ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸਵ: ਜਥੇਦਾਰ ਮੋਹਨ ਸਿੰਘ ਤੁੜ ਦੇ ਸਪੁੱਤਰ ਸ. ਤਰਲੋਚਨ ਸਿੰਘ ਤੁੜ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ।
ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਪਹਿਲੀ ਵਾਰ ਸ਼ੋ੍ਰਮਣੀ ਅਕਾਲੀ ਦਲ ਵੱਲੋਂ 1985 ਵਿੱਚ ਚੋਣ ਲੜ ਕੇ ਮੈਂਬਰ ਪਾਰਲੀਮੈਂਟ ਬਣੇ ਅਤੇ ਬਾਅਦ ਵਿੱਚ 1998 ਤੇ 1999 ਵਿੱਚ ਦੋ ਵਾਰੀ ਮੈਂਬਰ ਪਾਰਲੀਮੈਂਟ ਚੁਣੇ ਗਏ।ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਤੁੜ ਨੇ ਸਾਰੀ ਉਮਰ ਲੋਕ ਭਲਾਈ ਦੇ ਕੰਮਾਂ ਵਿੱਚ ਬਤੀਤ ਕੀਤੀ, ਪਰ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸ. ਤਰਲੋਚਨ ਸਿੰਘ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਨਾ ਪੂਰਿਆ ਜਾਣਾ ਵਾਲਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਚਰਨਾਂ ਵਿੱਚ ਅਰਦਾਸ ਜੋਦੜੀ ਹੈ ਕਿ ਉਹ ਸ. ਤਰਲੋਚਨ ਸਿੰਘ ਤੁੜ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪ੍ਰੀਵਾਰ ਅਤੇੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।
Check Also
ਸਰਬਜੋਤ ਸਿੰਘ ਧੰਜਲ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਦਾ ਚੇਅਰਮੈਨ ਬਣਾਏ ਜਾਣ ‘ਤੇ ਵਰਕਰ ਖੁਸ਼
ਅੰਮ੍ਰਿਤਸਰ, 16 ਜੁਲਾਈ (ਸੁਖਬੀਰ ਸਿੰਘ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀਆਂ …
Punjab Post Daily Online Newspaper & Print Media