Wednesday, July 3, 2024

ਵੱਖ ਵੱਖ ਪੈਂਨਸ਼ਨ ਸਕੀਮਾਂ ਤਹਿਤ 36696 ਲਾਭਪਾਤਰੀਆਂ ਨੂੰ ਜਨਵਰੀ ਤੱਕ ਪੈਂਨਸ਼ਨ ਰਾਸ਼ੀ ਵੰਡੀ- ਡੀ.ਸੀ

PPN2602201610

ਪਠਾਨਕੋਟ, 26 ਫਰਵਰੀ (ਪ.ਪ) – ਜਿਲ੍ਹਾ ਪਠਾਨਕੋਟ ਵਿੱਚ ਬਣਾਏ ਜਾ ਰਹੇ ਸਰਕਾਰੀ ਕਾਲਜ, ਆਧੁਨਿਕ ਖੇਡ ਸਟੇਡੀਅਮ ਅਤੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਉਸਾਰੀ ਦਾ ਕੰਮ ਜੰਗੀ ਪੱਧਰ ‘ਤੇ ਚਲ ਰਿਹਾ ਹੈ ਅਤੇ ਜਲਦੀ ਹੀ ਇਨ੍ਹਾਂ ਪ੍ਰੋਜੈਕਟਾਂ ਦੀ ਉਸਾਰੀ ਦਾ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤੇ ਜਾਣਗੇ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹਾ ਪਬਲਿਕ ਵਰਕਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ਼੍ਰੀ ਬਲਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਗੁਰਜੀਤ ਸਿੰਘ ਐਸ.ਡੀ.ਐਮ. ਧਾਰਕਲਾਂ, ਗੁਰਸ਼ਰਨ ਸਿੰਘ ਵਣ ਮੰਡਲ ਅਫ਼ਸਰ, ਮਨਮੋਹਣ ਸਰੰਗਲ ਐਕਸੀਅਨ, ਕੁਲਦੀਪ ਸਿੰਘ ਡੀ.ਡੀ.ਪੀ.ਓ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜਾ ਲੈਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਵਿੱਚ ਮੁਕੰਮਲ ਕਰਨ ਅਤੇ ਮਿਆਰੀ ਕੰਮਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਰਕਾਰ ਵਲੋਂ ਬਣਾਈਆਂ ਗਈਆਂ ਵਿਕਾਸ ਤੇ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਲਾਭ ਉੱਠਾ ਕੇ ਆਪਣਾ ਜੀਵਨ ਮਿਆਰ ਉੱਚਾ ਚੁੱਕ ਸਕਣ।ਉਨ੍ਹਾਂ ਦੱਸਿਆ ਕਿ ਵੱਖ ਵੱਖ ਪੈਂਨਸ਼ਨ ਸਕੀਮਾਂ ਤਹਿਤ 36696 ਲਾਭਪਾਤਰੀਆਂ ਨੂੰ ਜਨਵਰੀ ਤੱਕ ਪੈਂਨਸ਼ਨ ਰਾਸ਼ੀ ਵੰਡ ਦਿੱਤੀ ਗਈ ਹੈ। ਉਨ੍ਹਾਂ ਨੇ ਵਣ ਮੰਡਲ ਅਫ਼ਸਰ ਨੂੰ ਕਿਹਾ ਕਿ ਉਹ ਪਿੰਡ ਡੇਹਰੀਵਾਲ ਵਿਖੇ ਬਣਾਏ ਜਾ ਰਹੇ ਕੈਟਲ ਪਾਊਂਡ ਦੀ ਹੱਦ ਅੰਦਰ ਪੌਦੇ ਲਗਾਉਣ। ਡਿਪਟੀ ਕਮਿਸ਼ਨਰ ਨੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਗ੍ਰਾਮ ਪੰਚਾਇਤਾਂ ਅਧੀਨ ਅੰਦਰ ਆਉਂਦੀਆਂ ਸ਼ਾਮਲਾਤ ਜਮੀਨਾਂ ‘ਤੇ ਨਜਾਇਜ ਕਬਜੇ ਹਟਾਉਣ ਅਤੇ ਵਿਕਾਸ ਕਾਰਜਾਂ ‘ਤੇ ਖਰਚ ਕੀਤੇ ਗਏ ਫੰਡਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਦੇ ਅੰਦਰ ਅੰਦਰ ਦੇਣ। ਮੀਟਿੰਗ ਵਿੱਚ ਹਾਜਰ ਅਧਿਕਾਰੀਆਂ ਨੇ ਉਨ੍ਹਾਂ ਦੇ ਵਿਭਾਗਾਂ ਵੱਲੋਂ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਅਤੇ ਵਿਸ਼ਵਾਸ ਦਿਵਾਇਆ ਕਿ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਹਰ ਸੰਭਵ ਕੋਸ਼ਿਸ ਕੀਤੀ ਜਾਵੇਗੀ।  ਇਸ ਉਪਰੰਤ ਡਿਪਟੀ ਕਮਿਸ਼ਨਰ ਨੇ ਮਨਰੇਗਾ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਵੱਲੋਂ ਕੀਤੇ ਗਏ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜਾ ਲਿਆ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply