Wednesday, July 3, 2024

’ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੀ ਪੰਜਾਬੀ ਸਾਹਿਤ ਤੇ ਸਭਿਆਚਾਰ ਨੂੰ ਦੇਣ’ ਬਾਰੇ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 26 ਫਰਵਰੀ (ਸੁਖਬੀਰ ਖੁਰਨਮਨੀਆ) – ਪੰਜਾਬੀ ਅਧਿਐਨ ਸਕੂਲ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅਮ੍ਰਿਤਸਰ ਵੱਲੋਂ ‘ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੀ ਪੰਜਾਬੀ ਸਾਹਿਤ ਅਤੇ ਸਭਿਆਚਾਰ ਨੂੰ ਦੇਣ’ ਵਿਸ਼ੇ ਉੱਪਰ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।ਇਹ ਭਾਸ਼ਣ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੋ੍ਰਫ਼ੈਸਰ ਡਾ. ਸੁਰਜੀਤ ਸਿੰਘ ਦੁਆਰਾ ਕੀਤਾ ਗਿਆ । ਸਮਾਗਮ ਦੇ ਆਰੰਭ ਵਿਚ ਇਸ ਵਿਸ਼ੇਸ਼ ਭਾਸ਼ਣ ਦੇ ਕੋਆਰਡੀਨੇਟਰ ਡਾ. ਦਰਿਆ ਨੇ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੇ ਜੀਵਨ ਅਤੇ ਜੀਵਨ ਜਾਚ ਸੰਬੰਧੀ ਜਾਣਕਾਰੀ ਦੇਂਦਿਆਂ ਆਏ ਮਹਿਮਾਨਾਂ ਨੂੰ ਜੀ ਆਇਆ ਕਿਹਾ।
ਇਸ ਵਿਸ਼ੇਸ਼ ਭਾਸ਼ਣ ਦੇ ਵਕਤਾ ਡਾ. ਸੁਰਜੀਤ ਸਿੰਘ ਨੇ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੇ ਜੀਵਨ ਅਤੇ ਉਹਨਾਂ ਦੀਆਂ ਰਚਨਾਵਾਂ ਦੇ ਅਣਛੋਹੇ ਪਹਿਲੂਆਂ ਬਾਰੇ ਚਰਚਾ ਕਰਦਿਆਂ ਉਹਨਾਂ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਬਾਰੇ ਦੱਸਿਆ।ਉਹਨਾਂ ਦੱਸਿਆ ਕਿ ਗੁਰਬਖ਼ਸ਼ ਸਿੰਘ ਪ੍ਰੀਤਲੜੀ ਨੇ ਪੰਜਾਬੀ ਸਮਾਜ ਨੂੰ ਇਕ ਨਰੋਈ ਸੇਧ ਅਤੇ ਜੀਵਨ ਜਾਚ ਦਿੱਤੀ ਅਤੇ ਆਪਣੇ ਰਿਸਾਲੇ ਪ੍ਰੀਤਲੜੀ ਦੇ ਰਾਹੀਂ ਇਸਨੂੰ ਘਰ ਘਰ ਪਹੁੰਚਾਇਆ।ਉਹਨਾਂ ਦਾ ਪ੍ਰੀਤ ਦਾ ਫਲਸਫ਼ਾ ਸਮੁੱਚੀ ਮਾਨਵਤਾ ਦੀ ਭਲਾਈ ਹਿੱਤ ਸੀ। ਇਸ ਭਾਸ਼ਣ ਦੀ ਪ੍ਰਧਾਨਗੀ ਕਰਦਿਆਂ ਡਾ. ਪਰਮਜੀਤ ਜੱਜ ਨੇ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੇ ਨਾਵਲਾਂ ਅਤੇ ਕਹਾਣੀਆਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਅਜੋਕੀ ਸਾਹਿਤਕ ਸਥਿਤੀ ਵਿਚ ਲੇਖਕਾਂ ਨੂੰ ਪ੍ਰੀਤਨਗਰ ਵਰਗੇ ਰਚਨਾਵੀ ਮਾਹੌਲ ਪ੍ਰਦਾਨ ਕਰਨ ਵਾਲੇ ਸਥਾਨਾਂ ਅਤੇ ਸੰਸਥਾਵਾਂ ਦੀ ਲੋੜ ਹੈ। ਵਿਭਾਗ ਦੇ ਮੁਖੀ ਡਾ. ਗੁਰਮੀਤ ਸਿੰਘ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਗੁਰਬਖ਼ਸ਼ ਸਿੰਘ ਪ੍ਰੀਤਲੜੀ ਦੇ ਪਰਿਵਾਰਕ ਮੈਂਬਰ ਹਿਰਦੇਪਾਲ ਸਿੰਘ, ਮੈਡਮ ਪ੍ਰਵੀਨ, ਓਮਾ ਗੁਰਬਖ਼ਸ਼ ਸਿੰਘ ਉਚੇਚੇ ਤੌਰ ਤੇ ਸ਼ਾਮਿਲ ਹੋਏ। ਇਸ ਸਮੇਂ ਕੁਲਬੀਰ ਸਿੰਘ ਸੂਰੀ, ਅਰਤਿੰਦਰ ਸੰਧੂ, ਭੁਪਿੰਦਰ ਸੰਧੂ, ਡਾ. ਗੁਲਜ਼ਾਰ ਸਿੰਘ ਕੰਗ, ਡਾ. ਰਜੇਸ਼, ਡਾ. ਗੁਰਸ਼ਮਿੰਦਰ ਬਾਜਵਾ, ਸਤਨਾਮ ਸਿੰਘ ਦਿਓਲ ਤੋਂ ਇਲਾਵਾ ਵਿਭਾਗ ਦੇ ਪ੍ਰੋਫ਼ੈਸਰ ਡਾ. ਸੁਖਦੇਵ ਸਿੰਘ ਖਾਹਰਾ, ਡਾ. ਹਰਿਭਜਨ ਸਿੰਘ ਭਾਟੀਆ, ਡਾ. ਸੁਹਿੰਦਰਬੀਰ, ਡਾ. ਕਵਲਜੀਤ ਜੱਸਲ, ਡਾ. ਹਰਜੀਤ ਕੌਰ, ਡਾ. ਰਮਿੰਦਰ ਕੌਰ, ਡਾ. ਮਨਜਿੰਦਰ ਸਿੰਘ ਸਮੇਤ ਖੋਜ ਵਿਦਿਆਰਥੀ ਅਤੇ ਵਿਦਿਆਰਥੀ ਹਾਜ਼ਰ ਸਨ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply