Wednesday, July 3, 2024

ਹਰਪਾਲ ਸਿੰਘ ਕੁਮਾਰ ਨੂੰ ‘ਨਾਈਟ ਹੁੱਡ’ ਸਨਮਾਨ ਮਿਲਣ ‘ਤੇ ਦਿੱਤੀ ਵਧਾਈ

ਅੰਮ੍ਰਿਤਸਰ, 26 ਫਰਵਰੀ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਕਿੰਘਮ ਪੈਲਿਸ ਲੰਡਨ ਵਿਖੇ ਰਾਜ ਕੁਮਾਰ ਪ੍ਰਿੰਸ ਚਾਰਲਸ ਵੱਲੋਂ ਕੈਂਸਰ ਰਿਸਰਚ ਯੂ.ਕੇ. ਦੇ ਚੇਅਰਮੈਨ ਸ. ਹਰਪਾਲ ਸਿੰਘ ਕੁਮਾਰ ਨੂੰ ‘ਨਾਈਟ ਹੁੱਡ’ ਸਨਮਾਨ ਮਿਲਣ ‘ਤੇ ਵਧਾਈ ਦਿੱਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸ. ਹਰਪਾਲ ਸਿੰਘ ਕੁਮਾਰ ਨੂੰ ਇੰਗਲੈਂਡ ਦਾ ਮਾਣਮੱਤਾ ਸਨਮਾਨ ਦੇਣ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਿੱਖਾਂ ਦਾ ਸਿਰ ਮਾਣ ਨਾਲ ਉੱਚਾ ਹੋ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਸਨਮਾਨ ਲੈਣ ਵਾਲੇ ਸ. ਹਰਪਾਲ ਸਿੰਘ ਦੂਜੇ ਦਸਤਾਰਧਾਰੀ ਸਿੱਖ ਹਨ ਇਸ ਤੋਂ ਪਹਿਲਾ ਇਹ ਸਨਮਾਨ ਬਰਤਾਨੀਆਂ ਦੇ ਪਹਿਲੇ ਸਿੱਖ ਜੱਜ ਸ. ਮੋਤਾ ਸਿੰਘ ਨੂੰ ਦਿੱਤਾ ਗਿਆ ਸੀ।ਉਨ੍ਹਾਂ ਕਿਹਾ ਕਿ ਸ. ਹਰਪਾਲ ਸਿੰਘ ਨੂੰ ਯੂਨੀਵਰਸਿਟੀ ਆਫ ਮਾਨਚੈਸਟਰ ਅਤੇ ਨਿਊਕਾਸਲ ਤੋਂ ਆਨਰੇਰੀ ਡਾਕਟਰੇਟ ਦੀ ਉਪਾਧੀ ਨਾਲ ਵੀ ਸਨਮਾਨਿਤ ਕੀਤਾ ਜਾ ਚੁੱਕਾ ਹੈ ਜੋ ਬਹੁਤ ਸ਼ਲਾਘਾਯੋਗ ਹੈ।ਉਨ੍ਹਾਂ ਕਿਹਾ ਕਿ ਅੱਜ ਸਿੱਖ ਵਿਸ਼ਵ ਪੱਧਰ ਤੇ ਆਪਣੀ ਅਣਥਕ ਮਿਹਨਤ ਸਦਕਾ ਪੂਰੀ ਦੁਨੀਆਂ ਵਿੱਚ ਨਾਮਣਾ ਖੱਟ ਰਿਹਾ ਹੈ।ਉਨ੍ਹਾਂ ਕਿਹਾ ਕਿ ਘੱਟ ਗਿਣਤੀ ਵਜੋਂ ਜਾਣੀ ਜਾਂਦੀ ਸਿੱਖ ਕੌਮ ਦੀ ਕਾਰਗੁਜ਼ਾਰੀ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹਰ ਦੇਸ਼ ਦੀ ਤਰੱਕੀ ਵਿੱਚ ਇਨ੍ਹਾਂ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ।

Check Also

ਯੂਨੀਵਰਸਿਟੀ ਕਾਮਨ ਐਡਮਿਸ਼ਨ ਟੈਸਟ (ਅੰਡਰ-ਗਰੈਜੂਏਟ) 2024 ਦੇ ਦੂਜੇ ਦਾਖਲੇ ਕਾਉਂਸਲਿੰਗ 4 ਜੁਲਾਈ ਤੋਂ

ਅੰਮ੍ਰਿਤਸਰ, 2 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵੱਖ-ਵੱਖ ਅੰਡਰ ਗ੍ਰੈਜੂਏਟ …

Leave a Reply