Friday, July 17, 2026

ਦਸਵੀਂ ਕਲਾਸ ਦੇ ਬੱਚਿਆਂ ਨੂੰ ਵਿਦਾਇਗੀ ਪਾਰਟੀ ਦਿੱਤੀ

PPN2602201606

ਸੰਦੌੜ, 26 ਫਰਵਰੀ (ਹਰਮਿੰਦਰ ਸਿੰਘ ਭੱਟ)- ਗੁਰੂ ਹਰਿ ਰਾਇ ਮਾਡਲ ਸਕੂਲ ਝਨੇਰ ਵਿਖੇ ਨੌਵੀਂ ਕਲਾਸ ਦੇ ਵਿਦਿਆਰਥੀਆਂ ਅਤੇ ਸਟਾਫ ਨੇ ਦਸਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ।ਇਸ ਦੌਰਾਨ ਦਸਵੀਂ ਦੀਆਂ ਵਿਦਿਆਰਥਣਾਂ ਨੇ ਬਹੁਤ ਹੀ ਭਾਵੂਕਤਾ ਭਰਿਆ ਭਾਸ਼ਣ ਦਿੱਤਾ ਤੇ ਸਕੂਲ ਨਾਲ ਜੁੜੀਆਂ ਯਾਦਾਂ ਨੂੰ ਤਾਜਾ ਕੀਤਾ।ਬੱਚਿਆਂ ਨੇ ਖੁਸ਼ੀ ਅਤੇ ਗਮੀ ਸੁਮੇਲ ਦੇ ਪ੍ਰੋਗਰਾਮ ਪੇਸ਼ ਕੀਤੇ । ਸਕੂਲ ਪ੍ਰਿੰਸੀਪਲ ਮੈਡਮ ਊਸ਼ਾ ਰਾਣੀ ਨੇ ਬੱਚਿਆਂ ਦੇ ਉਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਨੂੰ ਜਿੰਦਗੀ ਵਿੱਚ ਅੱਗੇ ਵਧਣ ਦੀ ਪ੍ਰੇਰਣਾ ਦਿੰਦੇ ਹੋਏ ਚੰਗੀ ਸਮਾਜਿਕ ਕਾਰਗੁਜਾਰੀ ਦਾ ਸੁਨੇਹਾ ਦਿੱਤਾ। ਇਸ ਮੌਕੇ ਮੈਡਮ ਮਨਪ੍ਰੀਤ ਕੌਰ,ਸਤਵੀਰ ਕੌਰ,ਮਨਪ੍ਰੀਤ ਕੌਰ,ਗੁਰਵਿੰਦਰ ਕੌਰ, ਪਵਨਦੀਪ ਕੌਰ,ਸੁਖਪਾਲ ਕੌਰ,ਸੁਖਪਾਲ ਸਿੰਘ, ਹਰਜੀਤ ਸਿੰਘ,ਅਵਤਾਰ ਸਿੰਘ ਤੇ ਰਣਜੀਤ ਸਿੰਘ ਆਦਿ ਹਾਜਰ ਸਨ।

Check Also

ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼

ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …

Leave a Reply