 ਫਰਵਰੀ (ਰਣਜੀਤ ਸਿੰਘ ਮਾਹਲਾ)- ਪੰਜਾਬ ਦੇ ਲੋਕ ਅਕਾਲੀ-ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਤੰਗ ਆ ਚੁੱਕੇ ਹਨ। ਜੋ 2017 ਵਿਧਾਨ ਸਭਾ ਚੋਣਾ ਵਿੱਚ ਕਾਂਗਰਸ ਪਾਰਟੀ ਦੇ ਹੱਕ ਵਿੱਚ ਫਤਵਾ ਦੇ ਕੇ ਸੂਬੇ ਅੰਦਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸਰਕਾਰ ਬਣਾਉਣਗੇ। ਇਨ੍ਹਾਂ ਸ਼ੁਬਦਾਂ ਦਾ ਪ੍ਰਗਟਾਵਾ ਐਨਐਸਯੂਆਈ ਦੇ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਸੇਖੋਂ ਨੇ ਕਿਹਾ ਕਿ ਅੱਜ ਦਾ ਪੜ੍ਹਿਆ-ਲਿਖਿਆ ਅਤੇ ਨਿਵੇਕਲੀ ਸੋਚ ਦਾ ਧਾਰਨੀ ਯੂਥ ਵਰਗ ਹੀ ਦੇਸ਼ ਦੀ ਰਾਜਨੀਤੀ ਨੂੰ ਸਹੀ ਦਿਸ਼ਾ ਦੇ ਸਕਦਾ ਹੈ। ਜਿਸ ਦੇ ਮੱਦੇਨਜ਼ਰ ਹਾਈ ਕਮਾਂਡ ਵੱਲੋਂ ਪੰਜਾਬ ਅੰਦਰ ਵੱਡੇ ਪੱਧਰ ‘ਤੇ ਯੂਥ ਕਮੇਟੀਆਂ ਗਠਿਤ ਕੀਤੀਆਂ ਜਾ ਰਹੀਆ ਹਨ। ਜਿਨ੍ਹਾਂ ਦੇ ਮੈਂਬਰਾਂ ਵੱਲੋਂ ਪੰਜਾਬ ਦੇ ਸਮੁੱਚੇ ਕਾਲਜਾਂ ਅਤੇ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਨੌਜਵਾਨ ਲੜਕੇ-ਲੜਕੀਆਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ‘ਤੇ ਦੇਸ਼ ਦੇ ਵਿਕਾਸ ਲਈ ਕੀਤੇ ਗਏ ਕੰਮਾਂ ਤੋਂ ਜਾਣੂ ਕਰਵਾ ਕੇ ਪਾਰਟੀ ਪ੍ਰਤੀ ਲਾਮਬੰਦ ਕੀਤਾ ਜਾ ਰਿਹਾ ਹੈ।

Check Also

ਡਾ. ਮਨਿੰਦਰ ਲਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟਰ ਖੋਜ ਨਿਯੁੱਕਤ

ਅੰਮ੍ਰਿਤਸਰ, 3 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ …

Leave a Reply