Wednesday, July 3, 2024

ਏਅਰਫੋਰਸ ਸਟੇਸ਼ਨ ਪਠਾਨਕੋਟ ਨੇੜੇ ਸਰਵਿਸ ਰੋਡ ‘ਤੇ ਸਥਿਤ ਦੁਕਾਨਾਂ ਦਾ ਮਸਲਾ ਹੱਲ

ਪਠਾਨਕੋਟ, 26 ਫਰਵਰੀ (ਪ.ਪ) – ਏਅਰਫੋਰਸ ਸਟੇਸ਼ਨ ਨੇੜੇ ਨੈਸ਼ਨਲ ਹਾਈਵੇ ਦੇ ਸਰਵਿਸ ਰੋਡ ‘ਤੇ ਸਥਿਤ ਦੁਕਾਨਾਂ ਦਾ ਮਸਲਾ ਹੱਲ ਕਰ ਲਿਆ ਗਿਆ ਹੈ। ਇਹ ਜਾਣਕਾਰੀ ਸ਼੍ਰੀ ਅਮਿਤ ਮਹਾਜਨ ਐਸ.ਡੀ.ਐਮ. ਕਮ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਮਸਲੇ ਨੂੰ ਹੱਲ ਕਰਨ ਲਈ ਅੱਜ ਇੱਕ ਵਿਸ਼ੇਸ਼ ਮੀਟਿੰਗ ਏਅਰਫੋਰਸ ਸਟੇਸ਼ਨ ਅੰਦਰ ਏਅਰਫੋਰਸ ਕਮਾਂਡਰ ਸ਼੍ਰੀ ਜਤਿੰਦਰ ਮਿਸ਼ਰਾ, ਮੁੱਖ ਪ੍ਰਬੰਧਕੀ ਅਧਿਕਾਰੀ ਸ਼੍ਰੀ ਰਾਜੇਸ਼ ਆਨੰਦ, ਨੈਸ਼ਨਲ ਹਾਈਵੇ ਦੇ ਐਕਸੀਅਨ ਸ਼੍ਰੀ ਚੌਹਾਨ ਅਤੇ ਏਅਰਫੋਰਸ ਦੇ ਹੋਰ ਅਧਿਕਾਰੀਆਂ ਨਾਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸਬੰਧਤ ਦੁਕਾਨਦਾਰਾਂ ਅਤੇ ਜਮੀਨ ਮਾਲਕਾਂ ਨਾਲ ਵੀ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਏਅਰਫੋਰਸ ਨਾਲ ਪੂਰੀ ਤਰ੍ਹਾਂ ਨਾਲ ਸਹਿਯੋਗ ਕਰਨ, ਆਪਣੀਆਂ ਦੁਕਾਨਾਂ ਪਿੱਛੇ ਕਰਨ ਅਤੇ ਦੁਕਾਨਾਂ ਅੱਗੇ ਪਾਰਕਿੰਗ ਦੀ ਵਿਵਸਥਾ ਕਰਨ ਲਈ ਲਿਖਤੀ ਤੌਰ ‘ਤੇ ਵਿਸ਼ਵਾਸ ਦਿਵਾਇਆ ਹੈ ਤਾਂ ਜੋ ਸਰਵਿਸ ਰੋਡ ‘ਤੇ ਟ੍ਰੈਫਿਕ ਸੁਚਾਰੂ ਢੰਗ ਨਾਲ ਚੱਲ ਸਕੇ। ਏਅਰਫੋਰਸ ਦੇ ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਏਅਰਫੋਰਸ ਸਟੇਸ਼ਨ ਨੇੜੇ ਨੈਸ਼ਨਲ ਹਾਈਵੇ ‘ਤੇ ਬਣੇ ਫਲਾਈਓਵਰ ‘ਤੇ ਬਿਨ੍ਹਾਂ ਕਾਰਨ ਖੜ੍ਹੇ ਨਾ ਹੋਣ ਅਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਫੋਟੋਗ੍ਰਾਫੀ ਕੀਤੀ ਜਾਵੇ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply